Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜੰਡਿਆਲਾ ਗੁਰੂ ਕੌਂਸਲਰ ਕਤਲ ਕਾਂਡ: ਪੰਜਾਬ ਪੁਲਿਸ ਨੇ 8 ਘੰਟਿਆਂ ਅੰਦਰ ਸੁਲਝਾਇਆ ਮਾਮਲਾ, ਕਤਲ ਵਿੱਚ ਸ਼ਾਮਲ ਦੋਸ਼ੀ ਦਾ ਕੀਤਾ ਇਨਕਾਊਂਟਰ

ਜੰਡਿਆਲਾ ਗੁਰੂ ਕੌਂਸਲਰ ਦੇ ਕਤਲ ਪਿੱਛੇ ਵਿਦੇਸ਼ ਅਧਾਰਿਤ ਕਿਸ਼ਨ ਗੈਂਗ ਦਾ ਹੱਥ; ਗਲਾਕ ਪਿਸਤੌਲ ਸਮੇਤ ਚਾਰ ਕਾਬੂ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 26 May 2025

Last updated on: May 27, 2025, 11:16 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜੰਡਿਆਲਾ ਗੁਰੂ ਦੇ ਕੌਂਸਲਰ ਹਰਜਿੰਦਰ ਸਿੰਘ ਉਰਫ਼ ਬਾਹਮਣ ਦੇ ਕਤਲ ਵਿੱਚ ਸ਼ਾਮਲ ਵਿਦੇਸ਼ ਅਧਾਰਤ ਕਿਸ਼ਨ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਸੰਗਠਿਤ ਅਪਰਾਧ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ (22) ਵਾਸੀ ਪਿੰਡ ਨੰਗਲ ਗੁਰੂ, ਅੰਮ੍ਰਿਤਸਰ; ਅਮਿਤ (19) ਵਾਸੀ ਘੋੜੇ ਸ਼ਾਹ, ਜੰਡਿਆਲਾ; ਗੁਰਪ੍ਰੀਤ ਸਿੰਘ ਉਰਫ ਡੌਨ (18) ਵਾਸੀ ਨਵਾਂਕੋਟ, ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ (22) ਵਾਸੀ ਮੁਹੱਲਾ ਸ਼ੇਖੂਪੁਰਾ, ਜੰਡਿਆਲਾ ਗੁਰੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ 9 ਐਮ.ਐਮ. ਗਲਾਕ ਪਿਸਤੌਲ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਇੱਕ ਐਕਟਿਵਾ ਸਕੂਟਰ ਅਤੇ ਇੱਕ ਮੋਟਰਸਾਈਕਲ ਜੋ ਅਪਰਾਧ ਵਿੱਚ ਵਰਤੇ ਗਏ ਸਨ, ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 8 ਘੰਟਿਆਂ ਦੇ ਅੰਦਰ ਹੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਹਰਜਿੰਦਰ ਸਿੰਘ ਉਰਫ਼ ਬਾਹਮਣ (ਨਗਰ ਕੌਂਸਲਰ, ਜੰਡਿਆਲਾ ਗੁਰੂ) ਦੇ ਕਤਲ ਕੇਸ ਨੂੰ ਤੇਜ਼ੀ ਨਾਲ ਸੁਲਝਾ ਲਿਆ ਗਿਆ ਹੈ।ਇਸ ਆਪਰੇਸ਼ਨ ਨੂੰ ਅੰਤਰ-ਗੈਂਗ ਦੁਸ਼ਮਣੀ ਅਤੇ ਸੰਗਠਿਤ ਅਪਰਾਧ 'ਤੇ ਕੀਤੀ ਜਾ ਰਹੀ ਕਾਰਵਾਈ ਤਹਿਤ ਅਹਿਮ ਕਦਮ ਦੱਸਦਿਆਂ, ਡੀਜੀਪੀ ਨੇ ਕਿਹਾ ਕਿ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਗਿਰੋਹ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਕਨੀਕੀ ਅਤੇ ਖੁਫੀਆ ਸੂਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਤਰਨਤਾਰਨ ਦੇ ਪਿੰਡ ਧੂੰਦਾ ਤੋਂ ਜੋਬਨਜੀਤ, ਅੰਮ੍ਰਿਤਸਰ ਦੇ ਮਾਹਣਾ ਸਿੰਘ ਰੋਡ ਨਜਦੀਕੀ ਹੋਟਲ ਤੋਂ ਗੁਰਪ੍ਰੀਤ ਉਰਫ ਡੌਨ ਅਤੇ ਅਮਿਤ ਨੂੰ ਗ੍ਰਿਫ਼ਤਾਰ ਕੀਤਾ ਹੈ।ਉਨ੍ਹਾਂ ਦੱਸਿਆ ਕਿ ਫਤਿਹਪੁਰ ਨਜਦੀਕ ਪੁਲਿਸ ਵੱਲੋਂ ਪਿੱਛਾ ਕਰਨ ਦੌਰਾਨ, ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ। 

ਉਨ੍ਹਾਂ ਦੱਸਿਆ ਕਿ ਸਵੈ-ਰੱਖਿਆ ਵਿੱਚ, ਐਸਐਚਓ ਛੇਹਰਟਾ ਨੇ ਆਪਣੇ ਸਰਵਿਸ ਹਥਿਆਰ ਨਾਲ ਜਵਾਬੀ ਕਾਰਵਾਈ ਕੀਤੀ, ਜਿਸ ਦੇ ਚਲਦਿਆਂ ਗੋਪੀ ਦੀ ਸੱਜੀ ਲੱਤ ਵਿੱਚ ਗੋਲੀ ਲੱਗ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਨੂੰ ਤੁਰੰਤ ਡਾਕਟਰੀ ਦੇਖਭਾਲ ਲਈ ਸਿਵਲ ਹਸਪਤਾਲ, ਅੰਮ੍ਰਿਤਸਰ ਭੇਜ ਦਿੱਤਾ ਗਿਆ ਅਤੇ ਇਸ ਵੇਲੇ ਉਹ ਜ਼ੇਰੇ ਇਲਾਜ ਹੈ।ਸੀਪੀ ਨੇ ਕਿਹਾ ਕਿ ਦੋਸ਼ੀ ਗੁਰਪ੍ਰੀਤ ਗੋਪੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ। 

ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਮਾਂ ਅਤੇ ਭਾਬੀ ਤੋਂ ਵੀ ਡਰੱਗ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ।ਇਸ ਸਬੰਧੀ ਐਫਆਈਆਰ ਨੰਬਰ 98 ਮਿਤੀ 25/05/2025 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਭਾਰਤੀ ਨਿਆ ਸੰਹਿਤਾ ਦੀ ਧਾਰਾ 103, 61(2), 351, 191(2), 191(3) ਅਤੇ 190 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD