Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਿਦਿਆਰਥੀ ਨ਼ਸ਼ਿਆਂ ਦੀ ਅਲਾਮਤਾਂ ਤੋ ਦੂਰ ਰਹਿਣ- ਸੋਨੀਆਂ ਮਾਨ

ਕਿਹਾ ਕਿ-ਨੌਜਵਾਨਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਤੇ ਪਾਈ ਜਾ ਸਕਦੀ ਨੱਥ

Sonia Mann, AAP, Aam Aadmi Party, Aam Aadmi Party Punjab, AAP Punjab,Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 27 May 2025

Last updated on: May 28, 2025, 15:33 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਯੁੱਧ ਨਸਿਆਂ ਵਿਰੁੱਧ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਹ ਤਦ ਤੱਕ ਕਾਮਯਾਬ ਨਹੀ ਹੋ ਸਕਦੀ ਜਦ ਤੱਕ ਸਾਡੇ ਨੋਜਵਾਨ ਇਸਦਾ ਹਿੱਸਾ ਨਹੀ ਬਣਦੇ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਨਸ਼ਾ ਮੁਕਤੀ ਮੋਰਚਾ ਮਾਝਾ ਦੇ ਕੋਆਰਡੀਨੇਟਰ ਸੋਨੀਆਂ ਮਾਨ ਨੇ ਬਾਬਾ ਕੁੰਮਾ ਸਿੰਘ ਜੀ ਇੰਜੀਨੀਅਰਿੰਗ ਕਾਲਜ ਅਟਾਰੀ ਵਿਖੇ ਨਸ਼ਿਆਂ ਵਿਰੁੱਧ  ਕਰਵਾਏ ਗਏ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।

ਸੋਨੀਆ ਮਾਨ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਅਤੇ ਇੰਨ੍ਹਾਂ ਯਾਤਰਾਵਾਂ ਵਿਚ ਵੱਡੀ ਗਿਣਤੀ ਵਿਚ ਲੋਕ ਆਪਣੇ ਘਰੋ ਬਾਹਰ ਨਿਕਲੇ ਹਨ ਤੇ ਨਸਿਆਂ ਦੇ ਵਿਰੁੱਧ ਖੜੇ੍ ਹੋਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਵੀ ਹੁਣ ਅੱਗੇ ਆਏ ਹਨ ਅਤੇ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਵਿਚ ਸਹਿਯੋਗ ਦੇ ਰਹੇ ਹਨ। 

ਮੈਡਮ ਸੋਨੀਆ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਨਸ਼ੇ ਵਰਗੀਆਂ ਭੈੜੀ ਅਲਾਮਤਾਂ ਤੋ ਦੂਰ ਰਹਿਣ ਅਤੇ ਆਪਣੀ ਪੜਾ੍ਈ ਵੱਲ ਧਿਆਨ ਦੇਣ ਤਾਂ ਹੀ ਉਹ ਅੱਗੇ ਜਾ ਕੇ ਕਾਮਯਾਬ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਇੱਕਜੁੱਟ ਹੋ ਕੇ ਪ੍ਰਣ ਕਰਨਾ ਪਵੇਗਾ ਤਾਂ ਹੀ ਅਸੀਂ ਆਪਣੀ ਨੌਜਵਾਨੀ ਨੂੰ ਬਚਾ ਸਕਦੇ ਹਾਂ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ, ਪਿੰਡ ਵਾਸੀਆਂ, ਪਿੰਡ ਪੱਧਰੀ ਸੁਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸਹਿਯੋਗ ਨਾਲ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ ਅਤੇ ਜਲਦ ਹੀ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਦੇ ਚੁੰਗਲ ਵਿੱਚੋਂ ਕੱਢ ਕੇ ਆਮ ਜੀਵਨ ਧਾਰਾ ਵਿੱਚ ਲਿਆਂਦਾ ਜਾਵੇਗਾ।

ਇਸ ਮੌਕੇ ਸੋਨੀਆ ਮਾਨ ਵਿਦਿਆਰਥੀਆਂ  ਨੂੰ ਅਪੀਲ ਕੀਤੀ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ।ਉਹਨਾਂ ਕਿਹਾ ਕਿ ਅੱਜ ਸਭ ਤੋ ਵੱਡੀ ਲੋੜ ਹੈ ਕਿ ਅਸੀ  ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਈਏ  ਅਤੇ ਗੁਰਬਾਣੀ ਨਾਲ ਜੋੜੀਏ ਤਾਂ ਜੋ ਉਹ ਜ਼ਿੰਦਗੀ ਵਿੱਚ ਸਿੱਧੇ ਰਾਹ ਚੱਲ ਸਕਣ। 

ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ।ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਮਰੀਜਾਂ ਦਾ ਪੰਜਾਬ ਸਰਕਾਰ ਵੱਲੋਂ ਇਲਾਜ ਕਰਵਾਉਣ ਉਪਰੰਤ ਉਨ੍ਹਾਂ ਦੇ ਮੁੜ ਵਸੇਬੇ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਵੱਲੋਂ ਵਿਦਿਆਰਥੀਆਂ  ਨੂੰ ਨਸ਼ਿਆ ਵਿਰੁੱਧ ਸਹੁੰ ਵੀ ਚੁਕਵਾਈ ਗਈ।

ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਕੁਆਡੀਨੇਟਰ ਸ਼੍ਰੀ ਦੀਕਸ਼ਤ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਵਲੋ ਸੂਬਾ ਵਾਸੀਆਂ ਨੂੰ ਹੈਲਪਲਾਈਨ ਨੰ: 98236-00007 ਜਾਰੀ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਨੰਬਰ ਤੇ ਨਸ਼ਾ ਵੇਚਣ ਵਾਲੇ ਜਾਂ ਖਰੀਦਣ ਵਾਲੇ ਦੀ ਜਾਣਕਾਰੀ ਦੇ ਸਕਦਾ ਹੈ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। 

ਉਨ੍ਹਾ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਆਂਢ-ਗੁਆਂਢ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਸਦੀ ਸੂਚਨਾ ਗੁਪਤ ਰੂਪ ਵਿਚ ਸਾਂਝੀ ਕਰਨ ਤਾਂ ਜੋ ਉਨ੍ਹਾਂ ਦਾ ਸਹੀ ਇਲਾਜ ਤੇ ਪੁਨਰਵਾਸ ਕੀਤਾ ਜਾ ਸਕੇ। ਇਸ ਸੈਮੀਨਾਰ ਵਿਚ ਸੁਨੀਲ ਕੁਮਾਰ, ਸ਼੍ਰੀ ਵਰੁਣ ਭਗਤ, ਸ਼੍ਰੀ ਨਰਿੰਦਰ ਦੱਤਾ, ਸ਼੍ਰੀ ਹਨੀ ਨਾਹਰ, ਮਸ਼ਹੂਰ ਕਮੇਡੀਅਨ ਘੁੱਲੇ ਸ਼ਾਹ, ਸ਼੍ਰੀ ਪੰਕਜ਼ ਸ਼ਰਮਾ ਤੋ ਇਲਾਵਾ ਕਾਲਜ ਦੀ ਸਾਰੀ ਮੈਨੇਜਮੈਟ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਵੀ ਹ਼ਾਜਰ ਸਨ।

 

Tags: Sonia Mann , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD