Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਜਾਬ ਸਿੱਖਿਆ ਕ੍ਰਾਂਤੀ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ - ਦਿਨੇਸ਼ ਚੱਢਾ

ਵਿਧਾਇਕ ਚੱਢਾ ਨੇ ਵੱਖ-ਵੱਖ ਸਕੂਲਾਂ 'ਚ 81 ਲੱਖ 98 ਹਜ਼ਾਰ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਕੀਤਾ ਸਪੁਰਦ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar, Punjab Sikhya Kranti

Web Admin

Web Admin

5 Dariya News

ਰੂਪਨਗਰ , 28 May 2025

Last updated on: May 28, 2025, 15:50 IST

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੂਰੇ ਜੋਸ਼ ਨਾਲ ਹਰ ਲੋੜੀਂਦੀ ਕੋਸ਼ਿਸ਼ ਜਾਰੀ ਰਹੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ 81 ਲੱਖ 98 ਹਜ਼ਾਰ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਸਪੁਰਦ ਕਰਨ ਮੌਕੇ ਕੀਤਾ।

ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਵਿਖੇ 62.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਵਿਕਾਸ ਕਾਰਜ, ਸਰਕਾਰੀ ਮਿਡਲ ਸਕੂਲ ਸਦਾਵਰਤ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਲਾਸਰੂਮ, ਸਰਕਾਰੀ ਮਿਡਲ ਸਕੂਲ ਲੋਹਗੜ੍ਹ ਫਿੱਡੇ ਵਿਖੇ 8.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਰੈਲੋਂ ਖੁਰਦ 3.22 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਸਿੱਖਿਆ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਸਿਖਲਾਈ ਯੋਜਨਾਵਾਂ ਅਪਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਨੂੰ ਸਾਡੇ ਦੇਸ਼ ਦੀਆਂ ਹੀ ਨਹੀਂ ਸਗੋਂ ਵਿਦੇਸ਼ਾਂ ਦੀਆਂ ਆਧੁਨਿਕ ਤੇ ਬਿਹਤਰੀਨ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਸੌਰ ਊਰਜਾ ਪੈਦਾ ਕਰਨ ਲਈ ਸੋਲਰ ਪੈਨਲ, ਸਕੂਲੀ ਵਿਦਿਆਰਥੀਆਂ ਲਈ ਬੱਸ ਸੁਵਿਧਾ, ਸਕਿਉਰਿਟੀ ਗਾਰਡ, ਚੌਕੀਦਾਰ, ਮਜ਼ਬੂਤ ਚਾਰਦੀਵਾਰੀ ਸਮੇਤ ਹਰ ਲੋੜੀਂਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉਚੇਰੀ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਹੀ ਸਨ ਕਿ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ’ਚ ਪਹੁੰਚ ਗਏ ਸਨ। ਪਰ ਹੁਣ ਲੋਕ ਦੁਬਾਰਾ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਲਈ ਅੱਗੇ ਆ ਰਹੇ ਹਨ। ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਪ੍ਰਿੰਸੀਪਲ ਇੰਦੂ, ਜਸਵੀਰ ਸਿੰਘ, ਗੁਰਮੇਲ ਸਿੰਘ ਥਲੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD