Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਬਰਿੰਦਰ ਕੁਮਾਰ ਗੋਇਲ ਵੱਲੋਂ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ

ਕੇਂਦਰੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਐਕਸ਼ਨ ਪਲਾਨ ਤਿਆਰ ਕਰਨ ਲਈ ਦਿੱਤੇ ਗਏ ਨਿਰਦੇਸ਼

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gangapuram Kishan Reddy, G. Kishan Reddy, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 27 May 2025

Last updated on: May 27, 2025, 18:52 IST

ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸੂਬੇ ਅੰਦਰ ਪੋਟਾਸ਼ ਸਬੰਧੀ ਸਰਵੇਖਣ ਦੇ ਕੰਮ ਨੂੰ ਜਲਦ ਮੁਕੰਮਲ ਕੀਤੇ ਜਾਣ ਨੂੰ ਲੈ ਕੇ ਅੱਜ ਕੇਂਦਰੀ ਕੋਲਾ ਤੇ ਖਣਨ ਮੰਤਰੀ ਸ੍ਰੀ ਜੀ. ਕਿਸ਼ਨ ਰੈਡੀ ਨਾਲ ਇਥੋਂ ਦੇ ਸ਼ਾਸਤਰੀ ਭਵਨ ਵਿਖੇ ਅਹਿਮ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਗੋਇਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੋਟਾਸ਼ ਦੁਰਲਭ ਖਣਿਜ ਹੈ ਜਿਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਰਤ ਨੂੰ ਇਸ ਦਾ ਬਾਹਰੋਂ ਆਯਾਤ ਕਰਨਾ ਪੈਂਦਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਹਿਬ ਅਤੇ ਫਾਜ਼ਿਲਕਾ ਦੇ ਖੇਤਰਾਂ ਵਿਚੋਂ ਇਸ ਖਣਿਜ ਦੇ ਭੰਡਾਰ ਮਿਲੇ ਹਨ। ਉਨ੍ਹਾਂ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਸੂਬੇ ਅੰਦਰ ਇਸ ਸਬੰਧੀ ਪੂਰਨ ਸੰਭਾਵਨਾਵਾਂ ਨੂੰ ਉਜਾਗਰ ਕਰਨ ਲਈ ਜੀਓ ਸਰਵੇਖਣ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਦੀ ਜ਼ਰੂਰਤ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਦੀ ਕੜੀ ਤਹਿਤ ਹੀ ਪੰਜਾਬ ਸਰਕਾਰ ਪੋਟਾਸ਼ ਸਬੰਧੀ ਸਰਵੇਖਣ ਜਲਦ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਰੱਖ ਰਹੀ ਹੈ ਤਾਂ ਜੋ ਇਸ ਜ਼ਰੀਏ ਮੁਲਕ ਨੂੰ ਪੋਟਾਸ਼ ਪੱਖੋਂ ਆਤਮ-ਨਿਰਭਰ ਬਣਾਉਣ ਸਣੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਦਿੱਤੀ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਸ੍ਰੀ ਰੈਡੀ ਵੱਲੋਂ ਸੂਬੇ ਦੀ ਮੰਗ ਨੂੰ ਲੈ ਕੇ ਭਰਵਾਂ ਤੇ ਉਸਾਰੂ ਹੁੰਗਾਰਾ ਭਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਨੇ ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਐਕਸ਼ਨ ਪਲਾਨ ਤਿਆਰ ਕਰਨ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਸ੍ਰੀ ਮੁਕਤਸਰ ਸਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਪੈਂਦੇ ਖੇਤਰਾਂ ਵਿਚ ਸਰਵੇਖਣ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।

ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਵਿਚ ਪੋਟਾਸ਼ ਦੇ ਭੰਡਾਰ ਹੋਣ ਸਬੰਧੀ 1985 ਵਿਚ ਹੀ ਪਤਾ ਲੱਗ ਗਿਆ ਸੀ ਪਰ ਉਸ ਉਪਰੰਤ ਬਣੀਆਂ ਸੂਬਾ ਸਰਕਾਰਾਂ ਨੇ ਇਸ ਅਹਿਮ ਪਹਿਲੂ ਸਬੰਧੀ ਅੱਖਾਂ ਮੀਟੀ ਰੱਖੀਆਂ ਜਿਸ ਕਾਰਨ ਇਸ ਸਬੰਧੀ ਲੋੜ ਅਨੁਸਾਰ ਸਰਵੇਖਣ ਅਤੇ ਡਰਿਲਿੰਗ ਦਾ ਕੰਮ ਨਾ ਹੋ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਖਣਿਜ ਦੀ ਖੋਜ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਲਈ ਪੂਰੇ ਸੰਜੀਦਾ ਯਤਨ ਕਰ ਰਹੀ ਹੈ ਜਿਸ ਨਾਲ ਸੂਬੇ ਦੀ ਤਰੱਕੀ ਲਈ ਹੋਰ ਵਸੀਲੇ ਜੁਟਾਏ ਜਾ ਸਕਣਗੇ। 

ਸ੍ਰੀ ਗੋਇਲ ਨੇ ਦੱਸਿਆ ਕਿ ਪੋਟਾਸ਼ ਨੂੰ ਲੈ ਕੇ ਉਨ੍ਹਾਂ ਵੱਲੋਂ ਪਹਿਲਾਂ ਵੀ ਸ੍ਰੀ ਰੈਡੀ ਨਾਲ ਉੜੀਸਾ ਵਿਖੇ ਮੁਲਾਕਾਤ ਕੀਤੀ ਗਈ ਸੀ। ਸ੍ਰੀ ਗੋਇਲ ਨੇ ਕਿਹਾ ਕਿ ਫਿਲਹਾਲ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿਚ 10 ਥਾਵਾਂ 'ਤੇ ਹੀ ਡਰਿਲਿੰਗ ਹੋਈ ਹੈ ਅਤੇ ਸਰਵੇਖਣ ਨਾਲ ਹੋਰ ਖੇਤਰਾਂ ਵਿਚ ਵੀ ਇਸ ਖਣਿਜ ਦੇ ਭੰਡਾਰਾਂ ਬਾਰੇ ਪਤਾ ਲਗ ਸਕੇਗਾ।

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਪੋਟਾਸ਼ ਦੇ ਭੰਡਾਰ ਮਿਲਣ ਨਾਲ ਪੰਜਾਬ ਆਪਣੀ ਤਰੱਕੀ ਦੇ ਨਾਲ-ਨਾਲ ਭਾਰਤ ਨੂੰ ਵੀ ਇਸ ਪੱਖੋਂ ਆਤਮ ਨਿਰਭਰ ਬਣਾਉਣ ਵਿਚ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਅਤੇ ਬਾਅਦ ਵਿਚ ਖ਼ੁਰਾਕ ਪੱਖੋਂ ਪੰਜਾਬ ਨੇ ਮੁਲਕ ਨੂੰ ਆਤਮ-ਨਿਰਭਰ ਬਣਾਇਆ ਅਤੇ ਹੁਣ ਉਮੀਦ ਹੈ ਕਿ ਇਹ ਸੂਬਾ ਖਣਿਜ ਪੱਖੋਂ ਵੀ ਅਹਿਮ ਯੋਗਦਾਨ ਪਾਵੇਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਮਾਈਨਿੰਗ ਖੇਤਰ ਨੂੰ ਦਰਪੇਸ਼ ਹੋਰ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਜਿਸ 'ਤੇ ਕੇਂਦਰੀ ਮੰਤਰੀ ਸ੍ਰੀ ਜੀ. ਕਿਸ਼ਨ ਰੈਡੀ ਨੇ ਕਿਹਾ ਕਿ ਪੰਜਾਬ ਵਿੱਚ ਛੇਤੀ ਹੀ ਕੇਂਦਰੀ ਅਤੇ ਸੂਬਾਈ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰਵਾਈ ਜਾਵੇਗੀ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਰਣਨੀਤੀ ਉਲੀਕੀ ਜਾਵੇਗੀ। ਸ੍ਰੀ ਗੋਇਲ ਨੇ ਕੇਂਦਰੀ ਮੰਤਰੀ ਵੱਲੋਂ ਪੰਜਾਬ ਵਿੱਚ ਪੋਟਾਸ਼ ਦੇ ਸਰਵੇਖਣ ਬਾਰੇ ਐਕਸ਼ਨ ਪਲਾਨ ਤਿਆਰ ਕਰਨ ਸਣੇ ਖਣਨ ਖੇਤਰ ਸਬੰਧੀ ਮੁੱਦਿਆਂ ਬਾਰੇ ਹਾਂ-ਪੱਖੀ ਹੁੰਗਾਰਾ ਭਰਨ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਖਣਨ ਤੇ ਭੂ-ਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਅਤੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਵੀ ਮੌਜੂਦ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gangapuram Kishan Reddy , G Kishan Reddy , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD