Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਪੰਜਾਬ ਦੀ ਜਵਾਨੀ ਨੂੰ ਗਲਤ ਰਾਹ 'ਤੇ ਲਿਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ - ਸ਼ੈਰੀ ਕਲਸੀ

'ਨਸ਼ਾ ਮੁਕਤੀ ਯਾਤਰਾ' ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਟਾਲਾ , 25 May 2025

Last updated on: May 26, 2025, 16:30 IST

ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ 'ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਗਿਆ ਹੈ ਅਤੇ ਢਾਹਿਆ ਜਾ ਰਿਹਾ ਹੈ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।

ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਬਟਾਲਾ ਸ਼ਹਿਰ ਵਾਰਡ ਨੰਬਰ 32, ਸੇਖੜੀਆਂ ਮੁਹੱਲਾ ਵਿੱਚ ਕੀਤੀ ਜਨ ਸਭਾਵਾਂ ਦੌਰਾਨ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਸੂਬੇ ਨੂੰ ਮੁੜ ਹੱਸਦਾ-ਵਸਦਾ ਤੇ ਰੰਗਲਾ ਪੰਜਾਬ ਬਨਾਉਣ ਦੇ ਵੱਲ ਅੱਗੇ ਵੱਧ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। 

ਉਹਟਨਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾਂ ਕਿਸੇ ਦਬਾਅ ਤੋਂ ਸਹਿਯੋਗ ਦੇ ਰਹੇ ਹਨ। ਇਸ ਮੌਕੇ ਅੰਮਿ੍ਤ ਕਲਸੀ, ਵਿਜੈ ਪਾਲ ਸਿੰਘ, ਪਰਦੀਪ ਕੁਮਾਰ, ਬੰਟੀ ਸ਼ਰਮਾ, ਰਵਿੰਦਰ ਬਾਂਸਲ, ਵਿਸ਼ਾਲ ਕਪੂਰ, ਹਨੀ ਕੱਦ, ਅਭੀ ਸੂਰੀ, ਵਿਕਰਮ, ਟੋਨੀ ਜੀ, ਮਨਜੀਤ ਸਿੰਘ ਕੁਆਰਡੀਨੇਟਰ ਬਟਾਲਾ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ ਸਮੇਤ ਵਾਰਡਾਂ ਦੇ ਮੋਹਤਬਰ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਮੋਜੂਦ ਸਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD