Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਰਹੇ ਨੇ ਪੰਜਾਬ ਦੇ ਸਰਕਾਰੀ ਸਕੂਲ - ਸ਼ੈਰੀ ਕਲਸੀ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Punjab Sikhya Kranti

5 Dariya News

5 Dariya News

5 Dariya News

ਬਟਾਲਾ , 27 May 2025

Last updated on: May 27, 2025, 16:37 IST

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਪੰਜਾਬ ਵਿਚ ਇਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਜਲਦ ਹੀ ਸਾਡਾ ਸੂਬਾ ਦੇਸ਼ ਭਰ ਵਿਚ ਸਿੱਖਿਆ ਦੇ ਖੇਤਰ ਵਿਚ ਮੋਹਰੀ ਬਣ ਕੇ ਉਭਰੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਮਸਾਣੀਆ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। 

ਉਨਾਂ ਕਿਹਾ ਸਕੂਲਾਂ ਵਿੱਚ ਨਵੇ ਕਲਾਸ ਰੂਮ, ਨਵੀ ਲੈਬੋਰਟਰੀ, ਸ਼ਾਨਦਾਰ ਲਾਇਬ੍ਰੇਰੀਆਂ,  ਨਵੀ ਚਾਰਦੀਵਾਰੀ, ਸਮਾਰਟ ਕਲਾਸ ਰੂਮ ਤੋ ਇਲਾਵਾ ਹੋਰ ਵਿਕਾਸ ਕਾਰਜ ਕੀਤੇ ਗਏ ਹਨ। ਵਿਧਾਇਕ ਸ਼ੈਰੀ ਕਲਸੀ  ਨੇ ਕਿਹਾ ਸਿੱਖਿਆ ਨੂੰ ਹੋਰ ਆਧੁਨਿਕ ਰੂਪ ਦੇਣ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਸੁਚੇਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਖਰਚ ਕਰਕੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। 

ਪੰਜਾਬ ਦੇ ਸਰਕਾਰੀ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਬਹੁਤ ਤਰੱਕੀ ਕੀਤੀ ਹੈ ਅਤੇ ਲਗਾਤਾਰ ਆਧੁਨਿਕੀਕਰਨ ਵੱਲ ਵੱਧ ਰਿਹਾ ਹੈ। ਉਨ੍ਹਾ ਕਿਹਾ ਕਿ ਸਿੱਖਿਆ ਕ੍ਰਾਂਤੀ ਬੱਚਿਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ ਅਤੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਬੱਚਿਆਂ ਨੂੰ ਸ਼ਾਨਦਾਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। 

ਉਨਾਂ ਨੇ ਕਿਹਾ ਕਿ ਲੋਕ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਤੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦਾ ਦਾਖਲਾ ਵਧਿਆ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਸਰਪੰਚ ਪ੍ਰਭਸਿਮਰਨਜੀਤ ਸਿੰਘ ਮੱਲੀ, ਸਰਪੰਚ ਬਲਵਿੰਦਰ ਸਿੰਘ, ਨਵਦੀਪ ਸਿੰਘ, ਦਲਜੀਤ ਸਿੰਘ, ਵਿਜੇ ਪ੍ਰਭਾਕਰ ਸਮੇਤ ਸਕੂਲ ਸਟਾਫ ਅਤੇ ਪਿੰਡ ਵਾਲੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD