Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਦੇ ਸਕੂਲਾਂ ਵਿਖੇ 33. 90 ਲੱਖ ਰੁਪਏ ਦੀ ਲਾਗਤ ਨਾਲ ਹੋਏ ਨਵੀਨੀਕਰਨ ਕਾਰਜ ਕੀਤੇ ਸਮਰਪਿਤ

ਕਿਹਾ, ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਦੇਖਣ ਨੂੰ ਮਿਲ ਰਹੀ ਹੈ ਖੁਸ਼ੀ ਦੀ ਲਹਿਰ

Kulwant Singh Mohali, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਐੱਸ.ਏ.ਐੱਸ ਨਗਰ , 27 May 2025

Last updated on: May 28, 2025, 11:48 IST

ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੈਲੋ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ ਦੀ ਰਿਪੇਅਰ ਅਤੇ ਸਕੂਲ ਦੀ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਚੱਪੜਚਿੜੀ ਖੁਰਦ ਵਿਖੇ 7 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸ ਰੂਮ ਅਤੇ ਚੱਪੜਚਿੜੀ ਕਲਾਂ ਦੇ ਸਰਕਾਰੀ ਮਿਡਲ ਸਕੂਲ ਵਿਖੇ 06 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਦਾ ਕੰਮ ਮੁਕੰਮਲ ਹੋਣ ਉਪਰੰਤ ਅੱਜ ਸਕੂਲੀ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

ਇਸ ਮੌਕੇ ਬੋਲਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਸਿੱਖਿਆ ਢਾਂਚੇ ਨੂੰ ਬਿਹਤਰੀਨ ਬਣਾਉਣ ਦਾ ਵਾਅਦਾ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਈ ਸੀ ਤੇ ਸਰਕਾਰ ਨੇ ਦਿਨ ਰਾਤ ਇੱਕ ਕਰ ਕੇ ਇਹ ਵਾਅਦਾ ਪੂਰਾ ਕੀਤਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਪਿਛਲੇ 75 ਸਾਲ ਤੋਂ ਬੁਨਿਆਦੀ ਕੰਮ ਬਕਾਇਆ ਪਏ ਸਨ, ਜਿਨ੍ਹਾਂ ਨੂੰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਇਆ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ 20 ਹਜ਼ਾਰ ਨਵੇਂ ਅਧਿਆਪਕ ਭਰਤੀ ਹੋਏ ਹਨ ਤੇ 12,700 ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਅਤੇ ਵਿਦੇਸ਼ਾਂ ਵਿੱਚ ਭੇਜਿਆ ਗਿਆ ਹੈ। ਅਤਿ ਆਧੁਨਿਕ ਸਹੂਲਤਾਂ ਨਾਲ ਲੈਸ 100 ਦੇ ਕਰੀਬ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ।

ਸਰਕਾਰੀ ਸਕੂਲਾਂ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਤੇ 10 ਹਜ਼ਾਰ ਵਿਦਿਆਰਥੀ ਬੱਸ ਸੇਵਾ ਦਾ ਲਾਭ ਲੈ ਰਹੇ ਹਨ। ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਤੇ ਚੌਕੀਦਾਰ ਸਕੂਲਾਂ ਵਿੱਚ ਨਿਯੁਕਤ ਕੀਤੇ ਗਏ ਹਨ। ਜ਼ਿਆਦਾਤਰ ਸਕੂਲਾਂ ਨੂੰ ਇੰਟਰਨੈਟ ਵਾਈ ਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ।

ਸੂਬੇ ਵਿੱਚ ਨਿਵੇਸ਼ ਦੀ ਦਰ ਵੀ ਬਹੁਤ ਉੱਪਰ ਗਈ ਹੈ ਅਤੇ 97 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਇਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਰੁਜ਼ਗਾਰ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਸ ਮੌਕੇ ਐਸ.ਡੀ.ਐਮ. ਮੋਹਾਲੀ, ਦਮਨਦੀਪ ਕੌਰ, ਤਹਿਸੀਲਦਾਰ ਮੋਹਾਲੀ, ਰੋਬਿਨਜੀਤ ਕੌਰ, ਡੀ.ਈ.ਓ. ਪ੍ਰਾਇਮਰੀ, ਦਰਸ਼ਨਜੀਤ ਸਿੰਘ, ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ, ਮੁੱਖ ਅਧਿਆਪਕ ਸਰਕਾਰੀ ਮਿਡਲ ਸਕੂਲ, ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚੱਪੜਚਿੜੀ ਖੁਰਦ, ਹਰਪ੍ਰੀਤ ਕੌਰ ਅਤੇ ਨੀਨਾ, ਮੁੱਖ ਅਧਿਆਪਕ ਲਖਵਿੰਦਰ ਕੌਰ, ਪਿੰਡ ਕੈਲੋ, ਜਸਪਾਲ ਮਸੀਹ ਜੇ.ਈ, ਗੁਰਪ੍ਰੀਤ ਸਿੰਘ ਕੁਰੜਾ, ਹਲਕਾ ਕੋਆਰਡੀਨੇਟਰ, ਸਰਪੰਚ ਮਨਜੀਤ ਕੌਰ, ਚੱਪੜਚਿੜੀ ਖੁਰਦ, ਸਰਪੰਚ ਕੈਲੋ , ਤਰਲੋਚਨ ਸਿੰਘ ਤੋਚੀ ਮੌਜੂਦ ਸਨ।

 

Tags: Kulwant Singh Mohali , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD