Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ

ਸੈਨਿਕ ਸਕੂਲ ਦੀ 19 ਸਾਲ ਪੁਰਾਣੀ ਮੰਗ ਹੋਈ ਪੂਰੀ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kapurthala, Sainik School Kapurthala, Major General Atul Bhadoria, Amit Kumar Panchal

Web Admin

Web Admin

5 Dariya News

ਕਪੂਰਥਲਾ , 27 May 2025

Last updated on: May 28, 2025, 12:12 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਕਾਰੀ ਸੰਸਥਾ ਸੈਨਿਕ ਸਕੂਲ ਦੀ ਹੋਰ ਬਿਹਤਰੀ ਤੇ ਨਵੀਨੀਕਰਨ ਲਈ ਵਚਨਬੱਧ ਹੈ, ਜਿਸ ਤਹਿਤ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ “ ਮੈਮੋਰੰਡਮ ਆਫ ਐਗਰੀਮੈਂਟ “ ਕੀਤਾ ਗਿਆ ਹੈ। ਅੱਜ ਸੈਨਿਕ ਸਕੂਲ ਕਪੂਰਥਲਾ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੈਨਿਕ ਸਕੂਲ ਵਲੋਂ ਰੱਖੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਇਸ ਮੌਕੇ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਦਸਤਖ਼ਤ ਕੀਤੇ ਗਏ “ ਮੈਮੋਰੰਡਮ ਆਫ ਐਗਰੀਮੈਂਟ “ ਨੂੰ ਵੀ ਜਾਰੀ ਕੀਤਾ ਜਿਸ ਤਹਿਤ ਪੰਜਾਬ ਸਰਕਾਰ ਸੈਨਿਕ ਸਕੂਲ ਨੂੰ ਲਗਾਤਾਰ ਅਨੁਦਾਨ ਦੇਵੇਗੀ । ਸੈਨਿਕ ਸਕੂਲ ਵਲੋੰ ਇਹ ਮੰਗ ਸਾਲ 2006 ਤੋਂ ਕੀਤੀ ਜਾ ਰਹੀ ਸੀ । ਇਸ ਤੋਂ ਇਲਾਵਾ ਸੈਨਿਕ  ਸਕੂਲ ਤੋਂ ਸੇਵਾ ਮੁਕਤ ਹੋਣ ਵਾਲੇ ਸਟਾਫ ਨੂੰ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿਚ ਐਨ ਪੀ ਐਸ / ਪੈਨਸ਼ਨ ਦੇਵੇਗੀ ਤਾਂ ਜੋ ਕਰਮਚਾਰੀਆਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਨੂੰ ਡਿਟੇਲ ਪ੍ਰੋਜੈਕਟ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਵਲੋਂ ਸੈਨਿਕ ਸਕੂਲ ਦੇ ਸੁਧਾਰ ਲਈ ਕੋਈ ਫੰਡ ਜਾਰੀ ਨਹੀਂ ਕੀਤੇ ਜਾਂਦੇ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਲਗਾਤਾਰ 3-3 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ ।

ਉਨ੍ਹਾਂ ਕਿਹਾ ਕਿ ਸੈਨਿਕ ਸਕੂਲ ਦਾ ਸਮਾਜ ਦੀ ਤਰੱਕੀ ਵਿਚ ਵੱਡਾ ਯੋਗਦਾਨ ਹੈ ਜਿੱਥੋਂ ਪੜ੍ਹੇ ਵਿਦਿਆਰਥੀ ਫੌਜ ਵਿੱਚ ਉਚ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਅਤੇ ਸਮਾਜ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਇਹ ਅਜਿਹਾ ਸਕੂਲ ਹੈ ਜੋ ਸਾਡੇ ਨੌਜਵਾਨਾਂ ਬੱਚਿਆਂ ਨੂੰ ਸਹੀ ਮਾਰਗ ਦਿਖਾ ਕੇ ਉਹਨਾਂ ਵਿੱਚ ਦੇਸ਼ ਸੇਵਾ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਪੈਦਾ ਕਰ ਰਿਹਾ ਹੈ’। ਉਨ੍ਹਾਂ ਦੱਸਿਆ ਕਿ ਇਥੇ ਕਰੀਬ 600 ਵਿਦਿਆਰਥੀ ਸਿੱਖਿਆ ਹਾਸਿਲ ਕਰ ਰਹੇ ਹਨ।ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ’ਤੇ ਵਿਦਿਆਰਥੀਆਂ ਨੂੰ ਪੜ੍ਹਾਈ ਵਾਸਤੇ ਸਕਾਲਰਸ਼ਿਪ ਸਕੀਮ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ । 

ਕੈਬਨਿਟ ਮੰਤਰੀ ਨੇ ਸੈਨਿਕਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ਸੇਵਾ ਕਰਦਿਆਂ ਜੇਕਰ ਕੋਈ ਫੌਜੀ ਜਵਾਨ ਸ਼ਹੀਦ ਹੋ ਜਾਂਦਾ ਹੈ ਤਾਂ ਪੰਜਾਬ ਸਰਕਾਰ ਵਲੋਂ ਉਸ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਲਈ ਇਕ ਕਰੋੜ ਰੁਪਏ ਦੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਮੌਕੇ ਉਨ੍ਹਾਂ ਅਸਤਬਲ ਦਾ ਵੀ ਉਦਘਾਟਨ ਕੀਤਾ ਜਿਸ ਉੱਪਰ ਪੰਜਾਬ ਸਰਕਾਰ ਵਲੋਂ ਇਸ ’ਤੇ 26 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਗਈ ਹੈ। ਉਨ੍ਹਾਂ ਵਲੋਂ ਸ਼ਹੀਦੀ ਸਮਾਰਕ ਉਪਰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। 

ਇਸ ਤੋਂ ਪਹਿਲਾਂ ਰੈਸਟ ਹਾਊਸ ਕਪੂਰਥਲਾ ਵਿਖੇ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ। ਇਸ ਮੌਕੇ 11 ਕੋਰ ਦੇ ਚੀਫ ਆਫ ਸਟਾਫ ਮੇਜਰ ਜਨਰਲ ਅਤੁਲ ਭਦੋਰੀਆ , ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਗੌਰਵ ਤੂਰਾ, ਸੈਨਿਕ ਸਕੂਲ ਦੇ ਪ੍ਰਿੰਸੀਪਲ ਗਰੁੱਪ ਕੈਪਟਨ ਮਧੂ ਸੇਂਗਰ , ਲੈਫ਼ਟੀਨੈਂਟ ਜਨਰਲ ਗੁਰਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kapurthala , Sainik School Kapurthala , Major General Atul Bhadoria , Amit Kumar Panchal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD