Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਯੁੱਧ ਨਸ਼ਿਆਂ ਵਿਰੁੱਧ : ਨਸ਼ਿਆਂ ਤੋਂ ਹਟਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ - ਚੇਤਨ ਸਿੰਘ ਜੌੜਾਮਾਜਰਾ

ਕਿਹਾ, ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਯੁੱਧ ਜਿੱਤਿਆ ਜਾਵੇਗਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸਮਾਣਾ , 27 May 2025

Last updated on: May 28, 2025, 13:10 IST

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਹ ਸਮਾਣਾ ਦੀਆਂ ਵਾਰਡਾਂ 3, 5, 9 ਅਤੇ 11 ਵਿਖੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰ ਰਹੇ ਸਨ। 

ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਨੂੰ ਖ਼ਤਮ ਕਰਨ ਲਈ ਉਲੀਕੀ ਬਹੁ ਪਰਤੀ ਯੋਜਨਾਬੰਦੀ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। 

ਇਸ ਦੌਰਾਨ ਐਸ.ਡੀ.ਐਮ. ਰਿਚਾ ਗੋਇਲ, ਈਓ ਬਰਜਿੰਦਰ ਸਿੰਘ, ਐਸ.ਐਮ.ਓ, ਪੁਲਿਸ ਦੇ ਅਧਿਕਾਰੀ ਤੇ ਹੋਰ ਪਤਵੰਤੇ ਮੌਜੂਦ ਸਨ। ਜੌੜਾਮਾਜਰਾ ਨੇ ਨਸ਼ਾ ਮੁਕਤੀ ਮਾਰਚ ਨੂੰ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਨੂੰ ਨਾਲ ਲੈਕੇ ਹਰ ਪਿੰਡ, ਕਸਬੇ ਤੇ ਸ਼ਹਿਰਾਂ ਦੇ ਵਾਰਡਾਂ ਤੱਕ ਪਹੁੰਚਿਆ ਜਾ ਰਿਹਾ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਇਹ ਯੁੱਧ ਜਿੱਤਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਬਹੁ ਪਰਤੀ ਨੀਤੀ ਬਣਾਈ ਹੈ, ਜਿਸ ਨੂੰ ਕਾਮਯਾਬ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਚੇਤਨ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ ਦਾ ਵਟਸਐਪ ਚੈਟਬੋਟ ਨੰਬਰ 97791-00200 'ਤੇ ਵੀ ਨਸ਼ਾ ਤਸਕਰਾਂ ਦੇ ਬਾਰੇ ਦੱਸਿਆ ਜਾ ਸਕਦਾ ਹੈ। 

ਇਸ ਮੌਕੇ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਵੀ ਖੇਡੇ ਗਏ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD