Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਜਗਦੀਪ ਮੋਲਾ ਕਤਲ ਕੇਸ ਦਾ ਮੁੱਖ ਸ਼ੂਟਰ ਹੈ ਰਾਹੁਲ ਸਿੰਘ, ਏਜੀਟੀਐਫ ਅਤੇ ਤਰਨ ਤਾਰਨ ਪੁਲਿਸ ਨੇ ਸਾਂਝੀ ਕਾਰਵਾਈ ‘ਚ ਕੀਤਾ ਗ੍ਰਿਫ਼ਤਾਰ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨ ਤਾਰਨ , 26 May 2025

Last updated on: May 27, 2025, 11:52 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਰਮਿਆਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਜਗਦੀਪ ਮੋਲਾ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰ ਰਾਹੁਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਤਿੰਨ ਜ਼ਿੰਦਾ ਕਾਰਤੂਸ ਸਮੇਤ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। 

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਜ਼ਿਕਰਯੋਗ ਹੈ ਕਿ ਜਗਦੀਪ ਮੋਲਾ ਨੂੰ ਤਰਨਤਾਰਨ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਵੇਲੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ, ਜਦੋਂ ਉਹ 5 ਮਾਰਚ, 2025 ਨੂੰ ਦੁਪਹਿਰ 2 ਵਜੇ ਦੇ ਕਰੀਬ ਆਪਣੀ ਰਾਇਲ ਐਨਫੀਲਡ ਮੋਟਰਸਾਈਕਲ 'ਤੇ ਕਿਤੇ ਜਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਾਹੁਲ ਸਿੰਘ ਇਸ ਕੇਸ ‘ਚ ਮੁੱਖ ਸ਼ੂਟਰ ਹੈ, ਜੋ ਹੀਰੋ ਸਪਲੈਂਡਰ ਮੋਟਰਸਾਈਕਲ 'ਤੇ ਪਿੱਛੇ ਬੈਠਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਰਾਹੁਲ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਕਈ ਮਾਮਲਿਆਂ ਵਿੱਚ ਮੁੱਖ ਅਪਰਾਧੀ ਵਜੋਂ ਸ਼ਾਮਲ ਰਿਹਾ ਹੈ।

ਡੀਜੀਪੀ ਨੇ ਕਿਹਾ ਕਿ ਉਸ ਦੇ ਸਾਥੀਆਂ ਜੋ ਇਸ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਹੋ ਸਕਦੇ ਹਨ, ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਜਾਂਚ ਜਾਰੀ ਹੈ। ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਏਜੀਟੀਐਫ ਐਸਆਈ ਚੰਦਰ ਮੋਹਨ ਅਤੇ ਐਸਐਚਓ ਸਿਟੀ ਤਰਨਤਾਰਨ ਰਣਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਤਰਨਤਾਰਨ ਦੇ ਪਿੰਡ ਬਾਠ ਵਿਖੇ ਦੋਸ਼ੀ ਨੂੰ ਹਿਰਾਸਤ ਵਿੱਚ ਲੈਣ ਦੀ ਕੀਤੀ ਕੋਸ਼ਿਸ਼ ਦੌਰਾਨ ਹੋਈ ਦੋ-ਤਰਫਾ ਗੋਲੀਬਾਰੀ ਉਪਰੰਤ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 

ਉਨ੍ਹਾਂ ਦੱਸਿਆ ਕਿ ਭੱਜਣ ਦੀ ਕੋਸ਼ਿਸ਼ ਕਰਦਿਆਂ ਰਾਹੁਲ ਸਿੰਘ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਕੀਤੀ ਜਿਸ ਦੀ ਜਵਾਬੀ ਕਾਰਵਾਈ ਵਿੱਚ ਉਹ ਜ਼ਖਮੀ ਹੋ ਗਿਆ ਅਤੇ ਬਾਅਦ ਵਿੱਚ ਉਸਨੂੰ ਕਾਬੂ ਕਰ ਲਿਆ ਗਿਆ। ਏਆਈਜੀ ਸੰਦੀਪ ਗੋਇਲ  ਨੇ ਕਿਹਾ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਇਸ ਕਤਲ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਉਸਦੇ ਸਾਥੀਆਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਕਈ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਸਫਲਤਾਵਾਂ ਮਿਲਣ ਦੀ ਉਮੀਦ ਹੈ।

ਇਸ ਸਬੰਧੀ ਐਫਆਈਆਰ ਨੰ. 48 ਮਿਤੀ 05/03/2025 ਨੂੰ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 103 ਅਤੇ 11 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਥਾਣਾ ਸਿਟੀ ਤਰਨਤਾਰਨ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD