Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਸਮਾਘ, ਮਨੀਆਂਵਾਲਾ ਅਤੇ ਸੁਖਨਾ ਅਬਲੂ ਵਿਖੇ ਜਾਗਰੂਕਤਾ ਸਮਾਗਮ

ਨਸ਼ੇ ਦੀ ਅਲਾਮਤ ਨੂੰ ਦੂਰ ਕਰਕੇ ਪੰਜਾਬ ਨੂੰ ਮੁੜ ਸਿਹਤਮੰਦ ਰੰਗਲਾ ਪੰਜਾਬ ਬਣਾਇਆ ਜਾਵੇਗਾ- ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ

Hardeep Singh Dhillon, Gidderbaha, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਗਿੱਦੜਬਾਹਾ , 25 May 2025

Last updated on: May 26, 2025, 16:33 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਨੂੰ ਲੋਕਾਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਨਾਲ ਸਬੰਧਤ ਹਲਕਿਆਂ ਦੇ ਵਿਧਾਇਕਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਰੋਜ਼ਾਨਾ ਨਸ਼ਾ ਮੁਕਤੀ ਯਾਤਰਾਵਾਂ ਅਤੇ ਜਾਗਰੂਕਤਾ ਸਭਾਵਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਰੋਕਥਾਮ ਲਈ ਪ੍ਰਣ ਵੀ ਕਰਵਾਇਆ ਜਾ ਰਿਹਾ ਹੈ।

ਨਸ਼ਾ ਮੁਕਤੀ ਯਾਤਰਾਵਾਂ ਦੀ ਲੜੀ ਵਿੱਚ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਵਿਧਾਇਕ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਹਲਕੇ ਦੇ ਪਿੰਡ ਸਮਾਘ, ਮਨੀਆਂਵਾਲਾ ਅਤੇ ਸੁਖਨਾ ਅਬਲੂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮਾਂ ਦੌਰਾਨ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਜੜ੍ਹੋਂ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਅਜਿਹਾ ਮਾੜਾ ਕੰਮ ਕਰਨ ਦੀ ਹਿੰਮਤ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ,ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਗ੍ਰਾਮ ਸਭਾਵਾਂ, ਪਿੰਡ ਵਾਸੀਆ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਕੀਤੇ ਜਾ ਰਹੇ ਜਾਗਰੂਕਤਾ ਸਮਾਗਮਾਂ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਨਸ਼ਾ ਮੁਕਤੀ ਯਾਤਰਾਵਾਂ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਇਆ ਜਾਵੇ ਅਤੇ ਨਸ਼ੇ ਦੇ ਆਦੀਆਂ ਨੂੰ ਨਸ਼ੇ ਛੱਡਣ ਵਿੱਚ ਸਹਿਯੋਗ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ। 

ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਮਰੀਜਾਂ ਦਾ ਸਰਕਾਰ ਵੱਲੋਂ ਇਲਾਜ ਕਰਵਾਉਣ ਉਪਰੰਤ ਉਨ੍ਹਾਂ ਦੇ ਮੁੜ ਵਸੇਬੇ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਰਚੇ ਦੇ ਹਲਕਾ ਗਿੱਦੜਬਾਹਾ ਦੇ ਕੋਆਰਡੀਨੇਟਰ ਮਾਧੋ ਦਾਸ ਸਿੰਘ ਖ਼ਾਲਸਾ, ਵਿਲੇਜ ਡਿਫੈਂਸ ਕਮੇਟੀਆਂ ਮੰਗੇ ਮੈਂਬਰ, ਪੰਚਾਇਤਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।

 

Tags: Hardeep Singh Dhillon , Gidderbaha , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD