Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਵੰਤ ਸਿੰਘ ਪੰਡੋਰੀ ਵਲੋਂ ਵੱਖ ਵੱਖ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਕਿਹਾ, ਸਿੱਖਿਆ ਕ੍ਰਾਂਤੀ ਬਦੌਲਤ ਸਕੂਲਾਂ ਨੂੰ ਮਿਲਿਆ ਬੇਹਤਰੀਨ ਬੁਨਿਆਦੀ ਢਾਂਚਾ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮਹਿਲ ਕਲਾਂ , 26 May 2025

Last updated on: May 26, 2025, 17:25 IST

ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਵਲੋਂ ਪਿੰਡ ਚੰਨਣਵਾਲ, ਰਾਏਸਰ ਪਟਿਆਲਾ, ਰਾਏਸਰ ਪੰਜਾਬ, ਬੀਹਲਾ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ ਵਿਚ 26.95 ਲੱਖ ਦੀ ਲਾਗਤ ਵਾਲੇ ਕਲਾਸ ਰੂਮ, ਚਾਰਦੀਵਾਰੀ ਆਦਿ ਕੰਮਾਂ ਦੇ ਉਦਘਾਟਨ ਕੀਤੇ। ਓਨ੍ਹਾਂ ਸਰਕਾਰੀ ਮਿਡਲ ਸਕੂਲ ਰਾਏਸਰ (ਪਟਿਆਲਾ) ਵਿੱਚ ਚਾਰਦੀਵਾਰੀ ਦੇ 1.20 ਲੱਖ ਦੀ ਲਾਗਤ ਵਾਲੇ ਕੰਮ ਦਾ ਉਦਘਾਟਨ ਕੀਤਾ। 

ਸਰਕਾਰੀ ਪ੍ਰਾਇਮਰੀ ਸਕੂਲ ਰਾਏਸਰ (ਪਟਿਆਲਾ) ਦਾ ਚਾਰਦੀਵਾਰੀ ਦਾ 1.78 ਲੱਖ ਦੀ ਲਾਗਤ ਵਾਲੇ ਕੰਮ ਦਾ ਉਦਘਾਟਨ ਕੀਤਾ। ਓਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ (ਪੰਜਾਬ) ਵਿੱਚ ਨਵੀਨੀਕਰਨ ਦੇ 3.28 ਲੱਖ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਹਾਈ ਸਕੂਲ ਬੀਹਲਾ ਵਿਚ 19.54 ਲੱਖ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ। 

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਹਲਕਾ ਮਹਿਲ ਕਲਾਂ ਦੇ ਸਕੂਲਾਂ ਵਿਚ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਦਕਾ ਸਕੂਲਾਂ ਦੇ ਨਤੀਜੇ ਵੀ ਵਧੀਆ ਆ ਰਹੇ ਹਨ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ, ਡੀਈਓ (ਐਲੀਮੈਂਟਰੀ) ਇੰਦੂ ਸਿਮਕ, ਬੀਐਨਓ ਜਸਵਿੰਦਰ ਸਿੰਘ, ਡੀਐਸਐਮ ਰਾਜੇਸ਼ ਗੋਇਲ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਪੀਏ ਹਰਮਨਜੀਤ ਸਿੰਘ, ਜਸਪ੍ਰੀਤ ਪੰਡੋਰੀ, ਮਮਤਾ ਰਾਣੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ ਦੇ ਇੰਚਾਰਜ ਜਸਵੀਰ ਸਿੰਘ, ਸਰਪੰਚ ਕੁਲਵਿੰਦਰ ਕੌਰ, ਗੁਰਜੰਟ ਸਿੰਘ, ਸਰਕਾਰੀ ਮਿਡਲ ਸਕੂਲ ਰਾਏਸਰ (ਪਟਿਆਲਾ) ਦੇ ਇੰਚਾਰਜ ਸ਼ਿਫਾਲੀ ਗੋਇਲ, ਸਰਕਾਰੀ ਪ੍ਰਾਇਮਰੀ ਸਕੂਲ ਰਾਏਸਰ (ਪਟਿਆਲਾ) ਦੇ ਇੰਚਾਰਜ ਕੁਲਦੀਪ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ (ਪੰਜਾਬ) ਦੇ ਇੰਚਾਰਜ ਮਨਜੀਤ ਕੌਰ ਮਾਨ, ਸਰਪੰਚ ਸੁਰਿੰਦਰ ਕੌਰ, ਸਰਪੰਚ ਬਚਿੱਤਰ ਸਿੰਘ, ਬੀਹਲਾ ਸਕੂਲ ਮੁਖੀ ਕਮਲਜੀਤ ਕੌਰ, ਕਿਰਨਜੀਤ ਸਿੰਘ ਸਰਪੰਚ ਹਾਜ਼ਰ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD