Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਉੱਚ ਰਕਤਚਾਪ ਇੱਕ ਸਾਈਲੈਂਟ ਕਿਲਰ, ਕਿਸੇ ਲੱਛਣ ਦੇ ਬਿਨਾ ਹੀ ਵਿਅਕਤੀ ਨੂੰ ਕਰ ਸਕਦਾ ਹੈ ਪ੍ਰਭਾਵਿਤ - ਡਾ. ਬੋਬੀ ਗੁਲਾਟੀ

ਸਮੇਂ-ਸਮੇਂ 'ਤੇ ਰਕਤਚਾਪ ਦੀ ਜਾਂਚ ਕਰਵਾਉਣਾ ਅਤਿ ਜ਼ਰੂਰੀ

Health,Dr Bobby Gulati, Assistant Civil Surgeon, Assistant Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 27 May 2025

Last updated on: May 27, 2025, 17:33 IST

17 ਮਈ ਤੋਂ 17 ਜੂਨ 2025 ਤੱਕ ਮਨਾਏ ਜਾ ਰਹੇ "ਵਿਸ਼ਵ ਹਾਈਪਰਟੈਂਸ਼ਨ ਅਵੇਅਰਨੈੱਸ" ਮਹੀਨੇ ਦੇ ਚਲਦਿਆਂ ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਦੇ ਨਿਰਦੇਸ਼ਾਂ ਤਹਿਤ ਅੱਜ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ ਵੱਲੋਂ ਇੱਕ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਬੋਬੀ ਗੁਲਾਟੀ ਨੇ ਦੱਸਿਆ ਕਿ ਉੱਚ ਰਕਤਚਾਪ ਇੱਕ ਸਾਈਲੈਂਟ ਕਿਲਰ' ਹੈ ਜੋ ਅਕਸਰ ਕਿਸੇ ਲੱਛਣ ਦੇ ਬਿਨਾ ਹੀ ਵਿਅਕਤੀ ਨੂੰ ਪ੍ਰਭਾਵਿਤ ਕਰ ਜਾਂਦਾ ਹੈ। 

ਇਸ ਲਈ ਸਮੇਂ-ਸਮੇਂ 'ਤੇ ਰਕਤਚਾਪ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਹਾਈਪਰਟੈਂਸ਼ਨ ਦੇ ਕਾਰਨ, ਲੱਛਣ, ਇਲਾਜ ਅਤੇ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਾਈਪਰਟੈਂਸ਼ਨ ਦੇ ਮੁੱਖ ਕਾਰਨ ਲੰਬੇ ਸਮੇਂ ਦੀ ਤਣਾਅ ਭਰੀ ਜ਼ਿੰਦਗੀ, ਨਮਕ ਦੀ ਵੱਧ ਵਰਤੋਂ, ਨਸ਼ਿਆਂ ਦੀ ਆਦਤ (ਜਿਵੇਂ ਕਿ ਸ਼ਰਾਬ, ਸਿਗਰਟ) ਸਰੀਰਕ ਕਸਰਤ ਦੀ ਘਾਟ ਆਦਿ ਹਨ। 

ਉਨ੍ਹਾਂ ਕਿਹਾ ਕਿ ਅਕਸਰ ਹਾਈਪਰਟੈਂਸ਼ਨ ਦੇ ਲੱਛਣ ਨਹੀਂ ਹੁੰਦੇ, ਪਰ ਕੁਝ ਲੋਕਾਂ ਨੂੰ ਸਿਰ ਦਰਦ, ਚੱਕਰ ਆਉਣਾ, ਥਕਾਵਟ, ਅਤੇ ਦਿਲ ਦੀ ਧੜਕਣ ਤੇਜ਼ ਹੋਣ ਜਿਹੇ ਲੱਛਣ ਮਹਿਸੂਸ ਹੋ ਸਕਦੇ ਹਨ। ਡਾ. ਬੋਬੀ ਗੁਲਾਟੀ ਨੇ ਦੱਸਿਆ ਕਿ ਹਾਈਪਰਟੈਂਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਬਣਦਾ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੌਰੇ ਅਤੇ ਗੁਰਦੇ ਦੀ ਬਿਮਾਰੀ, ਅਤੇ ਇਹ ਡਿਮੇਨਸ਼ੀਆ (ਦਿਮਾਗੀ ਕਮਜੋਰੀ) ਦਾ ਵੀ ਕਾਰਨ ਹੋ ਸਕਦਾ ਹੈ। 

ਬਹੁਤ ਸਾਰੇ ਲੋਕ ਜੋ ਹਾਈਪਰਟੈਂਸ਼ਨ ਤੋਂ ਪੀੜਤ ਹੁੰਦੇ ਹਨ, ਉਨ੍ਹਾਂ ਨੂੰ ਜਿਆਦਾਤਰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ ਕਿਉਂਕਿ ਇਸਦਾ ਕੋਈ ਵੀ ਲੱਛਣ ਦਿਖਾਈ ਨਹੀਂ ਦਿੰਦਾ, ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਜਾਂ ਦੌਰਾ ਪੈਣ ਤੋਂ ਬਾਅਦ ਹੀ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਡਾਕਟਰ ਦੀ ਸਲਾਹ ਨਾਲ ਦਵਾਈ ਦਾ ਸੇਵਨ ਰੂਟੀਨ ‘ਚ ਕਰਨਾ ਚਾਹੀਦਾ ਹੈ। 

ਉਨ੍ਹਾਂ ਨੂੰ ਵਧੇਰੇ ਕਸਰਤ ਕਰਨੀ ਚਾਹੀਦੀ ਹੈ ਅਤੇ ਆਪਣੇ ਖਾਣ-ਪੀਣ ‘ਤੇ ਧਿਆਨ ਕੇਂਦ੍ਰਤ ਕਰਨਾ ਚਾਹੀਦਾ ਹੈ। ਵਧੇਰੇ ਤੇਲ, ਮਸਾਲੇਦਾਰ ਭੋਜਨ ਅਤੇ ਵਧੇਰੇ ਨਮਕ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਚ ਰਕਤ ਚਾਪ ਤੋਂ ਬਚਣ ਲਈ ਸਿਹਤਮੰਦ ਜੀਵਨਸ਼ੈਲੀ, ਨਮਕ ਦੀ ਵਰਤੋਂ ਘੱਟ ਕਰਨੀ, ਰੋਜ਼ਾਨਾ 30 ਮਿੰਟ ਦੀ ਸਰੀਰਕ ਕਸਰਤ, ਤਣਾਅ ਤੋਂ ਬਚਾਅ ਅਤੇ ਨਿਯਮਤ ਤੌਰ 'ਤੇ ਰਕਤਚਾਪ ਦੀ ਜਾਂਚ ਕਰਵਾਉਣੀ ਚਾਹੀਦੀ ਹੈ। 

ਇਸ ਮੌਕੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਹੱਥਾਂ ਵਿੱਚ ਬੈਨਰ ਅਤੇ ਸਲੋਗਨ ਲੈ ਕੇ ਉੱਚ ਰਕਤ ਚਾਪ ਸਬੰਧੀ ਜਾਗਰੂਕ ਕਰਦੇ ਹੋਏ ਸ਼ਹਿਰ ਵਿੱਚੋਂ ਇੱਕ ਰੈਲੀ ਕੱਢੀ ਗਈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਮੈਡਮ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ ਅਤੇ ਰਿਤੂ, ਕੋਆਰਡੀਨੇਟਰ ਸੁਖਜੀਤ ਕੰਬੋਜ ਆਦਿ ਹਾਜ਼ਰ ਸਨ।

 

Tags: Health , Dr Bobby Gulati , Assistant Civil Surgeon , Assistant Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD