Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਹਲਕੇ ਦੇ ਲੋਕਾਂ ਦੇ ਸਾਥ ਦੀ ਲੋੜ- ਦਿਨੇਸ਼ ਚੱਢਾ

ਪਿੰਡ ਦੁੱਗਰੀ, ਨਵਾਂ ਮਲਕਪੁਰ ਅਤੇ ਧਲੋ ਵਿਖੇ ਨਸ਼ਾ ਮੁਕਤੀ ਯਾਤਰਾ ਦੇ ਪ੍ਰੋਗਰਾਮਾਂ 'ਚ ਕੀਤੀ ਸ਼ਿਰਕਤ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰੂਪਨਗਰ , 25 May 2025

Last updated on: May 26, 2025, 16:14 IST

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਸ਼ਿਆ ਵਿਰੁੱਧ ਇੱਕ ਯੁੱਧ ਦਾ ਐਲਾਨ ਕੀਤਾ ਹੈ। ਇਸ ਨੂੰ ਅਪਾਰ ਸਫਲਤਾ ਮਿਲ ਰਹੀ ਹੈ, ਪ੍ਰੰਤੂ ਇਹ ਮੁਹਿੰਮ ਲਗਾਤਾਰ ਜਾਰੀ ਰੱਖਣ ਲਈ ਸਾਨੂੰ ਸਾਰਿਆ ਨੂੰ ਸਾਂਝੇ ਤੌਰ ਤੇ ਆਪਣਾ ਯੋਗਦਾਨ ਪਾਉਣਾ ਪਵੇਗਾ। ਭੋਲੇ-ਭਾਲੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫਤ ਵਿੱਚ ਜਕੜਨ ਵਾਲੇ ਨਸ਼ਿਆ ਦੇ ਸੌਦਾਗਰਾਂ ਨੂੰ ਜੇਲ੍ਹਾਂ ਵਿੱਚ ਡੱਕਣਾ ਬਹੁਤ ਜਰੂਰੀ ਹੈ।‌ 

ਇਸ ਦੇ ਲਈ ਪੰਜਾਬ ਸਰਕਾਰ ਨੇ ਇੱਕ ਵਿਆਪਕ ਅਭਿਆਨ ਸ਼ੁਰੂ ਕਰ ਦਿੱਤਾ ਹੈ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਪਰੰਤੂ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਆਮ ਜਨਤਾ ਦੇ ਸਹਿਯੋਗ ਦੀ ਵੀ ਅਹਿਮ ਲੋੜ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਜਾਗਰੂਕਤਾ ਯਾਤਰਾ ਦੇ ਪਿੰਡ ਦੁੱਗਰੀ, ਨਵਾਂ ਮਲਕਪੁਰ ਅਤੇ ਧਲੋ ਵਿਖੇ ਪਹੁੰਚਣ ਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਪੇਸ਼ ਕੀਤੇ। 

ਵਿਧਾਇਕ ਚੱਢਾ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਪਿੰਡ, ਸ਼ਹਿਰ ਗਲੀ ਮੁਹੱਲੇ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਕਿ ਉਹ ਨਸ਼ਾ ਵਿਕਰੇਤਾਵਾਂ ਦੀ ਸੂਚਨਾ ਬੇਖ਼ੌਫ ਹੋ ਕੇ ਦੇਣ ਤੇ ਇਹ ਵੀ ਭਰੋਸਾ ਦੇ ਰਹੇ ਹਾਂ ਕਿ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆ ਦੀ ਜਕੜਨ ਵਿਚ ਆਏ ਭੋਲੇ ਭਾਲੇ ਲੋਕਾਂ ਨਾਲ ਹਮਦਰਦੀ ਨਾਲ ਨਜਿੱਠਿਆ ਜਾਵੇਗਾ, ਉਨ੍ਹਾਂ ਦੇ ਇਲਾਜ ਉਤੇ ਭਾਵੇ ਜਿਸ ਤਰਾਂ ਪ੍ਰਬੰਧ ਕਰਨੇ ਪੈਣ ਸਰਕਾਰ ਸੰਜੀਦਗੀ ਨਾਲ ਕੰਮ ਕਰੇਗੀ, ਪ੍ਰੰਤੂ ਇਹ ਮਿਸ਼ਨ ਸਿਰਫ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਸਫਲ ਨਹੀ ਬਣਾਇਆ ਜਾ ਸਕਦਾ। 

ਇਸ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜਰੂਰੀ ਹੈ।  ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵਿਆਪਕ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਨਸ਼ਿਆ ਦੇ ਕਾਰੋਬਾਰ ਨਾਲ ਹੋਈ ਆਮਦਨ ਤੋਂ ਜਾਇਦਾਦਾਂ ਖੜੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਚੱਲ ਰਹੀ ਹੈ। 

ਕਈ ਥਾਵਾਂ ਤੋਂ ਨਸ਼ਾ ਤਸਕਰ ਘਰਾਂ ਨੂੰ ਤਾਲੇ ਲਗਾ ਕੇ ਫਰਾਰ ਹੋ ਗਏ ਹਨ, ਪ੍ਰੰਤੂ ਅਸੀ ਅਜਿਹੇ ਦੋਸ਼ੀਆਂ ਨੂੰ ਹੁਣ ਬਖਸ਼ਣ ਦੀ ਥਾਂ ਜੇਲ੍ਹਾ ਦੇ ਅੰਦਰ ਡੱਕ ਰਹੇ ਹਾਂ। ਇਸ ਮੌਕੇ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੇ ਤਹਿਤ ਉਨ੍ਹਾਂ ਦੀ ਸਮੁੱਚੀ ਟੀਮ ਹਲਕੇ ਦੀ ਹਰੇਕ ਪਿੰਡ ਤੇ ਜਾ ਕੇ ਅਲਖ ਜਗਾ ਰਹੀ ਹੈ ਤਾਂ ਜੋ ਨਸ਼ੇ ਦੀ ਇਸ ਨਾਮ ਮੁਰਾਦ ਬਿਮਾਰੀ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। 

ਇਸ ਮੌਕੇ ਐਸਡੀਐਮ ਸੰਜੀਵ ਕੁਮਾਰ, ਐਸਐਚਓ ਸਿਮਰਨਜੀਤ ਸਿੰਘ, ਕੋਆਰਡੀਨੇਟਰ ਅਵਤਾਰ ਸਿੰਘ ਕੂਨਰ, ਕ੍ਰਿਸ਼ਨ ਸਿੰਘ, ਐਡਵੋਕੇਟ ਗੌਰਵ ਕਪੂਰ, ਸਰਪੰਚ ਵਿਕਰਾਂਤ ਚੌਧਰੀ, ਬਿਕਰਮਜੀਤ ਸਿੰਘ ਘਨੌਲੀ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD