Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਲਾਹਾ ਲੈਣ ਦੀ ਅਪੀਲ- ਕੁਲਜੀਤ ਸਿੰਘ ਰੰਧਾਵਾ

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਸਰਕਲ ਦੇ ਪਿੰਡ ਮਲਕਪੁਰ ਦੇ ਕੈਂਪ ’ਚ ਸ਼ਾਮਿਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਲਾਲੜੂ/ਐੱਸ ਏ ਐੱਸ ਨਗਰ , 27 May 2025

Last updated on: May 28, 2025, 12:47 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਲਾਲੜੂ ਸਰਕਲ ਦੇ ਪਿੰਡ ਮਲਕਪੁਰ ਵਿੱਖੇ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ ਸੁਵਿਧਾ ਕੈਂਪ ਲਾਇਆ ਗਿਆ। ਕੈਂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ, ਸ਼ਿਕਾਇਤਾਂ ਲੈ ਕੇ ਆਏ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਦੇ ਕੰਮ ਕਾਰ ਸੁਣ ਕੇ ਸਬੰਧਿਤ ਅਧਿਕਾਰੀਆਂ ਨੂੰ ਜਲਦ ਤੋ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ ਐਮ ਐਲ ਏ ਰੰਧਾਵਾ ਨੇ ਦੱਸਿਆ ਅੱਜ ਜੋ ਕੈਂਪ ਪਿੰਡ ਮਲਕਪੁਰ ਅਤੇ ਨੇੜੇ ਲੱਗਦੇ ਪਿੰਡ ਬੱਲੋਪੁਰ ਆਗਾਪੁਰ ਜਾਸਤਨਾ ਖੁਰਦ ਵਿੱਖੇ ਲਗਾਇਆ ਗਿਆ ਹੈ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਤੇ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਇਹ ਕੈਂਪ ਲਗਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਕੁਝ ਵਿਭਾਗ ਹਾਜ਼ਰ ਨਹੀਂ ਹੋਏ, ਜਿਹੜੇ ਵਿਭਾਗ ਹਾਜ਼ਰ ਨਹੀਂ ਹੋਏ, ਉਨ੍ਹਾਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜੇ ਅਫਸਰਾਂ ਵੱਲੋਂ ਕੁਤਾਹੀ ਕੀਤੀ ਜਾਵੇਗੀ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਇਹ ਵੀ ਕਿਹਾ ਕਿ ਇਹ ਕੈਂਪ ਆਮ ਜਨਤਾ ਦੇ ਫਾਇਦੇ ਲਈ ਲਾਏ ਗਏ ਹਨ, ਕਿਸੇ ਵੀ ਵਿਭਾਗ ਵੱਲੋਂ ਕੀਤੀ ਗਈ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਜਿਹੜਾ ਵੀ ਵਿਭਾਗ ਅੱਜ ਤੋਂ ਬਾਅਦ ਕੈਂਪ ਵਿੱਚੋਂ ਗੈਰਹਾਜ਼ਰ ਹੋਵੇਗਾ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਹਲਕਾ ਵਿਧਾਇਕ, ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 406 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। 

ਕੈਂਪ ਵਿੱਚ ਮਲਕਪੁਰ ਪਿੰਡ ਦੇ ਸਰਪੰਚ ਅਮਨਜੀਤ ਸਿੰਘ ਸਮੇਤ ਨੇੜੇ ਦੇ ਪਿੰਡਾਂ ਦੇ ਪੰਚ ਸਰਪੰਚ ਤੇ ਪਿੰਡ ਵਾਸੀ ਹਾਜ਼ਰ ਸਨ

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD