Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਨਸ਼ਾ ਮੁਕਤੀ ਯਾਤਰਾ: ਜ਼ਿਲ੍ਹੇ ਦੇ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹੈ ਲਾਮਬੰਦ

ਹਲਕਾ ਮਹਿਲ ਕਲਾਂ ਦੇ ਪਿੰਡ ਹਰਦਾਸਪੁਰ, ਬਾਹਮਣੀਆਂ ਅਤੇ ਸਹਿਜੜਾ ਵਿਖੇ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮਹਿਲ ਕਲਾਂ , 26 May 2025

Last updated on: May 26, 2025, 18:29 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਡੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿਚ ਨਸ਼ਿਆਂ ਖਿਲਾਫ ਸਮਾਗਮ ਕੀਤੇ ਜਾ ਰਹੇ ਹਨ। ਇਹਨਾਂ ਸਮਾਗਮਾਂ ਦੌਰਾਨ ਹਲਕਾ ਮਹਿਲ ਕਲਾਂ ਦੇ ਪਿੰਡ ਹਰਦਾਸਪੁਰ, ਬਾਹਮਣੀਆਂ ਅਤੇ ਸਹਿਜੜਾ ਵਿਖੇ ਸੰਬੋਧਨ ਕਰਦਿਆਂ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਜਾਰੀ ਰਹੇਗੀ।

ਹਲਕਾ ਮਹਿਲ ਕਲਾਂ ਦੇ ਪਿੰਡ ਹਰਦਾਸਪੁਰ, ਬਾਹਮਣੀਆਂ ਅਤੇ ਸਹਿਜੜਾ ਵਿਖੇ ਸਮਾਗਮ ਦੌਰਾਨ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੇ ਖਾਤਮੇ ਦੇ ਰੂਪ ਵਿੱਚ ਨਸ਼ਾ ਮੁਕਤੀ ਯਾਤਰਾ ਇਕ ਇਤਿਹਾਸ ਸਿਰਜ ਰਹੀ ਹੈ, ਜਿਸ ਉੱਤੇ ਆਉਣ ਵਾਲੀਆਂ ਪੀੜ੍ਹੀਆਂ ਮਾਣ ਕਰਨਗੀਆਂ। ਇਸ ਯਾਤਰਾ ਤਹਿਤ ਨਸ਼ਿਆਂ ਦੇ ਖਾਤਮੇ ਹਿਤ ਲੋਕ ਨਸ਼ਿਆਂ ਦੇ ਕਾਰੋਬਾਰੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਰਹੇ ਹਨ। 

ਹੁਣ ਜਦੋਂ ਲੋਕ ਇਸ ਅਲਾਮਤ ਖਿਲਾਫ ਉੱਠ ਖੜ੍ਹੇ ਹੋਏ ਹਨ ਤਾਂ ਪੰਜਾਬ ਦੀ ਧਰਤੀ 'ਤੇ ਹੁਣ ਜ਼ਿਆਦਾ ਦੇਰ ਨਸ਼ੇ ਨਹੀਂ ਰਹਿਣਗੇ। ਵਿਧਾਇਕ ਪੰਡੋਰੀ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। 

ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈ। ਉੱਥੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ।

ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਆਪਣੇ ਪਿੰਡਾਂ 'ਚ ਨਸ਼ਾ ਨਾ ਵਿਕਣ ਦੇਣ ਅਤੇ ਉਹਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD