Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮਾਗਮਾਂ ਦਾ ਸਿਲਸਿਲਾ ਜਾਰੀ

ਵਿਧਾਇਕ ਅਮੋਲਕ ਸਿੰਘ ਨੇ ਹਲਕਾ ਜੈਤੋ ਦੇ ਪਿੰਡ ਡੋਡ, ਲੰਭਵਾਲੀ ਅਤੇ ਮੱਲਾ ਵਿਖੇ ਆਯੋਜਿਤ ਕੀਤੇ ਸਮਾਗਮ ਵਿੱਚ ਕੀਤੀ ਸ਼ਿਰਕਤ

Amolak Singh, Jaitu, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਜੈਤੋ , 25 May 2025

Last updated on: May 26, 2025, 15:53 IST

ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਭਰਭੂਰ ਸਫਲਤਾ ਮਿਲ ਰਹੀ ਹੈ।  

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਹਲਕੇ ਦੇ ਪਿੰਡ ਡੋਡ, ਲੰਭਵਾਲੀ ਅਤੇ ਮੱਲਾ ਵਿਖੇ ਕਰਵਾਏ ਗਏ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕਰਨ ਮੌਕੇ ਕੀਤਾ ਗਿਆ।  ਇਸ ਮੌਕੇ ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। 

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ, ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਉਨ੍ਹਾਂ  ਪਿੰਡਾਂ ਦੇ  ਵਸਨੀਕਾਂ  ਨੂੰ ਇਹ ਵੀ ਅਪੀਲ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਦਾ ਕੋਈ ਵੀ ਸਾਥ ਨਾ ਦੇਵੇ ਅਤੇ ਜੇਕਰ ਇਸ ਤਰ੍ਹਾਂ ਦਾ ਕੋਈ ਵੀ ਅਜਿਹਾ ਕੇਸ ਸਾਹਮਣੇ ਆਉਂਦਾ ਹੈ ਤਾਂ, ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। 

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਕਿ ਪਿੰਡਾ ਵਿਚ ਨਸ਼ਾ ਤਸਕਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸੇ ਵੀ ਨਸ਼ਾ ਤਸਕਰ ਦਾ ਕਿਸੇ ਵੱਲੋ ਵੀ ਸਾਥ ਅਤੇ ਨਾ ਹੀ ਕੋਈ ਜਮਾਨਤ ਦੇਣ ਜਾਵੇਗਾ।

ਇਸ ਮੌਕੇ ਇਸ ਮੌਕੇ ਉੱਪ ਮੰਡਲ ਮੈਜਿਸਟਰੇਟ  ਸ੍ਰੀ ਸੂਰਜ ਕੁਮਾਰ , ਬੀ.ਡੀ.ਪੀ.ਓ ਇਕਬਾਲ ਸਿੰਘ ਸੰਧੂ, ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਐਸ.ਐਚ.ਓ. ਥਾਣਾ ਬਾਜਾਖਾਨਾ, ਏ.ਐਸ.ਆਈ ਰਜਿੰਦਰ ਸਿੰਘ,  ਡਾਕਟਰ ਵਰਿੰਦਰ ਕੁਮਾਰ ਸੀਨੀਅਰ ਮੈਡੀਕਲ ਅਫਸਰ ਬਾਜਾਖਾਨਾ,  ਡਾਕਟਰ ਗਗਨਦੀਪ ਕੌਰ ਮੈਡੀਕਲ ਅਫ਼ਸਰ, ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਪ੍ਰਭਦੀਪ ਚਾਵਲਾ, ਹਲਕਾ ਇੰਚਾਰਜ ਨਸ਼ਾ ਵਿਰੋਧੀ ਸੈਲ ਨਰਿੰਦਰਪਾਲ ਸਿੰਘ ਰਾਮੇਆਣਾ, ਸਬ ਨੋਡਲ ਅਫਸਰ ਕਰਮਦੀਪ ਸਿੰਘ,ਸੈਕਟਰੀ ਸ਼ਮਸ਼ੇਰ ਸਿੰਘ, ਪਟਵਾਰੀ ਨਾਇਬ ਸਿੰਘ, ਮੋਟੀਵੇਸ਼ਨਲ ਸਪੀਕਰ ਸਤਵਿੰਦਰ ਸਿੰਘ,ਸਰਪੰਚ ਕੁਲਦੀਪ ਸਿੰਘ, ਰਣਜੀਤ ਸਿੰਘ ਹੈਡ ਟੀਚਰ , ਮਾਸਟਰ ਕਰਮਜੀਤ ਸਿੰਘ, ਜਸਮੱਤ ਸਿੰਘ ,ਸੁਖਦੇਵ ਸਿੰਘ  ਬਹੁ ਮੰਤਵੀ ਅਤੇ  ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD