Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ਸਿੱਖਿਆ ਦੀ ਅਹਿਮ ਲੋੜ - ਗੁਰਪ੍ਰੀਤ ਸਿੰਘ ਬਣਾਂਵਾਲੀ

ਵਿਧਾਇਕ ਗੁਰਪ੍ਰੀਤ ਬਣਾਂਵਾਲੀ ਵੱਲੋਂ ਪਿੰਡ ਕੋਟ ਧਰਮੁ ਅਤੇ ਗੇਹਲੇ ਦੇ ਸਰਕਾਰੀ ਸਕੂਲਾਂ 'ਚ 28 ਲੱਖ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਦੇ ਉਦਘਾਟਨ

Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 27 May 2025

Last updated on: May 27, 2025, 16:54 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕੇ ਦੇ ਸਰਕਾਰੀ ਸਕੂਲਾਂ *ਚ 28 ਲੱਖ 09 ਹਜ਼ਾਰ ਰੁਪਏ ਦੀ ਲਾਗਤ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਸਿੱਖਿਆ ਹੀ ਇੱਕੋ ਇੱਕ ਅਜਿਹਾ ਮਾਧਿਅਮ ਹੈ ਜੋ ਵਿਅਕਤੀ ਨੂੰ ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦਾ ਹੈ ਅਤੇ ਉਸਨੂੰ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਸਿੱਖਿਆ ਉਹ ਹਥਿਆਰ ਹੈ ਜਿਸ ਨਾਲ ਅਸੀਂ ਦੁਨੀਆ ਬਦਲ ਸਕਦੇ ਹਾਂ।

ਉਨ੍ਹਾਂ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਧਰਮੂ ਵਿਖੇ 02 ਲੱਖ 54 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਗੇਹਲੇ ਵਿਖੇ 16 ਲੱਖ ਅਤੇ,ਸਰਕਾਰੀ ਹਾਈ ਸਕੂਲ ਗੇਹਲੇ ਵਿਖੇ 09 ਲੱਖ 55 ਹਜ਼ਾਰ ਦੀ ਲਾਗਤ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ| 

ਬਣਾਂਵਾਲੀ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਸਕੂਲ ਸਹੂਲਤਾਂ ਤੋਂ ਸੱਖਣਾ ਨਹੀਂ ਛੱਡਿਆ ਜਾਵੇਗਾ | ਸਕੂਲਾਂ ਲਈ ਗ੍ਰਾਂਟਾ ਦੀ ਕੋਈ ਕਮੀ ਨਹੀਂ ਹੈ। ਸਕੂਲਾਂ ਵਿੱਚ ਜਿਸ ਥਾਂ ਕੋਈ ਪ੍ਰਿੰਸੀਪਲ ਵਗੈਰਾ ਦੀ ਕਮੀ ਹੈ ਉਹ ਵੀ ਜਲਦੀ ਪੂਰੀ ਕਰ ਦਿੱਤੀ ਜਾਵੇਗੀ। ਇਸ ਮੌਕੇ ਕੋਟ ਧਰਮੂ ਸਕੂਲ ਦੇ ਬੱਚਿਆਂ ਨੇ ਕਵਿਤਾ ਅਤੇ ਭਾਸ਼ਣ ਉਚਾਰਣ ਕੀਤਾ| ਗੇਹਲੇ ਸਕੂਲ ਦੇ ਬੱਚਿਆਂ ਨੇ ਵੀ ਪੇਸ਼ਕਾਰੀ ਦਿੱਤੀ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ, ਹੈੱਡ ਮਾਸਟਰ ਜਸਵਿੰਦਰ ਸਿੰਘ ਲਾਲਿਆਂਵਾਲੀ, ਹਰਪ੍ਰੀਤ ਸਿੰਘ ਬੀ ਆਰ ਸੀ, ਅਕਬਰ ਸਿੰਘ ਏ ਸੀ, ਸ਼ਮਸ਼ੇਰ ਸਿੰਘ ਡੀ ਪੀ, ਬਾਬਰ ਸਿੰਘ, ਅਮਨਦੀਪ ਸਿੰਘ ਭਾਈ ਦੇਸਾ, ਜਗਤਾਰ ਸਿੰਘ ਔਲਖ, ਕੋਟਧਰਮੂ ਸਕੂਲ ਦੇ ਮੁਖੀ ਪਰਮਪਾਲ, ਜਸਵਿੰਦਰ ਸਿੰਘ, ਐੱਸ ਐੱਮ ਸੀ ਚੇਅਰਮੈਨ ਜਗਮੇਲ ਸਿੰਘ, ਸਰਪੰਚ ਰਸਦੀਪ ਸਿੰਘ, ਸਰਕਾਰੀ ਹਾਈ ਸਕੂਲ ਗੇਹਲੇ ਦੇ ਮੁਖੀ ਮੈਡਮ ਬਿੰਦੀਆ ਰਾਣੀ, ਪ੍ਰਾਇਮਰੀ ਸਕੂਲ ਦੇ ਮੁਖੀ ਸੁਖਜੀਤ ਸਿੰਘ, ਐੱਸ ਐੱਮ ਸੀ ਚੇਅਰਮੈਨ ਸਿਕੰਦਰ ਸਿੰਘ ਅਤੇ ਹਰਭਗਵਾਨ ਸਿੰਘ, ਸਰਪੰਚ ਪ੍ਰਿਤਪਾਲ ਸਿੰਘ, ਰਾਮਨਾਥ ਸਿੰਘ ਧੀਰਾ, ਬਲਾਕ ਕੋਆਰਡੀਨੇਟਰ ਪ੍ਰਗਟ ਸ਼ਰਮਾ, ਗਗਨਦੀਪ ਸਿੰਘ ਡੀ ਪੀ, ਮੈਡਮ ਸੁਸ਼ਮਾ ਰਾਣੀ, ਕਾਮਨੀ ਗੋਇਲ, ਸ਼ਾਲੂ ਰਾਣੀ, ਰੰਜਨਾ, ਪੂਜਾ ਰਾਣੀ, ਕੁਲਦੀਪ ਕੌਰ, ਰੋਹਿਤ ਕੁਮਾਰ ਆਦਿ ਹਾਜ਼ਰ ਸਨ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD