Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਨਸ਼ਾ ਵੇਚਣ ਵਾਲੇ ਚਾਹੇ ਕਿੰਨੀ ਵੀ ਤਾਕਤ ਰੱਖਦੇ ਹੋਣ, ਉਨ੍ਹਾਂ ਦਾ ਅੰਤ ਜੇਲ੍ਹਾਂ ਵਿੱਚ ਹੀ ਹੋਵੇਗਾ : ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਨੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਆਯੋਜਿਤ ਕੀਤੇ ਗਏ ਜਾਗਰੂਕਤਾ ਸਮਾਗਮਾਂ ਨੂੰ ਕੀਤਾ ਸੰਬੋਧਨ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਤਰਨ ਤਾਰਨ , 27 May 2025

Last updated on: May 28, 2025, 11:56 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੀ ਭੈੜੀ ਬਿਮਾਰੀ ਦਾ ਸ਼ਿਕਾਰ ਹੋ ਚੁੱਕੇ ਨੌਜਵਾਨ ਵੀ ਸਵੈ-ਇੱਛਾ ਇਲਾਜ ਕਰਵਾਉਣ ਲਈ ਅੱਗੇ ਆ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਨਦੋਹਰ, ਦਦੇਹਰ ਸਾਹਿਬ, ਖਾਰਾ, ਰੂੜੀਵਾਲਾ ਅਤੇ ਬਿੱਲਿਆਂਵਾਲਾ ਵਿਖੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਆਯੋਜਿਤ ਕੀਤੇ ਗਏ ਜਾਗਰੂਕਤਾ ਸਮਾਗਮਾਂ ਦੌਰਾਨ ਕੀਤਾ।

ਇੰਨਾ ਸਮਾਗਮਾਂ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੁਆਰਡੀਨੇਟਰ ਸੋਨੀਆ ਮਾਨ ਅਤੇ ਚੇਅਰਮੈਨ ਸ. ਦਿਲਬਾਗ ਸਿੰਘ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ “ਨਸ਼ਾ ਮੁਕਤੀ ਯਾਤਰਾ” ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ, ਵਾਰਡ ਤੇ ਗਲੀ ਨੂੰ ਨਸ਼ਾ ਮੁਕਤ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ `ਤੇ ਖਾਤਮਾ ਕਰ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ‘ਤੇ ਖੜ੍ਹੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।ਸ੍ਰ. ਭੁੱਲਰ ਨੇ ਕਿਹਾ ਕਿ ਪੰਜਾਬ ਦੀ ਇਸ ਪਵਿੱਤਰ ਧਰਤੀ ਉੱਤੇ ਨਸ਼ੇ ਦੀ ਤਸਕਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਚਾਹੇ ਕਿੰਨੀ ਵੀ ਤਾਕਤ ਰੱਖਦੇ ਹੋਣ, ਉਨ੍ਹਾਂ ਦਾ ਅੰਤ ਜੇਲ੍ਹਾਂ ਵਿੱਚ ਹੀ ਹੋਵੇਗਾ।ਉਹਨਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਨਸ਼ੇ ਦਾ ਧੰਦਾ ਛੱਡ ਜਾਣ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੇ ਸਾਡੀ ਸਮੁੱਚੀ ਲੀਡਰਸ਼ਿੱਪ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਦ੍ਰਿੜ੍ਹਸੰਕਲਪ ਹੈ।ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੋ ਵਿਅਕਤੀ ਨਸ਼ਾ ਕਰਦੇ ਹਨ, ਉਹ ਇਸ ਰੋਗ ਦੇ ਪੀੜ੍ਹਤ ਹਨ, ਉਨ੍ਹਾਂ ਨਾਲ ਵਿਤਕਰਾ ਨਾ ਕਰੋ, ਉਨ੍ਹਾਂ ਨਾਲ ਹਮਦਰਦੀ ਰੱਖਦੇ ਹੋਏ, ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਲੈ ਕੇ ਜਾਓ, ਜਿੱਥੇ ਉਨ੍ਹਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਉਸ ਦਾ ਸਾਰਾ ਖ਼ਰਚ ਕਰੇਗੀ।    

ਇਸ ਮੌਕੇ ਉਨ੍ਹਾਂ ਸਮੂਹ ਵਰਗਾਂ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਉਪਰੰਤ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਮੂਹ ਹਾਜ਼ਰੀਨ ਨੂੰ ਆਪਣੇ ਪਿੰਡਾਂ `ਚ ਨਸ਼ਾ ਨਾ ਵਿਕਣ ਦੇਣ ਅਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੀ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪਿੰਡਾਂ ਦੇ ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।  

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD