Thursday, 04 June 2026

 

 

ਖ਼ਾਸ ਖਬਰਾਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

 

ਡਾ. ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਪ੍ਰਬੰਧਾ ਦਾ ਲਿਆ ਜਾਇਜ਼ਾ

ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Amandeep Kaur Arora, Shery Kalsi, Amansher Singh Shery Kalsi

Web Admin

Web Admin

5 Dariya News

ਚੰਡੀਗੜ੍ਹ , 26 May 2025

Last updated on: May 27, 2025, 11:18 IST

ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਮਿਊਂਸੀਪਲ ਕਾਰਪੋਰੇਸ਼ਨਾਂ ਦੇ ਸਬੰਧਤ ਵਿਧਾਇਕਾਂ, ਮੇਅਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮੁੱਚੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਤੈਅ ਸਮੇਂ ਸੀਮਾਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਤੋਂ ਬਰਸਾਤਾਂ ਦੇ ਸੀਜਨ ਤੋਂ ਪਹਿਲਾਂ ਸਮੁੱਚੀਆਂ ਤਿਆਰੀਆਂ ਦੀ ਰਿਪੋਰਟ ਲਈ ਅਤੇ ਅਧਿਕਾਰੀਆਂ ਨੂੰ ਸਮੇਂ ਸਿਰ ਸ਼ਹਿਰਾਂ ਦੇ ਸੀਵਰੇਜਾਂ ਦੀ ਸੁਚੱਜੀ ਸਫਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਬਰਸਾਤਾਂ ਦਾ ਪਾਣੀ ਸੀਵਰੇਜ ਦੇ ਪਾਣੀ ਵਿੱਚ ਮਿਕਸ ਹੋ ਕੇ ਸੜਕਾਂ ਅਤੇ ਗਲੀਆ ਵਿੱਚ ਨਾ ਆਵੇ। ਸ਼ਹਿਰ ਵਾਸੀਆਂ ਨੂੰ ਸਾਫ ਪੀਣ ਵਾਲਾ ਪਾਣੀ ਅਤੇ ਸੁਚੱਜੇ ਸਫਾਈ ਪ੍ਰਬੰਧ ਮੁਹੱਈਆ ਕਰਵਾਉਣੇ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਨਗਰ ਨਿਗਮਾਂ ਨੂੰ ਲੋੜੀਂਦੇ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਦਫਤਰ ਨੂੰ ਭੇਜਣ ਲਈ ਵੀ ਕਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਨੂੰ ਸਾਫ ਸੁਥਰਾ ਅਤੇ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸ਼ਹਿਰਾਂ ਵਿੱਚ ਸੜਕਾਂ ਅਤੇ ਗਲੀਆਂ ਦੀ ਰੋਜ਼ਾਨਾ ਸਾਫ ਸਫਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਸਫਾਈ ਵਿਵਸਥਾ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਕੀਤੇ ਜਾਣ ਦੀ ਸੂਰਤ ਵਿੱਚ ਕਿਸੇ ਵੀ ਦੋਸ਼ੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੰਤਰੀ ਨੇ ਕਿਹਾ ਕਿ ਸ਼ਹਿਰਾਂ ਵਿੱਚ ਆਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਰੋਕਣ ਲਈ ਸਮੂਹ ਅਧਿਕਾਰੀ ਆਪਣੇ-ਆਪਣੇ ਖੇਤਰ ਅਧੀਨ ਐਨੀਮਲ ਬਰਥ ਕੰਟਰੋਲ ਨੂੰ ਰੋਕਣ ਲਈ ਏ.ਬੀ.ਸੀ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਇਸ ਮੀਟਿੰਗ ਵਿੱਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਡਾ. ਅਮਨਦੀਪ ਕੌਰ ਅਰੋੜਾ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਅਰੁਣ ਨਾਰੰਗ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Amandeep Kaur Arora , Shery Kalsi , Amansher Singh Shery Kalsi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD