Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

"ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਸਦਕਾ ਹੁਣ ਨੌਜਵਾਨ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿਖੇ ਇਲਾਜ ਕਰਵਾ ਰਹੇ: ਵਰਜੀਤ ਵਾਲੀਆ

ਮਰੀਜਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਕਰਨ ਲਈ ਐਸ ਡੀ ਐਮ ਤੇ ਮੁੱਖ ਮੰਤਰੀ ਫੀਲਡ ਅਫ਼ਸਰ ਦੀ ਲਗਾਈ ਡਿਊਟੀ

Varjeet Walia, DC Ropar, Deputy Commissioner Ropar, Rupnagar, Ropar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰੂਪਨਗਰ , 27 May 2025

Last updated on: May 28, 2025, 13:55 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਖ਼ਿਲਾਫ਼ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਸਦਕਾ ਹੁਣ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿਖੇ ਇਲਾਜ ਕਰਵਾ ਰਹੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਨਾਰਕੋ ਕੋਰਡੀਨੈਸ਼ਨ ਸੈਂਟਰ (ਨਕਾਰਡ) ਦੀ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਹਸਪਤਾਲ ਰੂਪਨਗਰ ਵਿਖੇ ਸਥਿਤ ਨਸ਼ਾ ਮੁਕਤੀ ਕੇਂਦਰ ਵਿਖੇ 52 ਮਰੀਜ਼ਾਂ ਦਾ ਇਲਾਜ ਕੀਤਾ ਨਾ ਰਿਹਾ ਹੈ ਅਤੇ ਸਬ ਡਵੀਜ਼ਨ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਨਸ਼ਾ ਮੁਕਤੀ ਲੈਂਡਰ ਸਥਾਪਿਤ ਕੀਤਾ ਗਿਆ ਹੈ।

ਇਸੇ ਤਰਾਂ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇਲਾਜ ਲਈ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਸਖ਼ਤੀ ਨਾਲ ਲਾਗੂ ਕਰਨ ਅਤੇ ਜ਼ਿਲ੍ਹਾ ਰੂਪਨਗਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਆਮ ਲੋਕਾਂ ਦੀ ਮੱਦਦ ਨਾਲ ਨਸ਼ਾ ਤਸਕਰਾਂ ਖਿਲਾਫ ਵਿਆਪਕ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪੇ੍ਰਿਤ ਕੀਤਾ ਜਾ ਰਿਹਾ ਹੈ, ਇਸ ਲਈ ਨਸ਼ਾ ਮੁਹਿੰਮ ਤਹਿਤ ਹਰ ਅਧਿਕਾਰੀ ਤੈਅ ਕੀਤੀ ਗਈ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

ਉਨ੍ਹਾਂ ਮਰੀਜਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਕਰਨ ਲਈ ਐਸ ਡੀ ਐਮ ਤੇ ਮੁੱਖ ਮੰਤਰੀ ਫੀਲਡ ਅਫ਼ਸਰ ਦੀ ਲਗਾਈ ਡਿਊਟੀ ਲਗਾਈ ਅਤੇ ਸਿਵਲ ਸਰਜਨ ਡਾ. ਸਵਪਨਜੀਤ ਕੌਰ ਨੂੰ ਹਿਦਾਇਤ ਕੀਤੀ ਕਿ ਜ਼ਿਲ੍ਹੇ ਦੇ ਨਸ਼ਾ ਮੁਕਤੀ ਕੇਂਦਰ ਅਤੇ ਓਟ ਕਲੀਨਿਕਾਂ ਵਿੱਚ ਮਰੀਜ਼ਾ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਜਿਸ ਲਈ ਇਲਾਜ ਸੰਬੰਧੀ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਜਾਣ ਅਤੇ ਇਲਾਜ ਸੇਵਾਵਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਾ ਆਵੇ। 

ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਲੋੜੀਂਦੇ ਉਪਕਰਨ, ਦਵਾਈਆਂ, ਟੈਸਟਿੰਗ ਕਿੱਟਾਂ ਅਤੇ ਲੋੜੀਂਦਾ ਸਟਾਫ ਹਰ ਸਮੇਂ ਉਪਲਬਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਪੀੜ੍ਹਤ ਮਰੀਜ਼ਾਂ ਵਿਚ ਆਤਮ ਵਿਸ਼ਵਾਸ਼ ਪੈਦਾ ਕਰਨ ਲਈ ਮੈਡੀਕਲ ਅਤੇ ਤਕਨੀਕੀ ਢੰਗ ਨਾਲ ਕੌਸਲਿੰਗ ਦੇ ਸੈਸ਼ਨ ਜ਼ਰੂਰ ਦਿੱਤੇ ਜਾਣ। 

ਐਸ ਐਸ ਪੀ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿੰਡ ਪੱਧਰ ਤੇ ਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਕਿ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਨੂੰ ਵੇਚਣ ਵਾਲਿਆਂ ਦੀ ਜਾਣਕਾਰੀ ਵੀ ਸਾਂਝੀ ਕਰ ਰਹੀਆਂ ਹਨ। ਜਿਸ ਕਰਕੇ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਹ ਮੁਹਿੰਮ ਅੱਗੇ ਵੀ ਇਸੇ ਤਰਾਂ ਜਾਰੀ ਰਹੇਗੀ।

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਰੱਖਿਆ ਕਮੇਟੀਆਂ ਵੱਲੋਂ ਦਿੱਤੇ ਸੁਝਾਵਾਂ ਅਤੇ ਸੂਚਨਾ ਉਪਰ ਤੁਰੰਤ ਕਾਰਵਾਈ ਕਰਨੀ ਯਕੀਨੀ ਕੀਤਾ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੇਫ ਪੰਜਾਬ ਚੈਟ ਬੋਟ, ਵਾਟਸ ਐਪ ਨੰਬਰ 9779100200 ਰਾਹੀਂ ਨਸ਼ਿਆਂ ਵਿਰੁੱਧ ਜਾਣਕਾਰੀ ਸਾਂਝੀ ਕਰਨ ਜਿੱਥੇ ਫ਼ੋਨ ਕਰਨ ਵਾਲੇ ਦਾ ਨਾਮ ਸਾਹਮਣੇ ਨਹੀਂ ਆਉਂਦਾ ਅਤੇ ਇਥੇ ਕੇਵਲ ਮੈਸਜ ਕਰਕੇ ਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜਿਸ ਉਪਰੰਤ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰਜਯੋਤੀ ਸਿੰਘ, ਐਸ ਪੀ ਹੈੱਡਕੁਆਰਟਰ ਅਰਵਿੰਦ ਮੀਨਾ, ਐਸ ਪੀ ਗੁਰਦੀਪ ਸਿੰਘ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਐਸ ਡੀ ਐਮ ਰੂਪਨਗਰ ਸੰਜੀਵ ਕੁਮਾਰ, ਮੁੱਖ ਮੰਤਰੀ ਫੀਲਡ ਅਫਸਰ ਜਸਜੀਤ ਸਿੰਘ, ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐਸ.ਡੀ.ਐਮ ਸ਼੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ ਨੰਗਲ ਸਚਿਨ ਪਾਠਕ, ਡੀ ਐਸ ਪੀ ਅਜੈ ਸਿੰਘ, ਡੀ ਐਸ ਪੀ ਰਾਜਪਾਲ ਸਿੰਘ ਗਿੱਲ, ਡੀ ਐਸ ਪੀ ਮਨਜੀਤ ਸਿੰਘ ਔਲਖ ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਕੰਵਰਬੀਰ ਸਿੰਘ, ਜ਼ਿਲ੍ਹਾ ਡਰੱਗ ਕੰਟਰੋਲ ਅਫਸਰ ਨਵਦੀਪ ਕੌਰ ਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD