Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ ਵਿਖੇ ਨਵੇਂ ਸੈਸ਼ਨ ਦੇ ਦਾਖਲਿਆਂ ਲਈ ਪੋਸਟਰ ਮੀਤ ਹੇਅਰ ਵਲੋਂ ਰਿਲੀਜ਼

ਚਾਹਵਾਨ ਵਿਦਿਆਰਥੀ ਆਨਲਾਈਨ ਕਰ ਸਕਦੇ ਹਨ ਰਜਿਸਟ੍ਰੇਸ਼ਨ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Harinder Singh Dhaliwal

Web Admin

Web Admin

5 Dariya News

ਬਰਨਾਲਾ , 26 May 2025

Last updated on: May 27, 2025, 13:20 IST

ਸੰਸਦ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ, ਬਡਬਰ ਦੇ 2025-26 ਦੇ ਦਾਖਲਿਆਂ ਸਬੰਧੀ ਪੋਸਟਰ ਰਲੀਜ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਕਾਲਜ ਵਿਖੇ ਚੱਲ ਰਹੇ ਪੰਜ ਡਿਪਲੋਮਾਂ ਕੋਰਸਾਂ ਵਿਚ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਅਧੀਨ ਤਕਨੀਕੀ ਸਿੱਖਿਆ ਪ੍ਰਾਪਤ ਕਰਕੇ ਲੜਕੇ ਅਤੇ ਲੜਕੀਆਂ ਆਪਣਾ ਭਵਿੱਖ ਬਣਾ ਸਕਦੇ ਹਨ।

ਇਸ ਮੌਕੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਵੱਲੋਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਨਲਾਈਨ ਰਜਿਸਟ੍ਰੇਸ਼ਨ ਲਈ ਇਸ ਵੈਬਸਾਈਟ www.punjabteched.com ਅਤੇ www. punjabteched. net 'ਤੇ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਮਾਪਿਆਂ ਦੀ ਜਾਣਕਾਰੀ ਲਈ ਸ੍ਰੀ ਲਵਪ੍ਰੀਤ ਸਿੰਘ ਅਤੇ ਸ੍ਰੀ ਹਰਚਰਨ ਸਿੰਘ ਦਾਖਲਾ ਇੰਚਾਰਜ ਦੀ ਦੇਖ ਰੇਖ ਹੇਠ ਗਾਈਡੈਂਸ ਸੈੱਲ ਸਥਾਪਤ ਕੀਤਾ ਹੋਇਆ ਹੈ, ਜਿਸ ਵਿੱਚ ਕਾਲਜ ਵਿਖੇ ਚੱਲ ਰਹੇ ਕੋਰਸਾਂ ਅਤੇ ਫੀਸਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਇਲੈਕਟ੍ਰੀਕਲ ਇੰਜੀਨੀਅਰਿੰਗ, ਸਿਵਲ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਕੰਪਿਊਟਰ ਸਾਇੰਸ ਇੰਜੀਨੀਅਰਿੰਗ ਅਤੇ ਇਲੈਕਟ੍ਰੋਨਿਕ ਕਮਿਊਨੀਕੇਸ਼ਨ ਇੰਜੀਨੀਅਰਿੰਗ (ECE) ਕੋਰਸਾਂ ਵਿੱਚ 10ਵੀਂ ਪਾਸ ਵਿਦਿਆਰਥੀ ਦਾਖਲਾ ਲੈਣ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। 

ਕਾਲਜ ਵਿਖੇ ਕੇਂਦਰ/ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਜਿਵੇਂ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਐਸ.ਸੀ./ਓ.ਬੀ.ਸੀ.. ਨੈਸ਼ਨਲ ਸਕਾਲਰਸ਼ਿਪ ਅਧੀਨ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਵਜੀਫੇ ਦਾ ਲਾਭ ਲੈ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਵਜ਼ੀਫਾ ਯੋਜਨਾ ਅਧੀਨ ਹਰ ਵਰਗ ਦੇ ਵਿਦਿਆਰਥੀਆਂ ਦੀ 10ਵੀਂ/12ਵੀਂ ਦੇ ਨੰਬਰਾਂ ਅਨੁਸਾਰ ਟਿਊਸ਼ਨ ਫੀਸ ਮੁਆਫ ਕੀਤੀ ਜਾ ਰਹੀ ਹੈ, ਜਿਸ ਦਾ ਲਾਭ ਸਿਰਫ ਸਰਕਾਰੀ ਪੋਲੀਟੈਕਨਿਕ ਕਾਲਜਾਂ ਵਿੱਚ ਹੀ ਦਿੱਤਾ ਜਾਂਦਾ ਹੈ।

ਪ੍ਰਿੰਸੀਪਲ ਸੰਦੀਪ ਕੁਮਾਰ ਨੇ ਮਾਨਯੋਗ ਮੈਂਬਰ ਪਾਰਲੀਮੈਂਟ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਜਿੱਥੇ ਪੋਸਟਰ ਰਲੀਜ਼ ਕਰਨ 'ਤੇ ਧੰਨਵਾਦ ਕੀਤਾ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਕਾਲਜ ਦੀ ਨਵੀਂ ਬਣ ਰਹੀ ਬਿਲਡਿੰਗ ਅਤੇ ਵਿਦਿਆਰਥੀਆਂ ਦੇ ਪ੍ਰੈਕਟੀਕਲ ਕਰਵਾਉਣ ਲਈ ਮਸ਼ੀਨਰੀ ਤੇ ਸਾਜ਼ੋ ਸਮਾਨ ਲਈ ਗ੍ਰਾਂਟ ਜਾਰੀ ਕਰਵਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਹਾਲਜ ਵਿਖੇ ਪਹੁੰਚ ਕੇ ਵੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਕੋਰਸਾਂ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਕਾਲਜ ਸਟਾਫ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harinder Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD