Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Nabha

Web Admin

Web Admin

5 Dariya News

ਨਾਭਾ , 27 May 2025

Last updated on: May 28, 2025, 11:59 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਪੇਧਨ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾਵਾਂ ਦੇ ਨਾਮ 'ਤੇ ਦੋ ਟਿਊਬਵੈੱਲ ਕੁਨੈਕਸ਼ਨ ਤਬਦੀਲ ਕਰਨ ਬਦਲੇ 70,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ।ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਉੱਡਣ ਦਸਤਾ, ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਜਦੋਂ ਮੁਲਜ਼ਮ ਆਪਣੀ ਨਿੱਜੀ ਬ੍ਰੀਜ਼ਾ ਕਾਰ ਵਿੱਚ ਪਹੁੰਚਿਆ ਤਾਂ ਉਸ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।

ਗ੍ਰਿਫ਼ਤਾਰੀ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਕੋਲੋਂ ਸ਼ਿਕਾਇਤਕਰਤਾਵਾਂ ਦੇ ਨਾਮ 'ਤੇ ਪਹਿਲਾਂ ਹੀ ਤਬਦੀਲ ਕੀਤੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦੋ ਪਾਸਬੁੱਕਾਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Nabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD