Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਮੁਕਤੀ ਯਾਤਰਾ ਨਾਲ ਜੁੜ ਰਹੇ ਨੇ ਵੱਡੀ ਗਿਣਤੀ ਚ ਲੋਕ, ਨਹੀਂ ਬਖਸ਼ੇ ਜਾਣਗੇ ਨਸ਼ਾ ਤਸਕਰ - ਦਿਨੇਸ਼ ਚੱਢਾ

ਹਵੇਲੀ ਖੁਰਦ, ਸ਼ਾਮਪੁਰਾ, ਖੈਰਾਬਾਦ, ਬੁੱਢਾ ਭਿਓਰਾ, ਛੋਟਾ ਫੂਲ, ਬੜਾ ਫੂਲ ਅਤੇ ਗੁਰਦਾਸਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੀਤੀ ਮੀਟਿੰਗ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰੂਪਨਗਰ , 26 May 2025

Last updated on: May 27, 2025, 13:08 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੀ ਨਸ਼ਾ ਮੁਕਤੀ ਯਾਤਰਾ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ ਅਤੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖ਼ਸ਼ੇ ਨਹੀਂ ਜਾਣਗੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਹਵੇਲੀ ਖੁਰਦ, ਸ਼ਾਮਪੁਰਾ, ਖੈਰਾਬਾਦ, ਬੁੱਢਾ ਭਿਓਰਾ, ਛੋਟਾ ਫੂਲ, ਬੜਾ ਫੂਲ ਅਤੇ ਗੁਰਦਾਸਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਤਹਿਤ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡਾਂ ਦੇ ਵਾਸੀਆਂ ਨਾਲ ਭਰਵੀਂ ਮੀਟਿੰਗ ਦੌਰਾਨ ਕੀਤਾ।

ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਜੇਕਰ ਆਪਾਂ ਸਾਰੇ ਮਿਲਕੇ ਨਸ਼ਿਆਂ ਦਾ ਡੱਟ ਕੇ ਵਿਰੋਧ ਕਰੀਏ ਤਾਂ ਉਹ ਦਿਨ ਦੂਰ ਨਹੀਂ ਜਦੋਂ ਜਲਦ ਹੀ ਆਪਣਾ ਸੂਬਾ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮੁਹਿੰਮ ਵਿੱਚ ਲੋਕਾਂ ਦੇ ਸਾਥ ਦੀ ਅਤਿਅੰਤ ਲੋੜ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਖਰੀਦਦਾ ਪਾਇਆ ਜਾਂਦਾ ਹੈ, ਤਾਂ ਤੁਰੰਤ ਉਸਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

ਹਲਕਾ ਵਿਧਾਇਕ ਨੇ ਕਿਹਾ ਕਿ ਇਨ੍ਹਾਂ ਨਸ਼ਾ ਮੁਕਤੀ ਯਾਤਰਾਵਾਂ ਦਾ ਮੰਤਵ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਸ਼ਿਕੰਜੇ ਵਿੱਚੋਂ ਬਾਹਰ ਕੱਢਣਾ ਵੀ ਹੈ ਜੋ ਕਿਸੇ ਕਾਰਨ ਇਸ ਦਲਦਲ ਵਿੱਚ ਫਸ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਦਾ ਸਰਕਾਰ ਵੱਲੋਂ ਇਲਾਜ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। 

ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ। ਇਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਦੇ ਉੱਚ ਅਧਿਕਾਰੀ, ਵੱਖ-ਵੱਖ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾ ਵੱਲੋਂ ਸ਼ਿਰਕਤ ਕੀਤੀ ਗਈ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD