Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਂਝੇ ਹੰਭਲੇ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਈਏ: ਹਰਿੰਦਰ ਸਿੰਘ ਧਾਲੀਵਾਲ

ਬਰਨਾਲਾ ਅਤੇ ਫਰਵਾਹੀ ਵਿਚ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮ

Harinder Singh Dhaliwal, Barnala, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਰਨਾਲਾ , 26 May 2025

Last updated on: May 26, 2025, 18:24 IST

ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਜ਼ਿਲ੍ਹਾ ਬਰਨਾਲਾ ਵਿੱਚ ਜਾਰੀ ਹਨ, ਜਿਸ ਤਹਿਤ ਪਿੰਡ ਫਰਵਾਹੀ ਅਤੇ ਸ਼ਹਿਰ ਬਰਨਾਲਾ ਦੇ ਵਾਰਡ ਨੰਬਰ 19, 20,22 ਅਤੇ 23 ਵਿੱਚ ਜਾਗਰੂਕਤਾ ਇਕੱਠ ਕੀਤੇ ਗਏ। ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੀ ਦਲਦਲ ’ਚੋਂ ਬਾਹਰ ਕੱਢ ਕੇ ਨਵੀਂ ਸਵੇਰ ਵੱਲ ਲਿਜਾਣ ਲਈ ਸਰਕਾਰ ਵਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਪਿੰਡ ਪਿੰਡ ਜਾ ਕੇ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਆਓ ਸਾਰੇ ਰਲ ਕੇ ਹੰਭਲਾ ਮਾਰੀਏ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰੀਏ। 

ਓਨ੍ਹਾਂ ਕਿਹਾ ਕਿ ਇਹ ਮੁਹਿੰਮ ਇਕੱਲੀ ਸਰਕਾਰ ਦੀ ਨਹੀਂ ਬਲਕਿ ਹਰ ਇਕ ਜਾਗਰੂਕ ਵਿਅਕਤੀ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜੇ ਕਰਨ ਲਈ ਵੀ ਉਪਰਾਲੇ ਕਰ ਰਹੀ ਹੈ।

ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਟਸਐਪ ਨੰਬਰ 97791-00200 ਜਾਰੀ ਕੀਤਾ ਗਿਆ ਹੈ, ਜਿਸ 'ਤੇ ਨਸ਼ਾ ਤਸਕਰਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ, ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। 

ਇਸ ਮੌਕੇ ਉਨ੍ਹਾਂ ਸਾਰੇ ਹਾਜ਼ਰੀਨ ਨੂੰ ਇੱਕਜੁਟ ਹੋ ਕੇ ਨਸ਼ੇ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦੇਣ ਦਾ ਪ੍ਰਣ ਦਿਵਾਇਆ। ਇਸ ਮੌਕੇ ਐੱਸ ਐਮ ਓ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ, ਨਗਰ ਕੌਂਸਲ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਦੀਪ ਸਿੰਘ, ਬਲਰਾਜ ਸਿੰਘ ਬੀ ਈ ਈ, ਪੁਲੀਸ ਅਤੇ ਹੋਰ ਵਿਭਾਗਾਂ ਤੋਂ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

 

Tags: Harinder Singh Dhaliwal , Barnala , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD