Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਘਨੌਰ ਹਲਕੇ ਦੇ ਸਰਕਾਰੀ ਸਕੂਲਾਂ ’ਚ 60 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਘਨੌਰ , 27 May 2025

Last updated on: May 28, 2025, 13:35 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਜਮੀਤਗੜ੍ਹ ਵਿਖੇ 29 ਲੱਖ ਰੁਪਏ ਦੀ ਗ੍ਰਾਂਟ ਨਾਲ ਬਣੇ ਤਿੰਨ ਸਮਾਰਟ ਰੂਮ, ਫ਼ਰਨੀਚਰ ਅਤੇ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਸੋਨੇਮਜਰਾ ਵਿੱਚ 15 ਲੱਖ ਨਾਲ ਬਣੇ ਦੋ ਸਮਾਰਟ ਰੂਮ ਅਤੇ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਮੰਡੌਲੀ ਵਿੱਚ 17 ਲੱਖ ਨਾਲ ਬਣੇ ਦੋ ਸਮਾਰਟ ਰੂਮ ਲੋਕ ਅਰਪਿਤ ਕੀਤੇ। 

ਇਸ ਉਦੇਸ਼ ਹੇਠ ਕਰਵਾਏ ਗਏ ਉਦਘਾਟਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਹਲਕਾ ਵਿਧਾਇਕ ਘਨੌਰ ਗੁਰਲਾਲ ਘਨੌਰ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ। ਸਕੂਲ ਮੁਖੀ ਸ਼੍ਰੀ ਰਾਮਗੋਪਾਲ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।

ਸਿੱਖਿਆ ਕ੍ਰਾਂਤੀ ਤਹਿਤ ਨਵੇਂ ਬਣੇ ਸਮਾਰਟ ਕਲਾਸਰੂਮ, ਚਾਰਦੀਵਾਰੀ, ਪਖਾਨੇ ਅਤੇ ਮੁਰੰਮਤ ਕਾਰਜਾਂ ਦੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਦੀ ਮਹੱਤਤਾ ਬਾਰੇ ਵੀ ਵਿਸ਼ੇਸ਼ ਤੌਰ 'ਤੇ ਰੌਸ਼ਨੀ ਪਾਈ ਗਈ। ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਜ਼ਿਆਦਾ ਪਹਿਲ ਦੇ ਰਹੀ ਹੈ। 

ਹਰ ਬੱਚੇ ਨੂੰ ਗੁਣਵੱਤਾ ਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਲਈ ਇਹ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ। ਮੰਡੌਲੀ ਸਕੂਲ ਦੇ ਵਿਦਿਆਰਥੀਆਂ ਵਿਦਿਆਰਥੀਆ ਦੁਆਰਾ ਮਲਵਈ ਗਿੱਧਾ ਪੇਸ਼ ਕੀਤਾ ਗਿਆ ਜਿਸ ਦੀ  ਜਿਸ ਵਿੱਚ ਇੰਦਰਜੀਤ ਅਤੇ ਦੌਲਤ ਰਾਮ ਨੇ ਭਰਪੂਰ ਸ਼ਲਾਘਾ ਕੀਤੀ।

ਇਸ ਮੌਕੇ  ਹਲਕਾ ਸਿੱਖਿਆ ਕੋਆਰਡੀਨੇਟਰ ਦੌਲਤ ਰਾਮ ਲੈਕਚਰਾਰ, ਹਰਮਿੰਦਰ ਕੌਰ, ਬੀਪੀਈਓ ਸੁਰਜੀਤ ਸਿੰਘ , ਸਕੂਲ ਮੁਖੀ ਪ੍ਰਿਤਪਾਲ ਸਿੰਘ,ਸੋਨੀਆ, ਮਿਲਨ , ਜਸਪਾਲ ਸਿੰਘ, ਪਰਵਿੰਦਰ ਕੌਰ  ਅਤੇ ਸਰਪੰਚ ਪਿੰਡ ਮੰਡੌਲੀ ਪਤਵੰਤੇ ਸੱਜਣ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਰਪੰਚ, ਪੰਚ, ਮਿਊਂਸੀਪਲ ਕੌਂਸਲਰ, ਪ੍ਰੋਗਰਾਮ ਵਿਭਾਗ ਕੋਆਰਡੀਨੇਟਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD