Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪੰਜਾਬ ਸਿੱਖਿਆ ਕਰਾਂਤੀ : ਸਕੂਲਾਂ ’ਚ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਕਾਰਜਸ਼ੀਲ : ਵਿਜੈ ਸਿੰਗਲਾ

ਵਿਧਾਇਕ ਵਿਜੈ ਸਿੰਗਲਾ ਵੱਲੋਂ ਹਲਕੇ ਦੇ ਸਰਕਾਰੀ ਸਕੂਲਾਂ ’ਚ 29 ਲੱਖ 88 ਹਜ਼ਾਰ 840 ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

Dr Vijay Singla, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮਾਨਸਾ , 26 May 2025

Last updated on: May 26, 2025, 18:32 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਕੂਲ ਆਫ਼ ਹੈਪੀਨੈੱਸ ਫਫੜੇ ਭਾਈਕੇ, ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਗੜ੍ਹ ਫਰਵਾਹੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਬੁਰਜ ਰਾਠੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਰਾਠੀ ਵਿਖੇ 29 ਲੱਖ 88 ਹਜ਼ਾਰ 840 ਰੁਪਏ ਦੀ ਲਾਗਤ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ’ਚ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਹੈ। ਸਿੱਖਿਆ ਦੇ ਖੇਤਰ ਵਿਚ ਪਹਿਲ ਦੇ ਆਧਾਰ ’ਤੇ ਕੰਮ ਕੀਤੇ ਜਾ ਰਹੇ ਹਨ। ਸਕੂਲਾਂ ਦੀਆਂ ਮੁੱਢਲੀਆਂ ਸਹੂਲਤਾਂ ਪੂਰੀਆਂ ਕਰਨ ਦੇ ਨਾਲ ਆਧੁਨਿਕ ਪੜ੍ਹਾਈ ਲਈ ਪ੍ਰੋਜੈਕਟਰ, ਆਧੁਨਿਕ ਕਲਾਸ ਰੂਮਜ਼, ਇਲਕਟ੍ਰਾਨਿਕ ਪੈਨਲ, ਫਰਨੀਚਰ ਆਦਿ ਸਹੂਲਤਾਂ ਵੱਲ ਧਿਆਨ ਦਿੱਤਾ ਗਿਆ ਹੈ।

ਸਾਰੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਭਰੀਆਂ ਹਨ। ਸਰਕਾਰੀ ਸਕੂਲਾਂ ਦੇ ਬੱਚੇ ਮੈਰਿਟ ਵਿੱਚ ਆਉਣੇ ਸਰਕਾਰੀ ਸਕੂਲਾਂ ਦੀ ਪੜ੍ਹਾਈ ’ਚ ਸੁਧਾਰ ਦੇ ਗਵਾਹ ਹਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਰਮਜੀਤ ਸਿੰਘ ਭੋਗਲ, ਪ੍ਰਿੰਸੀਪਲ ਕੁਲਦੀਪ ਸਿੰਘ ਚਾਹਲ, ਅਜੈਬ ਸਿੰਘ ਬੁਰਜ ਹਰੀ ਹਲਕਾ ਸਿੱਖਿਆ ਕੋਓਰਡੀਨੇਟਰ, ਵਰਿੰਦਰ ਸੋਨੀ ਚੇਅਰਮੈਨ ਮਾਰਕੀਟ ਕਮੇਟੀ ਭੀਖੀ, ਇੰਦਰਜੀਤ ਸਿੰਘ ਉੱਭਾ ਸੀਨੀਅਰ ਆਪ ਆਗੂ, ਯੋਗਿਤਾ ਜੋਸ਼ੀ ਅੰਗਰੇਜ਼ੀ ਲੈਕਚਰਾਰ, ਐੱਸ ਐੱਮ ਸੀ ਚੇਅਰਮੈਨ ਤਰਸੇਮ ਸਿੰਘ, ਸਰਪੰਚ ਜਸਵੀਰ ਕੌਰ, ਸੰਦੀਪ ਸਿੰਘ ਐੱਸ ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਕਾਲਾ ਸਿੰਘ ਕੋਟੜਾ ਜ਼ਿਲ੍ਹਾ ਸਪੋਰਟਸ ਪ੍ਰਧਾਨ, ਐੱਸ ਐੱਮ ਸੀ ਚੇਅਰਮੈਨ ਲੱਖਾ ਸਿੰਘ, ਸਰਪੰਚ ਮਿਲਖਾ ਸਿੰਘ, ਸੀ ਐੱਚ ਟੀ ਦਵਿੰਦਰ ਕੁਮਾਰ, ਸੰਤ ਗੁਰਮੁਖ ਸਿੰਘ ਵੈਲਫ਼ੇਅਰ ਕਲੱਬ ਦੇ ਪ੍ਰਧਾਨ ਇੰਦਰਜੀਤ ਸਿੰਘ ਗੋਲਡੀ, ਅਮਰ ਸ਼ਹੀਦ ਬਦਨ ਸਿੰਘ, ਟਰੱਸਟ ਦੇ ਪ੍ਰਧਾਨ ਜਸਵੀਰ ਸਿੰਘ, ਸਰਕਾਰੀ ਹਾਈ ਸਕੂਲ ਬੁਰਜ ਰਾਠੀ ਦੇ ਸਕੂਲ ਮੁਖੀ ਅਮ੍ਰਿਤਪਾਲ ਕੌਰ, ਸਰਕਾਰੀ ਪ੍ਰਾਇਮਰੀ ਸਕੂਲ ਬੁਰਜਰਾਠੀ ਦੇ ਹੈੱਡ ਟੀਚਰ ਕਿਰਨਜੋਤ ਕੌਰ, ਐੱਸ ਐੱਮ ਸੀ ਚੇਅਰਮੈਨ ਮਨਜੀਤ ਸਿੰਘ ਅਤੇ ਮਲਕੀਤ ਸਿੰਘ, ਸਰਪੰਚ ਬੁਰਜ ਰਾਠੀ ਦਰਸ਼ਨ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ, ਅਮਨਦੀਪ ਸਿੰਘ ਭਾਈ ਦੇਸਾ, ਜਗਤਾਰ ਸਿੰਘ ਔਲਖ ਆਦਿ ਹਾਜ਼ਰ ਸਨ।

 

Tags: Dr Vijay Singla , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD