Thursday, 02 July 2026

 

 

ਖ਼ਾਸ ਖਬਰਾਂ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ ਐਲਪੀਯੂ ਦੇ ਮਲਟੀਮੀਡੀਆ ਅਤੇ ਐਨੀਮੇਸ਼ਨ ਵਿਦਿਆਰਥੀ 'ਐਡੂ-ਰਿਵੋਲਿਊਸ਼ਨ' ਰਾਹੀਂ ਕਲਾਸਰੂਮ ਸਿੱਖਿਆ ਨੂੰ ਰਚਨਾਤਮਕ ਕਰੀਅਰ ਵਿੱਚ ਬਦਲ ਰਹੇ ਹਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ: ਹਰਪਾਲ ਸਿੰਘ ਚੀਮਾ ਆਸ਼ਿਕਾ ਜੈਨ ਵੱਲੋਂ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ ਸਰਹੱਦੀ ਡਿਫੈਂਸ ਡੈਮ ਵਿਵਾਦ : ਰਾਜਪਾਲ ਕਟਾਰੀਆ ਨੇ ਲਿਆ ਗੰਭੀਰ ਨੋਟਿਸ, ਗ੍ਰਹਿ ਤੇ ਰੱਖਿਆ ਮੰਤਰੀ ਨਾਲ ਕਰਨਗੇ ਗੱਲਬਾਤ ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਪ੍ਰਾਪਤੀ : ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ

 

ਸੀਈਸੀ-ਸੀਜੀਸੀ ਲਾਂਡਰਾਂ ਨੇ ਕਿਊਐੱਸ ਆਈ-ਗੇਜ ਪਲੈਟਿਨਮ ਰੇਟਿੰਗ ਸਰਟੀਫਿਕੇਟ ਕੀਤਾ ਹਾਸਲ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

Web Admin

Web Admin

5 Dariya News

ਲਾਂਡਰਾਂ , 27 May 2025

Last updated on: May 27, 2025, 17:05 IST

ਚੰਡੀਗੜ੍ਹ ਇੰਜੀਨੀਅਰਿੰਗ ਕਾਲਜ (ਸੀਈਸੀ) ਸੀਜੀਸੀ ਲਾਂਡਰਾਂ ਨੂੰ ਕਿਊਐਸ ਆਈ-ਗੇਜ ਰੇਟਿੰਗਜ਼-2025 ਵਿੱਚ ਪਲੈਟਿਨਮ ਰੇਟਿੰਗ ਪ੍ਰਦਾਨ ਕੀਤਾ ਗਿਆ। ਕੈਂਪਸ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਅਦਾਰੇ ਨੂੰ ਇਸ ਰਸਮੀ ਸਰਟੀਫਿਕੇਟ ਨਾਲ ਸਨਮਾਨਿਆ ਗਿਆ ਜੋ ਕਿ ਮਾਣ ਵਾਲੀ ਗੱਲ ਹੈ। ਸੀਜੀਸੀ ਲਾਂਡਰਾਂ ਦੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਨੇ ਇਹ ਸਰਟੀਫਿਕੇਟ ਕਿਊਐਸ ਆਈ-ਗੇਜ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਰਵਿਨ ਨਾਇਰ ਅਤੇ ਐਸੋਸੀਏਟ ਡਾਇਰੈਕਟਰ ਸ੍ਰੀ ਸਿਰਲ ਬੈਂਜ ਤੋਂ ਕਾਲਜ ਦੇ ਡਾਇਰੈਕਟਰਾਂ, ਡੀਨਾਂ ਅਤੇ ਫੈਕਲਟੀ ਮੈਂਬਰਾਂ ਦੀ ਮੌਜੂਦਗੀ ਵਿੱਚ ਪ੍ਰਾਪਤ ਕੀਤਾ। 

ਸੀਈਸੀ ਸੀਜੀਸੀ ਲਾਂਡਰਾਂ, ਭਾਰਤ ਦਾ ਇਕਲੌਤਾ ਇੰਜੀਨੀਅਰਿੰਗ ਕਾਲਜ ਹੈ ਜਿਸ ਨੇ ਇਹ ਸਭ ਤੋਂ ਉੱਚ ਰੇਟਿੰਗ ਹਾਸਲ ਕੀਤੀ ਹੈ। ਕਿਊਐਸ ਆਈ-ਗੇਜ ਰੇਟਿੰਗ ਪ੍ਰਣਾਲੀ ਭਾਰਤ ਵਿੱਚ ਉੱਚ ਸਿੱਖਿਆ ਸੰਸਥਾਵਾਂ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰਦੀ ਹੈ, ਜੋ ਕਾਲਜਾਂ ਲਈ ਮਹੱਤਵਪੂਰਨ ਮੁੱਖ ਪੈਰਾਮੀਟਰਾਂ ਵਿੱਚ ਵਰਗੀਕ੍ਰਤ ਕੀਤੀਆਂ ਜਾਂਦੀਆਂ ਹਨ। ਇਸ ਦੇ ਨਤੀਜੇ ਹਰੇਕ ਸੰਸਥਾ ਦੇ ਵਿਅਕਤੀਗਤ ਪ੍ਰਦਰਸ਼ਨ ਨੂੰ ਦਰਸਾਉਂਦੇ ਹਨ। 

ਇਸ ਮੌਕੇ ਗੱਲਬਾਤ ਕਰਦਿਆਂ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਸੀਜੀਸੀ ਲਾਂਡਰਾਂ ਦੇ ਸਾਰੇ ਸਾਂਝੇਦਾਰਾਂ ਜਿਵੇਂ ਕਿ ਕੈਂਪਸ ਡਾਇਰੈਕਟਰ, ਡਾਇਰੈਕਟਰ ਪ੍ਰਿੰਸੀਪਲ, ਫੈਕਲਟੀ ਮੈਂਬਰ, ਸਟਾਫ਼ ਅਤੇ ਵਿਦਆਰਥੀਆਂ ਦੇ ਸਾਂਝੇ ਸਮਰਪਣ ਅਤੇ ਸਖਤ ਮਹਿਨਤ ਦਾ ਨਤੀਜਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਕਿ ਅਸੀਂ ਆਪਣੀ ਯਾਤਰਾ ਦੇ 25 ਸਾਲਾਂ ਦਾ ਜਸ਼ਨ ਮਨਾ ਰਹੇ ਹਾਂ ਤਾਂ ਇਹ ਪ੍ਰੇਰਨਾਦਾਇਕ ਮੀਲ ਪੱਥਰ ਨਾ ਸਿਰਫ਼ ਸਾਨੂੰ ਮਾਣ ਦਿਵਾਉਂਦਾ ਹੈ ਬਲਕਿ ਆਉਣ ਵਾਲੇ ਸਾਲਾਂ ਵਿੱਚ ਉੱਚ ਸਿੱਖਿਆ ਵਿੱਚ ਉੱਤਮਤਾ ਲਈ ਸਖ਼ਤ ਮਿਹਨਤ ਅਤੇ ਯਤਨ ਜਾਰੀ ਰੱਖਣ ਦੀ ਸਾਡੀ ਵਚਨਬੱਧਤਾ ਨੂੰ ਵੀ ਬਲ ਦਿੰਦਾ ਹੈ। 

ਸੀਈਸੀ-ਸੀਜੀਸੀ ਲਾਂਡਰਾਂ ਦੀ ਪੂਰੀ ਟੀਮ ਨੂੰ ਵਧਾਈ ਦਿੰਦਿਆਂ ਕਿਊਐਸ ਆਈ-ਗੇਜ ਦੇ ਮੈਨੇਜਰ ਡਾਇਰੈਕਟਰ ਸ੍ਰੀ ਰਵਿਨ ਨਾਇਰ ਨੇ ਦੱਸਿਆ ਕਿ ਭਾਰਤੀ ਸਿੱਖਿਆ ਸੰਸਥਾਵਾਂ ਲਈ ਇਕਲੌਤੀ ਨਿੱਜੀ ਅਤੇ ਸੁਤੰਤਰ ਰੇਟਿੰਗ ਪ੍ਰਣਾਲੀ ਹੋਣ ਦੇ ਨਾਤੇ ਕਿਊਐਸ ਆਈ-ਗੇਜ ਗੁਣਵੱਤਾ ਅਤੇ ਅਕਾਦਮਿਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਕਿਊਐਸ ਵਰਲਡ ਯੂਨੀਵਰਸਿਟੀ ਰੈਂਕਿੰਗ ਦੇ ਪਿੱਛੇ ਇਹ ਗਲੋਬਲ ਨਾਮ ਕਿਊਐਸ ਕੁਆਕਰੇਲੀ ਸਾਏਮੰਡਸ ਵੱਲੋਂ ਵਿਕਸਿਤ, ਕਿਊਐਸ ਆਈ-ਗੇਜ ਨੂੰ ਭਾਰਤੀ ਸੰਦਰਭ ਅਨੁਸਾਰ ਤਿਆਰ ਕੀਤਾ ਗਿਆ ਹੈ। 

ਸੀਈਸੀ ਸੀਜੀਸੀ ਲਾਂਡਰਾਂ ਵੱਲੋਂ ਓਵਰਆਲ ਪਲੈਟੀਨਮ ਰੇਟਿੰਗ ਪ੍ਰਾਪਤ ਕਰਨਾ ਵਿਿਦਅਕ ਉੱਤਮਤਾ ਪ੍ਰਤੀ ਇਸਦੀ ਮਜ਼ਬੂਤ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਅੱਗੇ ਕਿਹਾ ਕਿ 350 ਤੋਂ ਵੱਧ ਉੱਚ ਸਿੱਖਿਆ ਸੰਸਥਾਵਾਂ ਅਤੇ ਸਕੂਲਾਂ ’ਤੇ ਲਾਗੂ ਸਾਡੀ ਸਖ਼ਤ ਵਿਧੀ, ਸੀਜੀਸੀ ਵਰਗੀਆਂ ਸੰਸਥਾਵਾਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਬੈਂਚਮਾਰਕ ਕਰਨ, ਵਿਕਾਸ ਲਈ ਖੇਤਰਾਂ ਦੀ ਪਛਾਣ ਕਰਨ ਅਤੇ ਗੁਣਵੱਤਾ ਦੁਆਰਾ ਆਪਣੇ ਆਪ ਨੂੰ ਵੱਖਰਾ ਕਰਨ ਵਿੱਚ ਮਦਦ ਕਰਦੀ ਹੈ। 

ਇਹ ਨਾ ਸਿਰਫ਼ ਸੰਸਥਾਗਤ ਤਰੱਕੀ ਨੂੰ ਅੱਗੇ ਵਧਾਉਂਦਾ ਹੈ ਬਲਕਿ ਵਿਿਦਆਰਥੀਆਂ ਅਤੇ ਮਾਪਿਆਂ ਨੂੰ ਸੂਚਿਤ ਵਿਿਦਅਕ ਵਿਕਲਪ ਬਣਾਉਣ ਲਈ ਭਰੋਸੇਯੋਗ ਮਾਪਦੰਡ ਵੀ ਪ੍ਰਦਾਨ ਕਰਦਾ ਹੈ। ਸੀਈਸੀ-ਸੀਜੀਸੀ ਲਾਂਡਰਾਂ ਨੇ ਰੇਟਿੰਗ ਪ੍ਰਣਾਲੀ ਵੱਲੋਂ ਪਰਿਭਾਸ਼ਿਤ ਸਾਰੇ ਨੌਂ ਮਾਪਦੰਡਾਂ ਵਿੱਚ ਉੱਤਮਤਾ ਪ੍ਰਾਪਤ ਕਰਦਿਆਂ ਸਿਖਰਲੀ ਰੇਟਿੰਗ ਹਾਸਲ ਕੀਤੀ। 

ਇਨ੍ਹਾਂ ਮੁੱਖ ਮਾਪਦੰਡਾਂ ਵਿੱਚ ਸਿੱਖਿਆ ਅਤੇ ਸਿਖਲਾਈ, ਫੈਕਲਟੀ ਗੁਣਵੱਤਾ, ਰੁਜ਼ਗਾਰਯੋਗਤਾ, ਵਿਿਭੰਨਤਾ ਅਤੇ ਪਹੁੰਚਯੋਗਤਾ, ਸਹੂਲਤਾਂ, ਸਮਾਜਿਕ ਜ਼ਿੰਮੇਵਾਰੀ, ਸ਼ਾਸਨ ਅਤੇ ਢਾਂਚਾ ਸ਼ਾਮਲ ਸਨ। ਇਸ ਦੇ ਨਾਲ ਹੀ ਇੱਕ ਉਨੱਤ ਮਾਪਦੰਡ  ਉਦਮੱਤਾ ਅਤੇ ਨਵੀਨਤਾ ਵੀ ਸ਼ਾਮਲ ਸੀ। ਸੀਈਸੀ-ਸੀਜੀਸੀ ਲਾਂਡਰਾਂ ਨੇ ਸਿੱਖਿਆ ਦੀ ਗੁਣਵੱਤਾ, ਵਿਿਦਆਰਥੀ ਸੰਤੁਸ਼ਟੀ ਅਤੇ ਸਿਖਲਾਈ ਪ੍ਰਬੰਧਨ ਪ੍ਰਣਾਲੀਆਂ (ਐਲਐਮਐਸ) ਦੀ ਪ੍ਰਭਾਵਸ਼ਾਲੀ ਵਰਤੋਂ ਵਰਗੇ ਖੇਤਰਾਂ ਵਿੱਚ ਪੂਰੇ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 

ਸੰਸਥਾ ਨੇ ਫੈਕਲਟੀ ਸੰਤੁਸ਼ਟੀ ਅਤੇ ਧਾਰਨ ਦਰਾਂ ਵਿੱਚ ਵੀ ਪੂਰੇ ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ, ਇਸ ਦੇ ਗ੍ਰੈਜੂਏਟ ਵਿਿਦਆਰਥੀਆਂ ਦੀ ਰੁਜ਼ਗਾਰਯੋਗਤਾ ਦਰ ਪ੍ਰਭਾਵਸ਼ਾਲੀ ਤੌਰ ’ਤੇ ਬਹੁਤ ਉੱਚੀ ਰਹੀ ਹੈ, ਜੋ ਸ਼ਾਨਦਾਰ ਨਤੀਜਿਆਂ ਨੂੰ ਦਰਸਾਉਂਦੀ ਹੈ। ਦੇਸ਼ ਭਰ ਤੋਂ ਆਉਣ ਵਾਲੇ ਵਿਿਦਆਰਥੀਆਂ ਦੇ ਨਾਲ, ਸੀਈਸੀ-ਸੀਜੀਸੀ ਲਾਂਡਰਾਂ ਨੇ ਵਿਿਭੰਨਤਾ ਅਤੇ ਪਹੁੰਚਯੋਗਤਾ ਮਾਪਦੰਡਾਂ ਵਿੱਚ ਉੱਤਮ ਪ੍ਰਦਰਸ਼ਨ ਕੀਤਾ ਹੈ। 

ਇਸ ਦੇ ਨਾਲ ਹੀ ਸੰਸਥਾ ਨੇ ਸਮਾਜਿਕ ਜਿੰਮੇਵਾਰੀ ’ਤੇ ਵੀ ਪੂਰਾ ਧਿਆਨ ਦਿੱਤਾ ਹੈ ਜਿਸ ਦੇ ਨਤੀਜੇ ਵਜੋਂ ਇਸ ਖੇਤਰ ਵਿੱਚ ਵੀ ਕਾਬਿਲ-ਏ-ਤਾਰੀਫ (ਸ਼ਾਨਦਾਰ) ਪ੍ਰਦਰਸ਼ਨ ਕੀਤਾ ਹੈ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD