Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਜਨੀਸ਼ ਦਹੀਯਾ ਨੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ 'ਤੇ ਹੋਇਆ ਸੁਧਾਰ - ਦਹੀਯਾ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

5 Dariya News

5 Dariya News

5 Dariya News

ਫ਼ਿਰੋਜ਼ਪੁਰ , 27 May 2025

Last updated on: May 28, 2025, 13:52 IST

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੋਹਕਮ ਵਾਲਾ, ਸਰਕਾਰੀ ਪ੍ਰਇਮਰੀ ਸਕੂਲ ਇੱਟਾਂ ਵਾਲੀ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਕਰਮੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਕਾਦਾ ਬੋੜਾ, ਸਰਕਾਰੀ ਹਾਈ ਸਕੂਲ ਸੋਢੀਨਗਰ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਵਿੱਖੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। 

ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਅੰਮ੍ਰਿਤਪਾਲ ਸਿੰਘ ਬਰਾੜ ਤੇ ਬੀ.ਐਨ.ਓ ਮੈਡਮ ਰੁਪਿੰਦਰ ਕੌਰ ਹਾਜ਼ਰ ਸਨ। ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿੱਛਲੇ ਤਿੰਨ ਸਾਲਾਂ ਦੌਰਾਨ ਰਾਜ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ 'ਤੇ ਸੁਧਾਰ ਹੋਇਆ ਹੈ।

ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ।

ਇਸ ਮੌਕੇ ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ, ਸਰਬਜੀਤ ਸਿੰਘ ਧਾਲੀਵਾਲ, ਸੀ.ਐੱਚ.ਟੀ ਸ਼ਮਸ਼ੇਰ ਸਿੰਘ , ਸਵਰਨ ਸਿੰਘ ਜੋਸਨ , ਗੁਰਪ੍ਰੀਤ ਸਿੰਘ ਸਕੂਲ ਮੁਖੀ, ਸਟੇਟ ਅਵਾਰਡੀ ਅਧਿਆਪਕ ਰਵੀ ਇੰਦਰ ਸਿੰਘ, ਸਰਵਜੋਤ ਸਿੰਘ ਮੁੱਤੀ, ਜਤਿੰਦਰ ਗੱਖੜ, ਕਿਰਪਾਲ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਹਰੀਸ਼ ਕੁਮਾਰ , ਇੰਦਰਜੀਤ ਸਿੰਘ,ਆਪ ਆਗੂ  ਹਰਪ੍ਰੀਤ ਸਿੰਘ ਕਾਮਰੇਡ , ਹਰਜਿੰਦਰ ਸਿੰਘ ਸਰਪੰਚ ਕਰਮੂਵਾਲਾ, ਰਾਜਿੰਦਰ ਸਿੰਘ ਸਰਪੰਚ ਵਲੂਕ,ਰੌਬੀ ਪੁਰੀ ਮੋਹਕਮਵਾਲਾ, ਕਾਰਤਿਕ ਪੁਰੀ, ਪੂਰਨ ਸਿੰਘ ਨੰਬਰਦਾਰ ,ਸੰਤੋਖ ਸਿਂਘ , ਨਛੱਤਰ ਸਿੰਘ, ਭੁਪਿੰਦਰ ਸਿੰਘ ਇੱਟਾਂਵਾਲੀ,ਸ਼ਿੰਗਾਰਾ ਸਿੰਘ, ਭੁਪਿੰਦਰ ਸਿੰਘ ਪੰਚ,ਬਲਵਿੰਦਰ ਸਿੰਘ ਪੰਚ , ਸਵਰਨ ਸਿੰਘ, ਪਰਮਿੰਦਰ ਸਿੰਘ,ਗੁਰਪ੍ਰੀਤ ਸਿੰਘ ਮੈਂਬਰ ਐਸ.ਸੀ ਕਮਿਸ਼ਨ ,ਕਿਸ਼ੋਰ ਕੁਮਾਰ, ਮਨਦੀਪ ਕੌਰ, ਰਮਨੀਤ ਕੌਰ, ਸਰਪੰਚ ਪੁਸ਼ਪਿੰਦਰ ਸਿੰਘ, ਮੈਂਬਰ ਗੁਰਨਾਮ ਸਿੰਘ, ਮੈਂਬਰ ਹਰਪ੍ਰੀਤ ਸਿੰਘ, ਮੈਂਬਰ ਜਸਵਿੰਦਰ ਸਿੰਘ, ਲੰਬੜਦਾਰ ਪੁਸ਼ਪਿੰਦਰ ਸਿੰਘ, ਕੁਲਵਿੰਦਰ ਸਿੰਘ ,ਰਵਜੀਤ ਕੌਰ , ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD