Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਵਾਰੀ ਦਾ ਸਹਾਇਕ 4000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Kapurthala

Web Admin

Web Admin

5 Dariya News

ਕਪੂਰਥਲਾ , 27 May 2025

Last updated on: May 28, 2025, 11:58 IST

ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰੀ ਰਣਜੀਤ ਸਿੰਘ ਦੇ ਸਹਾਇਕ ਸੁੱਖਾ ਨੂੰ ਜ਼ਮੀਨੀ ਰਿਕਾਰਡ 'ਚ ਸੁਧਾਈ ਬਦਲੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਸ਼ਹਿਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਇੱਕ ਬੈਂਕ ਤੋਂ 10 ਲੱਖ ਰੁਪਏ ਦਾ ਮਕਾਨ ਲੈਣ ਲਈ ਕਰਜ਼ੇ ਵਾਸਤੇ ਅਰਜ਼ੀ ਦਿੱਤੀ ਸੀ। ਤਸਦੀਕ ਦੌਰਾਨ ਉਸਦੇ ਜਾਇਦਾਦ ਦੇ ਦਸਤਾਵੇਜ਼ਾਂ ਵਿੱਚ ਖਸਰਾ ਅਤੇ ਫਰਦ ਨੰਬਰਾਂ ਵਿੱਚ ਅੰਤਰ ਪਾਇਆ ਗਿਆ ਅਤੇ ਉਸਨੇ ਤਹਿਸੀਲ ਦਫ਼ਤਰ ਵਿੱਚ ਸੁਧਾਰ ਲਈ ਅਰਜ਼ੀ ਦਿੱਤੀ, ਜਿੱਥੇ ਤਹਿਸੀਲਦਾਰ ਨੇ ਉਸਦੀ ਅਰਜ਼ੀ ਨੂੰ ਕਾਰਵਾਈ ਲਈ ਪਟਵਾਰੀ ਰਣਜੀਤ ਸਿੰਘ ਕੋਲ ਭੇਜ ਦਿੱਤਾ।

ਉਨ੍ਹਾਂ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਨੇ ਪਟਵਾਰੀ ਦੇ ਉਕਤ ਸਹਾਇਕ ਸੁੱਖਾ ਨਾਲ ਸੰਪਰਕ ਕੀਤਾ ਤਾਂ ਉਸ ਨੇ ਰਿਸ਼ਵਤ ਦੀ ਪੇਸ਼ਗੀ ਰਕਮ ਵਜੋਂ 1,000 ਰੁਪਏ ਦੀ ਮੰਗ ਕੀਤੀ ਸੀ ਅਤੇ 4-5 ਦਿਨਾਂ ਵਿੱਚ ਉਸਦਾ ਕੰਮ ਪੂਰਾ ਕਰਨ ਦਾ ਵਾਅਦਾ ਕੀਤਾ ਸੀ। ਉਸ ਤੋਂ ਤਿੰਨ ਦਿਨਾਂ ਬਾਅਦ ਸੁੱਖੇ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਹੁਣ ਇਸ ਕੰਮ ਲਈ 6,000 ਰੁਪਏ ਦੀ ਹੋਰ ਰਿਸ਼ਵਤ ਦੇਣੀ ਪਵੇਗੀ। ਇਸ ਤੋਂ ਤੰਗ ਆ ਕੇ ਸ਼ਿਕਾਇਤਕਰਤਾ ਨੇ 26 ਮਈ ਨੂੰ ਸਿੱਧਾ ਪਟਵਾਰੀ ਰਣਜੀਤ ਸਿੰਘ ਨਾਲ ਸੰਪਰਕ ਕੀਤਾ, ਜਿਸਨੇ ਉਸਨੂੰ ਸੁੱਖੇ ਕੋਲ ਭੇਜ ਦਿੱਤਾ। 

ਇਸ ਵਾਰ ਸਹਾਇਕ ਸੁੱਖਾ ਨੇ ਆਪਣੀ ਰਿਸ਼ਵਤ ਦੀ ਮੰਗ ਵਧਾ ਕੇ 8,000 ਰੁਪਏ ਕਰ ਦਿੱਤੀ ਅਤੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਆਮ ਤੌਰ 'ਤੇ ਇਸ ਕੰਮ ਨੂੰ 20 ਦਿਨ ਲਗਦੇ ਹਨ ਪਰ ਪੈਸੇ ਦੇ ਕੇ ਇਹ ਕੰਮ ਜਲਦੀ ਕਰਵਾਇਆ ਜਾ ਸਕਦਾ ਹੈ। ਗੱਲਬਾਤ ਤੋਂ ਬਾਅਦ ਦੋਵਾਂ ਦਰਮਿਆਨ ਸੌਦਾ 4,000 ਰੁਪਏ 'ਚ ਤੈਅ ਹੋ ਗਿਆ ਅਤੇ ਸੁੱਖੇ ਨੇ ਸ਼ਿਕਾਇਤਕਰਤਾ ਨੂੰ ਇਸਦੀ ਤੁਰੰਤ ਔਨਲਾਈਨ ਅਪਡੇਟਸ ਦੇਣ ਦਾ ਭਰੋਸਾ ਦਿੱਤਾ। ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਰਿਕਾਰਡ ਕੀਤੀ ਕਰਕੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸੁੱਖੇ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਹ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਪਟਵਾਰੀ ਰਣਜੀਤ ਸਿੰਘ ਦੀ ਇਸ ਰਿਸ਼ਵਤਖੋਰੀ ਦੀ ਕਾਰਵਾਈ ਵਿੱਚ ਕੀ ਭੂਮਿਕਾ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD