Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਅਮੋਲਕ ਸਿੰਘ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

Amolak Singh, Jaitu, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਜੈਤੋ , 26 May 2025

Last updated on: May 26, 2025, 18:26 IST

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਵਿਧਾਇਕ ਸ.ਅਮੋਲਕ ਸਿੰਘ ਵੱਲੋਂ  ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਪੱਤੀ ਪੰਜਗਰਾਈਂ ਕਲਾ ਵਿਖੇ 4.00  ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਮੁਰੰਮਤ ਅਤੇ ਚਾਰਦੀਵਾਰੀ ਆਦਿ, ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਂ ਕਲਾ ਵਿਖੇ 9.27 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ,ਨਵੀਨੀਕਰਨ, ਪੈਨਲ ਅਤੇ ਹੋਰ ਵੱਖ ਵੱਖ ਵਿਕਾਸ ਕੰਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਂ ਕਲਾ ਵਿਖੇ 1.30  ਲੱਖ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ ਆਦਿ, ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਵਾਲਾ ਵਿਖੇ 1.40 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਬਾਂਡਰੀ ਵਾਲ ਆਦਿ ਦੇ ਕੰਮ, ਸਰਕਾਰੀ ਪ੍ਰਾਇਮਰੀ ਸਕੂਲ ਬੱਗੇਆਣਾ ਖੁਰਦ ਵਿਖੇ 5.12 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ ਆਦਿ,  ਸਰਕਾਰੀ ਪ੍ਰਾਇਮਰੀ ਸਕੂਲ ਔਲਖ ਵਿਖੇ 6.11 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ ਆਦਿ, ਸਰਕਾਰੀ ਹਾਈ ਸਕੂਲ ਔਲਖ ਵਿਖੇ 11.76 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਬਾਂਡਰੀ ਵਾਲ ਅਤੇ ਮੇਜਰ ਰਿਪੇਅਰ ਆਦਿ ਵਿਕਾਸ ਕੰਮ ਦਾ ਉਦਘਾਟਨ ਕੀਤਾ ਗਿਆ ।

ਇਸ ਮੌਕੇ ਆਪਣੇ  ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਸਮੇਂ ਦੀ ਮੰਗ ਅਨੁਸਾਰ ਬੁਨਿਆਦੀ ਢਾਂਚੇ ਵਿਚ ਪਹਿਲਾਂ ਨਾਲੋ ਕਾਫੀ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਇਹ ਵੱਡੀ ਮੰਗ ਹੈ ਕਿ ਸਮਾਜ ਦਾ ਹਰੇਕ ਬੱਚਾ ਸਿੱਖਿਅਤ ਹੋਣਾ ਚਾਹੀਦਾ ਹੈ, ਤਾਂ ਹੀ ਉਹ ਆਪਣੀ ਜਿੰਦਗੀ ਵਿਚ ਆਪਣੇ ਲਈ ਸਹੀ ਫੈਸਲੇ ਲੈ ਸਕਦਾ ਹੈ ਅਤੇ ਜਿੰਦਗੀ ਵਿਚ ਸਫਲਤਾ ਹਾਸਿਲ ਕਰ ਸਕਦਾ ਹੈ। 

ਇਸ ਮੌਕੇ ਬੀ.ਪੀ.ਈ.ਓ ਸੁਰਜੀਤ ਸਿੰਘ, ਟਰੱਕ ਯੂਨੀਅਨ ਪ੍ਰਧਾਨ ਹਰਸਿਮਰਨ ਮਲਹੋਤਰਾ, ਐਸਐਮਸੀ ਚੇਅਰਮੈਨ ਬੇਅੰਤ ਕੌਰ, ਪ੍ਰਿੰਸੀਪਲ ਮਹਿੰਦਰਪਾਲ ਸਿੰਘ, ਸਕੂਲ ਮੁਖੀ ਗੁਰਬਿੰਦਰ ਕੌਰ, ਵਾਈਸ ਮੁਖੀ ਪਰਮਜੀਤ ਕੌਰ ਬਰਗਾੜੀ, ਧਰਮਿੰਦਰ ਸਿੰਘ, ਜਸਵਿੰਦਰ ਸਿੰਘ ਗਿੱਲ, ਸੁਖਮੰਦਰ ਸਿੰਘ, ਜਿਲ੍ਹਾ ਕੁਆਰਡੀਨੇਟਰ ਜਸਵਿੰਦਰ ਸਿੰਘ ਬਰਗਾੜੀ ਅਤੇ ਸਕੂਲਾਂ ਦਾ ਸਟਾਫ ਹਾਜ਼ਰ  ਸਨ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD