Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਸਰਕਾਰ ਰਾਜ ਵਿੱਚੋਂ ਹਰ ਪ੍ਰਕਾਰ ਨਾਲ ਨਸ਼ੇ ਨੂੰ ਖਤਮ ਕਰਨ ਲਈ ਦ੍ਰਿੜਸੰਕਲਪ-ਲਾਲਜੀਤ ਸਿੰਘ ਭੁੱਲਰ

ਜੇਕਰ ਸਾਰੇ ਲੋਕ ਮਿਲ ਕੇ ਨਸ਼ਿਆਂ ਦਾ ਵਿਰੋਧ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਜਾਵੇਗਾ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਤਰਨ ਤਾਰਨ , 24 May 2025

Last updated on: May 26, 2025, 12:08 IST

ਜੇਕਰ ਸਾਰੇ ਲੋਕ ਮਿਲ ਕੇ ਨਸ਼ਿਆਂ ਦਾ ਵਿਰੋਧ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਜਾਵੇਗਾ।ਪੰਜਾਬ ਸਰਕਾਰ ਰਾਜ ਵਿੱਚੋਂ ਹਰ ਪ੍ਰਕਾਰ ਨਾਲ ਨਸ਼ੇ ਨੂੰ ਖਤਮ ਕਰਨ ਲਈ ਦ੍ਰਿੜਸੰਕਲਪ ਹੈ ਅਤੇ ਇਹ ਮੁਕੰਮਲ ਤੌਰ ‘ਤੇ ਤਾਂ ਹੀ ਖਤਮ ਹੋ ਸਕਦਾ ਹੈ, ਜੇਕਰ ਲੋਕ ਇਸ ਵਿੱਚ ਵੱਧ ਚੜ੍ਹ ਕੇ ਆਪਣਾ ਸਹਿਯੋਗ ਕਰਨ।ਇਹਨਾਂ ਸਬਦਾਂ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਜੋਤੀ ਸ਼ਾਹ, ਢਗਾਣਾ, ਸਭਰਾ,  ਅਤੇ ਤੁੰਗ ਵਿਖੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਿਦਆਂ ਕੀਤਾ।

ਨਸ਼ਾ ਮੁਕਤੀ ਯਾਤਰਾ ਦੌਰਾਨ ਕੈਬਨਿਟ ਮੰਤਰੀ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਦੌਰਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਕੇ ਸਮਾਜ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਪ੍ਰਣ ਲਿਆ ਗਿਆ।ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਦਾ ਮੰਤਵ ਨੌਜਵਾਨਾਂ ਦੀ ਜਵਾਨੀ ਨੂੰ ਬਚਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣਾ ਹੈ ਅਤੇ ਸਮਾਜ ਦੀ ਮੁੱਖਧਾਰਾ ਵਿੱਚ ਲਿਆਉਣਾ ਹੈ।

ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਨੂੰ ਜਨਤਾ ਅਤੇ ਸਰਕਾਰ ਵਿਚਾਲੇ ਇਕ ਪੁਲ ਵਜੋਂ ਕੰਮ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨੇ ਨਸ਼ੇ ਦੀ ਸਪਲਾਈ ਚੇਨ ਨੂੰ ਸਫਲਤਾਪੂਰਵਕ ਤੋੜਿਆ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੁਣ ਲੋਕਾਂ ਦੀ ਵੀ ਜ਼ਿੰਮੇਵਾਰੀ ਹੈ ਕਿ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਨੂੰ ਮੁੜ ਸਮਾਜ ਨਾਲ ਜੋੜਨ ਵਿੱਚ ਸਹਿਯੋਗ ਕਰਨ।

ਇਸ ਮੌਕੇ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ਼ ਸਹੁੰ ਵੀ ਚੁਕਾਈ, ਜਿੱਥੇ ਵੱਡੀ ਗਿਣਤੀ ਲੋਕਾਂ ਨੇ ਨਸ਼ਿਆਂ ਦੀ ਵਰਤੋਂ ਨਾ ਕਰਨ, ਨਸ਼ਿਆਂ ਦੀ ਵਰਤੋਂ ਨਾ ਕਰਨ ਦੇਣ, ਨਸ਼ਿਆਂ ਦੀ ਵਿੱਕਰੀ ਅਤੇ ਨਸ਼ਾ ਤਸਕਰਾਂ ਦੀ ਮੱਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਹਿਯੋਗ ਕਰਨ ਦਾ ਪ੍ਰਣ ਲਿਆ।ਇਸ ਮੌਕੇ ਚੇਅਰਮੈਨ ਸ੍ਰੀ ਦਿਲਬਾਗ ਸਿੰਘ ਤੋਂ ਇਲਾਵਾ ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD