Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਬਣ ਰਹੇ ਨੇ ਵਿਸ਼ਵ ਪੱਧਰੀ- ਦਿਨੇਸ਼ ਚੱਢਾ

ਹਲਕਾ ਰੂਪਨਗਰ ਦੇ ਵੱਖ-ਵੱਖ ਸਕੂਲਾਂ 'ਚ 48 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕੀਤਾ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar, Punjab Sikhya Kranti

Web Admin

Web Admin

5 Dariya News

ਰੂਪਨਗਰ , 26 May 2025

Last updated on: May 26, 2025, 17:43 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਹਲਕਾ ਰੂਪਨਗਰ ਦੇ ਸਕੂਲਾਂ ਵਿੱਚ 48 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕਰਨ ਮੌਕੇ ਕੀਤਾ। 

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ 19.02 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (6.50 ਲੱਖ), ਖੇਡ ਮੈਦਾਨ ਦਾ ਨਵੀਨੀਕਰਨ (1.50 ਲੱਖ) ਅਤੇ 7 ਕਮਰਿਆਂ ਦਾ ਨਵੀਨੀਕਰਨ (7 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ 8.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਛੱਤਾਂ ਦੀ ਰਿਪੇਅਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਵਿਖੇ 6 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (2.5 ਲੱਖ), ਅਥਲੈਟਿਕਸ ਟਰੈਕ ਗ੍ਰਾਂਟ (1 ਲੱਖ 60 ਹਜ਼ਾਰ) ਅਤੇ ਸਕੂਲ ਦਾ ਨਵੀਨੀਕਰਣ (2 ਲੱਖ) ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ।

ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ।

ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ। ਪੰਜਾਬ ਸਿੱਖਿਆ ਕ੍ਰਾਂਤੀ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਅਤੇ ਸਮਾਗਮ ਦੌਰਾਨ ਆਏ ਬੱਚਿਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਦੀ ਭਰਵੀਂ ਪ੍ਰਸ਼ੰਸ਼ਾ ਕੀਤੀ ਗਈ।

ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਸਰਪੰਚ ਜਗਜੀਤ ਸਿੰਘ ਮਗਰੋੜ, ਜਸਵਿੰਦਰ ਸਿੰਘ ਸੋਨੀ ਸਨਾਣਾ, ਬਾਗਵਾਲੀ ਸਰਪੰਚ ਤਰਸੇਮ ਸਿੰਘ, ਰਿੰਕੂ ਪਹਿਲਵਾਨ, ਬਲਜਿੰਦਰ, ਗੁਰਦੀਪ ਸਿੰਘ ਕਾਲਾ, ਜਰਨੈਲ ਸਿੰਘ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੁਖਦੇਵ ਸਿੰਘ ਚੇਅਰਮੈਨ, ਹਰਚੰਦ ਸਿੰਘ, ਕਲਵਿੰਦਰ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ ਮਗਰੋੜ, ਗਗਨ ਅਕਬਰਪੁਰ, ਜਸਪਾਲ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD