Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸਾਬਕਾ ਸੈਨਿਕਾਂ ਦੀ ਸੁਣੀਆਂ ਮੁਸ਼ਕਿਲਾਂ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 26 May 2025

Last updated on: May 26, 2025, 18:35 IST

ਜ਼ਿਲ੍ਹਾ ਸੈਨਿਕ ਬੋਰਡ ਸ੍ਰੀ ਮੁਕਤਸਰ ਸਾਹਿਬ ਦੀ ਤਿਮਾਹੀ ਮੀਟਿੰਗ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਅਭਿਜੀਤ ਕਪਲਿਸ਼ ਦੀ ਪ੍ਰਧਾਨਗੀ ਹੇਠ ਹੋਈ ਅਤੇ ਸਾਬਕਾ ਸੈਨਿਕਾਂ ਨੂੰ ਪੇਸ਼ ਆ ਰਹੀਆਂ ਸਮਿੱਸਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਹਾਜ਼ਰ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਜਿਵੇਂ ਕਿ ਨਜਾਇਜ਼ ਕਬਜ਼ਾ, ਸੀ.ਐਸ.ਡੀ. ਕੰਟੀਨ ਨਾ ਹੋਣਾ, ਅਸਲਾ ਲਾਇਸੰਸ ਜਾਰੀ ਕਰਨ ਬਾਰੇ, ਈ.ਸੀ.ਐਚ.ਐਸ. ਵਿੱਚ ਐਕਸ-ਰੇ ਮਸ਼ੀਨ ਸਬੰਧੀ, ਸਿਵਲ ਦਫ਼ਤਰਾਂ ਵਿੱਚ ਆ ਰਹੀਆਂ ਮੁਸ਼ਕਿਲਾਂ, ਸਿੰਚਾਈ ਲਈ ਮੋਟਰ ਕੁਨੈਕਸ਼ਨ, ਆਦਿ ਸੁਣੀਆਂ ਅਤੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਾਬਕਾ ਸੈਨਿਕ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਸੈਨਿਕ ਬੋਰਡ ਜਾਂ ਜ਼ਿਲ੍ਹਾ ਪ੍ਰਸਾਸ਼ਨ ਨਾਲ ਕਿਸੇ ਸਮੇਂ ਵੀ ਰਾਬਤਾ ਕਾਇਮ ਕਰ ਸਕਦੇ ਹਨ ਅਤੇ ਉਨ੍ਹਾਂ ਸਾਬਕਾ ਸੈਨਿਕਾਂ ਦੀ ਭਰੋਸਾ ਦਵਾਇਆ ਕਿ ਉਨ੍ਹਾਂ ਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਬਕਾ ਸੈਨਿਕ ਬੋਰਡ ਵੱਲੋਂ ਝੰਡਾ ਫੰਡ ਦਿਵਸ ਦੌਰਾਨ ਇਕੱਤਰ ਰਾਸ਼ੀ ਵਿੱਚੋਂ ਤਿੰਨ ਲਾਭਪਾਤਰੀਆਂ ਨੂੰ ਪੰਜ ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਦੇ ਹਿਸਾਬ ਨਾਲ ਚੈੱਕ ਵੀ ਤਕਸੀਮ ਕੀਤੇ ਅਤੇ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਝੰਡਾ ਫੰਡ ਇਕੱਤਰ ਕਰਕੇ ਜ਼ਿਲ੍ਹਾ ਸੈਨਿਕ ਬੋਰਡ ਸ੍ਰੀ ਮੁਕਤਸਰ ਸਾਹਿਬ ਕੋਲ ਜ਼ਮ੍ਹਾਂ ਕਰਵਾਉਣ ਤਾਂ ਜੋ ਲੋੜਵੰਦ ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਰਿਟਾ. ਕਮਾਂਡਰ ਸ੍ਰੀ ਦਿਲਪ੍ਰੀਤ ਸਿੰਘ ਕੰਗ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੰਡਾ ਦਿਵਸ ਫੰਡ ਦੌਰਾਨ ਵੱਖ-ਵੱਖ ਵਿਭਾਗਾਂ ਤੋਂ ਰਾਸ਼ੀ ਇਕੱਤਰ ਕੀਤੀ ਜਾਂਦੀ ਹੈ ਅਤੇ ਇਸ ਰਾਸ਼ੀ ਵਿੱਚੋਂ ਲੋੜਵੰਦ ਲਾਭਪਾਤਰੀਆਂ ਨੂੰ ਵੀਹ ਹਜ਼ਾਰ ਰੁਪਏ ਤੱਕ ਮਾਲੀ ਸਹਾਇਤਾ ਪ੍ਰਦਾਨ ਕਰਨ ਦੀ ਤਜਵੀਜ ਹੈ। 

ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਉਣ ਲਈ ਅੱਗੇ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਜਾਰੀ ਰਹਿਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਰਿਟਾ. ਕਰਨਲ ਪੀ.ਐਸ. ਸੰਧੂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਹਾਜ਼ਰ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD