Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਨ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ

ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਇਕ ਨੀਨਾ ਮਿੱਤਲ ਦੀ ਮੌਜੂਦਗੀ 'ਚ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Sunny Singh Ahluwalia, Sunny Singh Ahluwalia, Neena Mittal, Rajpura

Web Admin

Web Admin

5 Dariya News

ਰਾਜਪੁਰਾ , 26 May 2025

Last updated on: May 27, 2025, 11:20 IST

ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਹਲਕਾ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਦੇ ਯਤਨਾਂ ਸਦਕਾ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੁਰਾਣਾ ਰਾਜਪੁਰਾ ਵਿਖੇ  ਅੰਮਰੁਤ-2 ਅਧੀਨ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਲੋਕਾਂ ਨੂੰ ਰੋਸ਼ਨ ਤੇ ਸਾਫ ਸੁਥਰਾ ਪੰਜਾਬ ਦੇਣ ਲਈ ਅੱਗੇ ਵੱਧ ਰਹੀ ਹੈ।

ਪੀਣ ਵਾਲੇ ਪਾਣੀ ਦੀ ਪਾਈਪਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਲਈ ਰਾਜਪੁਰਾ ਵਾਸੀਆਂ ਨੂੰ ਵਧਾਈ ਦਿੰਦਿਆਂ ਤੇ ਵਿਧਾਇਕ ਨੀਨਾ ਮਿੱਤਲ ਦਾ ਧੰਨਵਾਦ ਕਰਦਿਆਂ ਡਾ. ਰਵਜੋਤ ਸਿੰਘ ਨੇ ਆਖਿਆ ਕਿ ਜੇਕਰ ਅਸੀਂ ਹੁਣ ਵੀ ਲੋਕਾਂ ਪੀਣ ਵਾਲਾ ਸਾਫ ਪਾਣੀ ਵੀ ਨਾ ਦੇ ਸਕੇ ਤਾਂ ਅਸੀਂ ਖੁਦ ਨੂੰ ਮੁਆਫ ਨਹੀਂ ਕਰ ਸਕਾਂਗੇ, ਕਿਉਂਕਿ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕਦੇ ਧਿਆਨ ਹੀ ਨਹੀਂ ਦਿੱਤਾ।ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਨੀਨਾ ਮਿੱਤਲ ਵੱਲੋਂ ਚੁੱਕੇ ਗਏ ਮੁੱਦੇ ਦੇ ਸਨਮੁੱਖ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੰਗ ਨੂੰ ਤੁਰੰਤ ਮਨਜੂਰ ਕਰਦਿਆਂ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਅੰਮਰੁਤ-2 ਅਧੀਨ ਪਾਸ ਕੀਤਾ।

ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੌਜੂਦ ਸਰਕਾਰ ਰਾਜ ਦੀ ਅਜਿਹੀ ਪਹਿਲੀ ਸਰਕਾਰ ਹੈ ਜਿਸ ਨੇ ਕਦੇ ਨਹੀਂ ਕਿਹਾ ਕਿ ਸਾਡਾ ਖ਼ਜ਼ਾਨਾ ਖਾਲੀ ਹੈ।ਉਨ੍ਹਾਂ ਦੱਸਿਆ ਕਿ ਸਾਰੇ ਪੰਜਾਬ ਵਿੱਚ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਹਲਕਾ ਵਿਧਾਇਕ ਨੀਨਾ ਮਿੱਤਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਪੰਜਾਹ ਸਾਲਾਂ ਤੋਂ ਸਾਫ ਪਾਣੀ ਦੇਣ ਲਈ ਸਰਕਾਰਾਂ ਪਿਛਲੀਆਂ ਨੇ ਆਪਣੀ ਕੋਈ ਜ਼ਿੰਮੇਵਾਰੀ ਨਹੀਂ ਨਿਭਾਈ ਪਰੰਤੂ ਮੌਜੂਦਾ ਸਰਕਾਰ ਨੇ ਰਾਜਪੁਰਾ ਵਾਸੀਆਂ ਨੂੰ ਇਹ ਅਹਿਮ ਤੋਹਫ਼ਾ ਦਿੱਤਾ ਹੈ। 

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਡਿਸਟ੍ਰੀਬਯੂਸ਼ਨ ਪਾਇਪ ਨੈਟਵਰਕ ਨੂੰ ਮਜ਼ਬੂਤ ਕਰਕੇ ਇਸ ਪ੍ਰੋਜੈਕਟਅਧੀਨ ਪੁਰਾਣਾ ਰਾਜਪੁਰਾ ਅਤੇ ਰਾਜਪੁਰਾ ਟਾਊਨ ਵਿੱਚ 57.30 ਕਿਲੋਮੀਟਰ ਨਵੀਂ ਪਾਈਪਲਾਈਨ ਪਾਈ ਜਾਣੀ ਹੈ, ਇਸ ਨਾਲ ਕਰੀਬ 10 ਹਜ਼ਾਰ ਘਰਾਂ ਦੀ 50 ਹਜ਼ਾਰ ਦੀ ਆਬਾਦੀ ਨੂੰ ਸਾਫ ਪਾਣੀ ਦਾ ਲਾਭ ਮਿਲੇਗਾ।ਨੀਨਾ ਮਿੱਤਲ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਗੇਟਵੇ ਆਫ ਪੰਜਾਬ ਰਾਜਪੁਰਾ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਹੁਣ ਰੰਗਲਾ ਪੰਜਾਬ ਬਣਾਉਣ ਲਈ ਤਤਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀਆਂ ਮੁਢਲੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ ਰਵਜੋਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੂੰ ਹੁਣ ਪਾਣੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।ਨੀਨਾ ਮਿੱਤਲ ਨੇ ਦੱਸਿਆ ਕਿ ਰਾਜਪੁਰਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਵਿੱਚ ਮਿਕਸਿੰਗ ਦੀ ਇੱਕ ਗੰਭੀਰ ਸਮੱਸਿਆ ਹੈ ਜਿਸ ਕਰਕੇ ਪੁਰਾਣਾ ਰਾਜਪੁਰਾ ਦੇ ਮੁਹੱਲੇ, ਭਾਰਤ ਕਲੋਨੀ, ਧਰਮਪੁਰਾ ਕਲੋਨੀ, ਛੱਜੂਮਾਜਰੀ, ਗਰਗ ਕਲੋਨੀ, ਨਵਯੁੱਗ ਕਲੋਨੀ, ਰੋਸ਼ਨ ਕਲੋਨੀ, ਅਮਰ ਚੰਦ ਕਲੋਨੀ, ਠਾਕਰਪੁਰੀ, ਜੱਟਾਂ ਵਾਲਾ ਮੋਹੱਲਾ, ਗੁਜ਼ਰਾਂ ਵਾਲਾ ਮੋਹੱਲਾ ਆਦਿ ਅਤੇ ਰਾਜਪੁਰਾ ਟਾਊਨ ਵਿੱਚ ਡਾਲਿਮਾ ਵਿਹਾਰ, ਕਨਿਕਾ ਗਾਰਡਨ, ਸ਼ਾਮ ਨਗਰ, ਮਹਿੰਦਰਗੰਜ਼, ਮਿਰਚ ਮੰਡੀ, ਗੁਰੁ ਨਾਨਕ ਕਲੋਨੀ ਅਤੇ ਹੋਰ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਸੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਵਾਟਰ ਸਪਲਾਈ ਲਾਈਨਾਂ ਸਮੇਤ ਘਰੇਲੂ ਕੁਨੇਕਸ਼ਨਾਂ ਨੂੰ ਬਦਲਣ ਦੀ ਤਜ਼ਵੀਜ਼ ਇੱਸ ਵਿੱਚ ਸ਼ਾਮਲ ਕੀਤਾ ਗਿਆ ਹੈ।ਵਿਧਾਇਕ ਨੇ ਦੱਸਿਆ ਕਿ ਅਮਰੁਤ ਪ੍ਰੋਜੇਕਟ ਦੇ ਸਕੋਪ ਦੇ ਪਹਿਲੇ ਹਿੱਸੇ ਵਿੱਚ ਰਾਜਪੁਰਾ ਸ਼ਹਿਰ ਵਾਸੀਆਂ ਲਈ ਮੇਨ ਰਾਈਜਿੰਗਮੇਨ ਲਾਈਨਾਂ, ਡਿਸਟ੍ਰੀਬਿਊਸ਼ਨ ਲਾਈਨਾਂ ਅਤੇ ਸਥਾਨਕ ਨਿਵਾਸੀਆਂ ਲਈ ਘਰੇਲੂ ਕੁਨੈਕਸ਼ਨ ਸ਼ਾਮਲ ਕੀਤੇ ਗਏ ਤਾਂ ਜੋ ਲਗਾਤਾਰ ਹੋ ਰਹੀ ਪੀਣ ਵਾਲੇ ਪਾਣੀ ਵਿੱਚ ਪੁਰਾਣੀ ਪਾਈਪਲਾਈਨਾਂ ਸਮੇਤ ਘਰੇਲੂ ਕੁਨੈਕਸ਼ਨ ਬਦਲਦੇ ਹੋਏ ਇਲਾਕਾ ਨਿਵਾਸੀਆਂ ਨੂੰ ਸਾਫ ਪਾਣੀ ਮਿਲ ਸਕੇ। 

ਪੁਰਾਣਾ ਰਾਜਪੁਰਾ ਲਈ ਵਾਟਰ ਵਰਕਸ ਤੋਂ ਸਿੱਧੀ ਰਾਇਜ਼ਿੰਗਮੈਨ (ਹਾਟਲਾਈਨ) ਪਾਈ ਜਾਵੇਗੀ। ਇਸ ਮੌਕੇ ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਸੰਨੀ ਸਿੰਘ ਆਹਲੂਵਾਲੀਆ ਸਮੇਤ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸਡੀਐਮ ਅਵਿਕੇਸ਼ ਗੁਪਤਾ, ਈ ਓ ਅਵਤਾਰ ਚੰਦ, ਐਮ ਐਲ ਏ ਕੋਆਰਡੀਨੇਟਰ ਰਿਤੇਸ਼ ਬਾਂਸਲ ਅਤੇ ਸਥਾਨਕ ਲੋਕ ਵੀ ਮੌਜੂਦ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Sunny Singh Ahluwalia , Sunny Singh Ahluwalia , Neena Mittal , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD