Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੀ.ਐਸ.ਪੀ.ਸੀ.ਐਲ. ਨੇ ਮਾਰਚ 2026 ਤੱਕ ਜ਼ੀਰੋ ਆਊਟੇਜ ਦਾ ਟੀਚਾ ਮਿੱਥਿਆ

ਉੱਚ ਮੰਗ ਵਾਲੇ ਸੀਜ਼ਨ ਤੋਂ ਪਹਿਲਾਂ ਬਿਜਲੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਵਿੱਚ ਲਿਆਂਦੀ ਤੇਜ਼ੀ: ਹਰਭਜਨ ਸਿੰਘ ਈ.ਟੀ.ਓ.

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab State Power Corporation Limited, PSPCL

Web Admin

Web Admin

5 Dariya News

27 May 2025

Last updated on: May 28, 2025, 12:01 IST

ਪੰਜਾਬ ਭਰ ਵਿੱਚ ਨਿਰਵਿਘਨ ਅਤੇ ਭਰੋਸੇਮੰਦ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਮਾਰਚ 2026 ਤੱਕ ਜ਼ੀਰੋ ਪਾਵਰ ਆਊਟੇਜ ਪ੍ਰਾਪਤ ਕਰਨ ਦਾ ਟੀਚਾ ਮਿੱਥਿਆ ਹੈ। ਇਹ ਫੈਸਲਾ ਅਗਾਮੀ ਗਰਮੀ ਅਤੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਬਿਜਲੀ ਖੇਤਰ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਬਿਜਲੀ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਵੇਖਦਿਆਂ ਕੈਬਨਿਟ ਮੰਤਰੀ ਨੇ ਸਾਲ 2025-2030 ਲਈ ਥਰਮਲ, ਹਾਈਡ੍ਰੋ ਅਤੇ ਨਵਿਆਉਣਯੋਗ ਊਰਜਾ ਸਮੇਤ ਵੱਖ-ਵੱਖ ਸਰੋਤਾਂ ਤੋਂ ਬਿਜਲੀ ਸਪਲਾਈ ਵਧਾਉਣ ਲਈ ਵਿਆਪਕ ਯੋਜਨਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖਪਤਕਾਰਾਂ ਦੀਆਂ ਉਮੀਦਾਂ ਅਤੇ ਭਵਿੱਖੀ ਮੰਗਾਂ ਨੂੰ ਪੂਰਾ ਕਰਨ ਲਈ ਆਪਣੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

 ਹਰਭਜਨ ਸਿੰਘ ਈ.ਟੀ.ਓ. ਨੇ ਸੂਬੇ ਦੀ ਐਗਰੀਗੇਟ ਟ੍ਰਾਂਸਮਿਸ਼ਨ ਸਮਰੱਥਾ (ਏ.ਟੀ.ਸੀ.) ਵਿੱਚ ਕੀਤੇ ਜਾ ਰਹੇ ਵਾਧੇ 'ਤੇ ਤਸੱਲੀ ਪ੍ਰਗਟ ਕੀਤੀ, ਜੋ ਕਿ ਮਈ 2025 ਤੱਕ ਮੌਜੂਦਾ 10,102 ਐਮ.ਵੀ.ਏ. ਤੋਂ ਵਧਾ ਕੇ 10,400 ਐਮ.ਵੀ.ਏ. ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪੀ.ਐਸ.ਪੀ.ਸੀ.ਐਲ. ਨੂੰ ਜੂਨ 2027 ਤੱਕ 5000 ਐਮ.ਵੀ.ਏ. ਦੇ ਹੋਰ ਵਾਧੇ ਨੂੰ ਪ੍ਰਾਪਤ ਕਰਨ ਦਾ ਕੰਮ ਸੌਂਪਿਆ ਗਿਆ ਹੈ। ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 100 ਫੀਸਦ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਜੋ ਪੂੰਜੀ ਸਬੰਧੀ ਵਿਆਪਕ ਕਾਰਜਾਂ ਅਤੇ ਬਿਹਤਰ ਰੱਖ-ਰਖਾਅ ਪ੍ਰੋਟੋਕੋਲ ਦੇ ਸੁਮੇਲ ਰਾਹੀਂ ਪ੍ਰਾਪਤ ਕੀਤਾ ਜਾਵੇਗਾ। 

ਮੁੱਖ ਪ੍ਰੋਜੈਕਟਾਂ ਵਿੱਚ ਐਚ.ਟੀ./ਐਲ.ਟੀ. ਅਤੇ ਈ.ਐਚ.ਟੀ. ਲਾਈਨਾਂ ਦੀ ਵੰਡ, ਰੀਕੰਡਕਟਰਿੰਗ ਅਤੇ ਵਿਸਤਾਰ; ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਵਿੱਚ ਵਾਧਾ ਤੇ ਅਪਗ੍ਰੇਡ ਕਰਨਾ ਅਤੇ 66 ਕੇ.ਵੀ. ਸਬਸਟੇਸ਼ਨਾਂ 'ਤੇ ਪਾਵਰ ਟ੍ਰਾਂਸਫਾਰਮਰਾਂ ਵਿੱਚ ਵਾਧਾ ਕਰਨਾ ਸ਼ਾਮਲ ਹੈ।ਰਿਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਤਹਿਤ, 3600 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। 

ਇਸ ਵਿੱਚੋਂ 1700 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ, ਬਾਕੀ ਟੈਂਡਰਾਂ ਨੂੰ ਜੁਲਾਈ ਦੇ ਅੱਧ ਤੱਕ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਰ.ਡੀ.ਐਸ.ਐਸ. ਤੋਂ ਇਲਾਵਾ, 1200 ਕਰੋੜ ਰੁਪਏ ਦੇ ਵਾਧੂ ਪ੍ਰੋਜੈਕਟਾਂ ਲਈ ਜੁਲਾਈ 2025 ਦੇ ਅੰਤ ਤੱਕ ਟੈਂਡਰ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਤੰਬਰ ਦੇ ਅੱਧ ਤੱਕ ਸ਼ੁਰੂ ਕਰਨ ਅਤੇ ਮੌਜੂਦਾ ਵਿੱਤੀ ਸਾਲ ਅੰਦਰ 80 ਫੀਸਦ ਕੰਮ ਮੁਕੰਮਲ ਕਰਨ ਦੀ ਟੀਚਾ ਮਿੱਥਿਆ ਗਿਆ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, "ਪੀ.ਐਸ.ਪੀ.ਸੀ.ਐਲ. ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਸਾਡੀ ਸਰਕਾਰ ਦਾ ਉਦੇਸ਼ ਹਰੇਕ ਨਾਗਰਿਕ ਨੂੰ ਨਿਰਵਿਘਨ, ਕੁਸ਼ਲ ਅਤੇ ਬਰਾਬਰ ਬਿਜਲੀ ਪ੍ਰਦਾਨ ਕਰਨਾ ਹੈ। ਇਹ ਸੁਧਾਰ ਪੰਜਾਬ ਦੀ ਪ੍ਰਗਤੀ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।"ਕੈਬਨਿਟ ਮੰਤਰੀ ਨੇ ਇਨ੍ਹਾਂ ਟੀਚਿਆਂ ਨੂੰ ਪੂਰਾ ਕਰਨ ਲਈ ਪੀ.ਐਸ.ਪੀ.ਸੀ.ਐਲ. ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਉੱਚ-ਮੰਗ ਵਾਲੇ ਮਹੀਨਿਆਂ ਦੌਰਾਨ ਬਿਜਲੀ ਦੀ ਸੁਚਾਰੂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab State Power Corporation Limited , PSPCL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD