Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਇਕ ਦਿਨ ਡੀ.ਸੀ./ਐਸ.ਐਸ.ਪੀ ਦੇ ਸੰਗ'

ਮੈਰਿਟ ’ਚ ਰਹੇ 9 ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲੇ ਖੰਭ

Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 27 May 2025

Last updated on: May 27, 2025, 16:43 IST

ਦਸਵੀਂ ਤੇ ਬਾਰਵੀਂ ਦੇ ਨਤੀਜਿਆਂ ਵਿਚ ਮੈਰਿਟ ’ਚ ਆਉਣ ਵਾਲੀਆਂ ਸਰਕਾਰੀ ਸਕੂਲਾਂ ਦੀਆਂ 09 ਵਿਦਿਆਰਥੀਆਂ ਲਈ ਅੱਜ ਦਾ ਦਿਨ ਯਾਦਗਾਰੀ ਹੋ ਨਿਬੜਿਆ ਜਦ ਉਨ੍ਹਾਂ ਦੇ ਸੁਪਨਿਆਂ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਤੇ ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਦੀ ਸੁਚੱਜੀ ਅਗਵਾਈ ਨੇ ਖੰਭ ਲਾ ਦਿੱਤੇ। ਪੰਜਾਬ ਸਰਕਾਰ ਵਲੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਲਈ ਸ਼ੁਰੂ ਕੀਤੇ ਪ੍ਰੋਗਰਾਮ ‘ਇਕ ਦਿਨ ਡੀਸੀ ਤੇ ਐੱਸਐੱਸਪੀ ਸੰਗ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 09 ਵਿਦਿਆਰਥੀਆਂ ਨੇ ਸਾਰਾ ਦਿਨ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨਾਲ ਰਹਿਕੇ ਦਫਤਰੀ ਕੰਮਕਾਜ ਨੂੰ ਨੇੜੇ ਤੋਂ ਦੇਖਿਆ। 

ਉਹ ਬੱਚੇ ਜੋ ਆਪਣੇ ਘਰ ਤੋਂ ਕੇਵਲ ਸਕੂਲ ਤੱਕ ਦਾ ਹੀ ਰਸਤਾ ਜਾਣਦੇ ਸਨ, ਨੂੰ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨਾਲ ਬੈਠਕੇ ਦਫਤਰ ਦੇ ਕੰਮਕਾਜ ਵੇਖਣ, ਲੋਕਾਂ ਦੇ ਮਸਲੇ ਸੁਣਨ ਤੇ ਉਨ੍ਹਾਂ ਦੇ ਹੱਲ ਦੀ ਵਿਧੀ ਬਾਰੇ ਜਾਨਣ ਦਾ ਮੌਕਾ ਮਿਲਿਆ। ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲ ਦੇ ਹੀ ਸਨ, ਜਿਨ੍ਹਾਂ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਸ਼ਰਮਨ ਯਾਦਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਰੂਪਨਗਰ ਨੇ 97.60 ਅੰਕ ਪ੍ਰਾਪਤ ਕੀਤੇ, ਦਸਵੀਂ ਜਮਾਤ ਦੇ ਵਿਦਿਆਰਥੀ ਜਤਿਨ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਣਾ ਨੇ 97.54 ਅੰਕ, ਦਸਵੀਂ ਜਮਾਤ ਦੀ ਵਿਦਿਆਰਥਣ ਨੰਦਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਨੰਗਲ 97.38 ਅੰਕ, ਜਨਤਵੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਨੇ 96.92 ਅੰਕ, ਸੂਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੋਲੀ ਨੇ 97.60 ਅੰਕ, ਦਸਵੀਂ ਜਮਾਤ ਦੇ ਹਿਮਾਸ਼ੂ ਕੁਮਾਰ ਸਰਕਾਰੀ ਹਾਈ ਸਕੂਲ ਕਲਿੱਤਰਾਂ ਨੇ 97.54 ਅੰਕ, ਬਾਰਵੀਂ ਜਮਾਤ ਦੇ ਹਰਸ਼ ਗੁਪਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਨੇ 97.40 ਅੰਕ, ਵਿਵੇਕ ਕੁਮਾਰ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਨੇ 97.20 ਅੰਕ ਅਤੇ ਵਿਦਿਆਰਥਣ ਦੀਕਸ਼ਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਢੇਰ ਨੇ 97.20 ਅੰਕ ਪ੍ਰਾਪਤ ਕੀਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਇਸ ਪ੍ਰੋਗਰਾਮ ਦਾ ਮਕਸਦ ਲਾਇਕ ਬੱਚਿਆਂ ਨੂੰ ਉਨ੍ਹਾਂ ਦੇ ਸੁਪਨੇ ਦੀ ਪੂਰਤੀ ਲਈ ਅਗਵਾਈ ਦੇਣਾ ਹੈ’। ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਕੋਲੋਂ ਇਸ ਮੁਕਾਮ ਤੱਕ ਪੁੱਜਣ ਦੇ ਰਾਸਤੇ ਵਿਚ ਆਈਆਂ ਔਕੜਾਂ ਬਾਰੇ ਸਵਾਲ ਕੀਤੇ ਤੇ ਅਧਿਕਾਰੀਆਂ ਵਲੋਂ ਵਿਸਥਾਰ ਵਿਚ ਆਪਣਾ ਤਜ਼ਰਬਾ ਸਾਂਝਾ ਕੀਤਾ ਗਿਆ। 

ਡਿਪਟੀ ਕਮਿਸ਼ਨਰ ਨੇ ਆਪਣਾ ਯੂ.ਪੀ.ਐਸ.ਸੀ. ਟੈਸਟ ਪਾਸ ਕਰਨ ਦਾ ਸਫਰ ਸਾਂਝਾ ਕਰਦਿਆਂ ਬੱਚਿਆਂ ਨੂੰ ਕਰੜੀ ਮਿਹਨਤ ਕਰਨ ਤੇ ਕਦੇ ਵੀ ਹਾਰ ਨਾ ਮੰਨਣ ਦਾ ਗੁਰ ਮੰਤਰ ਦਿੱਤਾ। ਐਸ.ਐਸ.ਪੀ. ਸ. ਗੁਲਨੀਤ ਸਿੰਘ ਖੁਰਾਣਾ ਨੇ ਵਿਦਿਆਰਥੀਆਂ ਵਿੱਚ ਜੋਸ਼ ਭਰਦੇ ਹੋਏ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ, ਅਟੁੱਟ ਸਮਰਪਣ ਨਾਲ ਉਨ੍ਹਾਂ ਦਾ ਪਿੱਛਾ ਕਰਨ ਅਤੇ ਮਿਹਨਤ ਅਤੇ ਦ੍ਰਿੜਤਾ ਨਾਲ ਅਸੰਭਵ ਚੁਣੌਤੀਆਂ ਨੂੰ ਪਾਰ ਕਰਨ ਦੀ ਪ੍ਰੇਰਣਾ ਦਿੱਤੀ।

ਡੀਸੀ ਤੇ ਐੱਸਐੱਸਪੀ ਦਫਤਰ ਵਿਖੇ ਵਿਦਿਆਰਥਣਾਂ ਸਾਰਾ ਦਿਨ ਦਫਤਰੀ ਕੰਮਕਾਜ ਨੂੰ ਨੇੜਿਓਂ ਵੇਖਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੀ ਮਹੀਨਾਵਾਰ ਮੀਟਿੰਗ ਦੀ ਕਾਰਵਾਈ ਦੇਖੀ, ਜਿਸ ਵਿੱਚ ਲਗਭਗ ਜ਼ਿਲ੍ਹੇ ਦੇ ਸਾਰੇ ਵਿਭਾਗ ਤੇ ਉੱਚ ਅਧਿਕਾਰੀ ਹਾਜ਼ਰ ਸਨ। ਵਿਦਿਆਰਥੀਆਂ ਨੇ ਵਧੀਕ ਡਿਪਟੀ ਕਮਿਸ਼ਨਰ (ਵ) ਆਈ ਏ ਐੱਸ ਸ਼੍ਰੀਮਤੀ ਚੰਦਰਜਯੋਤੀ ਸਿੰਘ ਅਤੇ ਐੱਸਪੀ ਹੈੱਡਕੁਆਰਟਰ ਆਈ ਪੀ ਐਸ ਸ਼੍ਰੀ ਅਰਵਿੰਦ ਮੀਨਾ ਨਾਲ ਆਪਣਾ ਦੁਪਹਿਰ ਦਾ ਖਾਣਾ ਖਾਧਾ, ਉਸ ਉਪਰੰਤ ਵਿਦਿਆਰਥੀਆ ਨੂੰ ਆਈਆਈਟੀ ਦਾ ਦੌਰਾ ਵੀ ਕਰਵਾਇਆ ਗਿਆ ਤੇ ਉਨ੍ਹਾਂ ਕੋਲ਼ੋਂ ਦਿਨ ਭਰ ਹੋਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। 

ਵਿਦਿਆਰਥਣ ਸ਼ਰਮਨ ਯਾਦਵ ਨੇ ਕਿਹਾ ਕਿ ‘ਉਸਨੂੰ ਅੱਜ ਸਾਰਾ ਦਿਨ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਰਹਿਕੇ ਇਹ ਮਹਿਸੂਸ ਹੋਇਆ ਹੈ ਕਿ ਕਿਸੇ ਵੀ ਮੁਕਾਮ ’ਤੇ ਪਹੁੰਚਣ ਲਈ ਬਹੁਤ ਮਿਹਨਤ ਦੀ ਲੋੜ ਹੈ। ਉਸਨੇ ਕਿਹਾ ਕਿ ਉਸਦੇ ਸੁਪਨੇ ਨੂੰ ਉਡਾਨ ਮਿਲੀ ਹੈ ਤੇ ਉਹ ਹਰ ਚੁਣੌਤੀ ਨੂੰ ਪਾਰ ਕਰਕੇ ਆਪਣੀ ਮੰਜ਼ਿਲ ਨੂੰ ਹਾਸਲ ਕਰੇਗੀ। ਡੀਸੀ ਵੱਲੋਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਪੜ੍ਹਾਈ ਵਿਚ ਪ੍ਰਾਪਤੀਆਂ ਲਈ ਪ੍ਰਸ਼ੰਸ਼ਾ ਪੱਤਰ ਤੇ ਟਰਾਫੀ ਨਾਲ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਆਰਟੀਏ ਗੁਰਵਿੰਦਰ ਸਿੰਘ ਜੌਹਲ, ਐੱਸਪੀ ਗੁਰਦੀਪ ਸਿੰਘ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐਸਡੀਐਮ ਸੰਜੀਵ ਕੁਮਾਰ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਐਕਸੀਅਨ ਮਾਇਨਿੰਗ ਤੁਸ਼ਾਰ ਗੋਇਲ, ਸਿਵਲ ਸਰਜਨ ਡਾ. ਸਵਪਨਜੀਤ ਕੌਰ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਸਿੱਖਿਆ ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਜ਼ਿਲ੍ਹੇ ਦੇ ਹੋਰ ਸਾਰੇ ਹੀ ਉੱਚ ਅਧਿਕਾਰੀ ਹਾਜ਼ਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD