Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸੂਬੇ ਦੇ ਸਰਕਾਰੀ ਸਕੂਲਾਂ ਲਈ ਬਣੀ ਵਰਦਾਨ : ਇੰਦਰਜੀਤ ਕੌਰ ਮਾਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਕਲਾਂ, ਚੀਮਾ ਖੁਰਦ ਤੇ ਬਿਲਗਾ ’ਚ 59.56 ਲੱਖ ਦੇ ਵਿਕਾਸ ਕਾਰਜ ਲੋਕ ਅਰਪਣ

Inderjit Kaur Mann, Nakodar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਨਕੋਦਰ/ਜਲੰਧਰ , 26 May 2025

Last updated on: May 27, 2025, 12:20 IST

ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਤਹਿਤ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਜਲੰਧਰ ਦੇ 9 ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਰਮੀ ਸਕੂਲਾਂ ਵਿੱਚ 1.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕੀਤਾ ਗਿਆ। ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ, ਕਲਾਂ ਚੀਮਾ ਖੁਰਦ ਵਿਖੇ 51 ਲੱਖ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਗਾ ਵਿਖੇ 8.56 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। 

ਇਸ ਮੌਕੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ  ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਵਰਦਾਨ ਸਾਬਿਤ ਹੋ ਰਹੀ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਜਿਵੇਂ ਨਵੇਂ ਕਲਾਸ ਰੂਮ, ਸਾਇੰਸ ਤੇ ਕਾਮਰਸ ਲੈਬਾਰਟੀਆਂ, ਚਾਰਦੀਵਾਰੀਆਂ, ਨਵੇਂ ਪਖ਼ਾਨੇ, ਫਰਨੀਚਰ ਆਦਿ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇਸ ਮੌਕੇ ਉਦਘਾਟਨੀ ਸਮਾਰੋਹਾਂ ਵਿੱਚ ਆਏ ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਮੇਂ ਜੋ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ, ਉਹ ਬਹੁਤ ਹੀ ਪ੍ਰਸੰਸ਼ਾ ਯੋਗ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਮਾਣ ਮਹਿਸੂਸ ਕਰ ਰਹੇ ਹਨ ਜਿਥੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਦੀ ਤਰਜ ’ਤੇ ਹੀ ਬਹਿਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। 

‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਉਕਤ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਵਿਖੇ 7.38 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤੇਹੰਗ ਵਿਖੇ 11.88 ਲੱਖ ਰੁਪਏ, ਸਰਕਾਰੀ ਪ੍ਰਾਇਰਮੀ ਸਕੂਲ ਮਨਸੂਰਪੁਰ ਵਿਖੇ 2 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਤੇਹੰਗ ਵਿਖੇ  2 ਲੱਖ ਰੁਪਏ, ਸਰਕਾਰੀ ਪ੍ਰਾਇਰਮੀ ਸਕੂਲ ਸੀਸ਼ੂਵਾਲ ਵਿਖੇ 2.20 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਰੇਰੂ ਵਿਖੇ 9.51 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਾਲੂ ਮੁੰਡੀ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

 

Tags: Inderjit Kaur Mann , Nakodar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD