Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Amritsar

Web Admin

Web Admin

5 Dariya News

ਅੰਮ੍ਰਿਤਸਰ , 27 May 2025

Last updated on: May 28, 2025, 12:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਲੋਪੋਕੇ ਦੇ ਪਿੰਡ ਮੁਹਾਰਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਆਈਆਂ ਹਨੇਰੀਆਂ/ਤੂਫ਼ਾਨਾਂ ਦੌਰਾਨ ਉਸਦੇ ਖੇਤਾਂ ਵਿੱਚ ਲੱਗਿਆ ਬਿਜਲੀ ਟ੍ਰਾਂਸਫਾਰਮਰ ਡਿੱਗ ਗਿਆ ਸੀ ਅਤੇ ਇਸਨੂੰ ਠੀਕ ਕਰਨ ਬਦਲੇ ਉਕਤ ਲਾਈਨਮੈਨ ਨੇ ਉਸਤੋਂ 15,000 ਰੁਪਏ ਰਿਸ਼ਵਤ ਦੀ ਮੰਗੀ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਮੁਲਜ਼ਮ ਲਾਈਨਮੈਨ ਨੇ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਪਹਿਲੀ ਕਿਸ਼ਤ ਵਜੋਂ 5000 ਰੁਪਏ ਨਕਦ ਲੈ ਲਏ ਸਨ। 

ਇਸ ਤੋਂ ਬਾਅਦ ਵਿੱਚ ਉਕਤ ਲਾਈਨਮੈਨ ਨੇ ਸ਼ਿਕਾਇਤਕਰਤਾ ਨੂੰ ਟ੍ਰਾਂਸਫਾਰਮਰ ਲਵਾਉਣ ਵਿੱਚ ਸਹਾਇਤਾ ਕਰਨ ਲਈ ਇੱਕ ਹੋਰ ਵਿਅਕਤੀ ਨੂੰ 1000 ਰੁਪਏ ਦੇਣ ਲਈ ਕਿਹਾ। ਇਸ ਤੋਂ ਇਲਾਵਾ ਮੁਲਜ਼ਮ ਲਾਈਨਮੈਨ ਲਗਾਤਾਰ ਆਪਣੀ ਆਵਾਜ਼ ਵਿੱਚ ਸੁਨੇਹਿਆਂ ਅਤੇ ਕਾਲਾਂ ਰਾਹੀਂ ਸ਼ਿਕਾਇਤਕਰਤਾ ਤੋਂ ਬਾਕੀ 10,000 ਰੁਪਏ ਦੀ ਮੰਗ ਕਰਦਾ ਰਿਹਾ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ 'ਤੋਂ ਗੂਗਲ ਪੇ ਰਾਹੀਂ ਉਸਨੂੰ 10,000 ਰੁਪਏ ਟ੍ਰਾਂਸਫਰ ਕਰ ਦਿੱਤੇ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਦੀਆਂ ਕਾਲ ਰਿਕਾਰਡਿੰਗਾਂ, ਯੂਪੀਆਈ ਲੈਣ-ਦੇਣ ਦੇ ਸਕ੍ਰੀਨਸ਼ਾਟ, ਬੈਂਕ ਸਟੇਟਮੈਂਟ ਅਤੇ ਵੌਇਸ ਸੁਨੇਹਿਆਂ ਸਮੇਤ ਦਿੱਤੇ ਗਏ ਸਬੂਤਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਰਤਾ ਤੋਂ 15,000 ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਇਹ ਰਕਮ ਪ੍ਰਾਪਤ ਵੀ ਕਰ ਲਈ ਸੀ।ਜਾਂਚ ਦੇ ਆਧਾਰ 'ਤੇ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਇਸ ਕੇਸ ਵਿੱਚ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਕਿਸੇ ਵੀ ਸ਼ਮੂਲੀਅਤ ਜਾਂ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD