Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Tarn Taran

Web Admin

Web Admin

5 Dariya News

ਤਰਨਤਾਰਨ , 27 May 2025

Last updated on: May 28, 2025, 11:57 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸਰਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਵਿਰੁੱਧ ਉਕਤ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਉਕਤ ਜਾਂਚ ਅਧਿਕਾਰੀ ਏ.ਐਸ.ਆਈ. ਨੇ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਸਬੰਧੀ 10,000-20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD