Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਸੁਲਝੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur

5 Dariya News

5 Dariya News

5 Dariya News

ਫਿਰੋਜ਼ਪੁਰ , 25 May 2025

Last updated on: May 26, 2025, 13:18 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਰਮਨਦੀਪ ਸਿੰਘ ਅਤੇ ਫਰੀਦਕੋਟ ਦੇ ਰਹਿਣ ਵਾਲੇ ਸੋਨੂੰ ਵਜੋਂ ਹੋਈ ਹੈ। 

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ ਦੇ ਨਾਲ-ਨਾਲ ਸੱਤ ਜ਼ਿੰਦਾ ਕਾਰਤੂਸ ਅਤੇ ਚਾਰ ਖੋਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਵੀ ਸੁਲਝ ਗਈ ਹੈ, ਜਿਸ ਵਿੱਚ ਯੋਥਮ ਨਾਮੀ ਵਿਅਕਤੀ ਮਾਰਿਆ ਗਿਆ ਸੀ ਅਤੇ ਇਸ ਮਾਮਲੇ ਵਿੱਚ ਮਨਪ੍ਰੀਤ ਮੰਨੂ ਮੁੱਖ ਸ਼ੂਟਰ ਸੀ। 

ਉਨ੍ਹਾਂ ਅੱਗੇ ਕਿਹਾ ਕਿ ਇਸ ਗਿਰੋਹ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪ੍ਰਾਪਤ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਾਲੀ ਏਜੀਟੀਐਫ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਪੁਲਿਸ ਨਾਲ ਮਿਲ ਕੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਲਾਬੇ ਵਾਲਾ ਵਿੱਚ ਰਮਨਦੀਪ ਸਿੰਘ ਅਤੇ ਸੋਨੂੰ ਦੇ ਟਿਕਾਣੇ 'ਤੇ ਛਾਪਾ ਮਾਰਿਆ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ ਪਰ ਪੁਲਸ ਨੇ ਉਨ੍ਹਾਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 109, 132 ਅਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰ. 89 ਮਿਤੀ 24/5/2025 ਦਰਜ ਕੀਤੀ ਗਈ ਹੈ।

ਏਡੀਜੀਪੀ ਨੇ ਕਿਹਾ ਕਿ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਦੋਸ਼ੀ ਮਨਪ੍ਰੀਤ ਮੰਨੂ ਨੂੰ ਪੁਲਿਸ ਨੇ ਫਿਰੋਜ਼ਪੁਰ ‘ਚ ਘੇਰਾ ਪਾ ਲਿਆ, ਜਿੱਥੇ ਉਸਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਨੂੰ ਗੋਲੀ ਲੱਗੀ ਜਿਸ ਉਪਰੰਤ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਉਸਦਾ ਹੀਰੋ ਐਚਐਫ ਡੀਲਕਸ ਮੋਟਰਸਾਈਕਲ, ਜਿਸ ‘ਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕਰ ਲਿਆ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਬੀਐਨਐਸ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਹ ਹਾਲ ਹੀ ਵਿੱਚ ਵਾਪਰੇ ਦੋਹਰੇ ਕਤਲ ਕੇਸ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਰਹੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD