Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਮੁਕਤੀ ਯਾਤਰਾ: ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਹੋਕਾ

ਕੋਠੇ ਅਕਾਲਗੜ, ਰਜਿੰਦਰਪੁਰਾ, ਜਵੰਧਾ ਪਿੰਡੀ, ਵਾਹਿਗੁਰੂ ਪੁਰਾ, ਗੋਬਿੰਦਪੁਰਾ, ਕੋਠੇ ਰਾਮਸਰ ਤੇ ਪੱਤੀ ਸੋਹਲ ਵਿਖੇ ਨਸ਼ਾ ਮੁਕਤੀ ਇੱਕਤਰਤਾ

Harinder Singh Dhaliwal, Barnala, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਰਨਾਲਾ , 27 May 2025

Last updated on: May 27, 2025, 17:40 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਹਲਕਾ ਬਰਨਾਲਾ ਅਧੀਨ ਪੈਂਦੇ ਕੋਠੇ ਅਕਾਲਗੜ, ਰਜਿੰਦਰਪੁਰਾ, ਜਵੰਧਾ ਪਿੰਡੀ, ਵਾਹਿਗੁਰੂ ਪੁਰਾ, ਗੋਬਿੰਦਪੁਰਾ, ਕੋਠੇ ਰਾਮਸਰ ਤੇ ਪੱਤੀ ਸੋਹਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਇੱਕਤਰਤਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਮੁਹਿੰਮ ਸਿਰਫ ਸਰਕਾਰ ਦੀ ਮੁਹਿੰਮ ਨਹੀਂ ਬਲਕਿ ਇਕ ਸਮਾਜਿਕ ਮੁਹਿੰਮ ਹੈ। 

ਓਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ ਅਤੇ ਹਰ ਵਿਅਕਤੀ ਇਸ ਮੁਹਿੰਮ ਵਿਚ ਸਹਿਯੋਗ ਦੇਵੇ। ਓਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਮਨਸ਼ਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜੇ ਕਰਨ ਲਈ ਵੀ ਉਪਰਾਲੇ ਕਰ ਰਹੀ ਹੈ। ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਟਸਐਪ ਨੰਬਰ 97791-00200 ਜਾਰੀ ਕੀਤਾ ਗਿਆ ਹੈ, ਜਿਸ 'ਤੇ ਨਸ਼ਾ ਤਸਕਰਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ, ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਪ੍ਰਣ ਦਿਵਾਇਆ ਗਿਆ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ ਗੁਰਜੋਤ ਸਿੰਘ ਭੱਠਲ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬਰਨਾਲਾ ਸੁਖਵਿੰਦਰ ਸਿੰਘ ਸਿੱਧੂ, ਬਲਰਾਜ ਸਿੰਘ ਬੀ ਈ ਈ, ਪੁਲੀਸ ਵਿਭਾਗ ਅਤੇ ਹੋਏ ਵਿਭਾਗਾਂ ਤੋਂ ਅਧਿਕਾਰੀ ਅਤੇ ਕਰਮਚਾਰੀ ਤੇ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।

    

 

Tags: Harinder Singh Dhaliwal , Barnala , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD