Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਹਵਾਰੀ ਦੌਰਾਨ ਸਿਹਤ ਸੰਭਾਲ ਰੱਖਣ ਬਾਰੇ ਜਾਗਰੂਕਤਾ ਬੇਹੱਦ ਜ਼ਰੂਰੀ: ਡਾ. ਬਲਜੀਤ ਸਿੰਘ

ਪੋਸਟਰ ਜਾਰੀ; ਵੱਖ ਵੱਖ ਥਾਈਂ ਕਰਾਏ ਜਾਗਰੂਕਤਾ ਸਮਾਗਮ

Health, Civil Surgeon Barnala, Barnala

Web Admin

Web Admin

5 Dariya News

ਬਰਨਾਲਾ , 28 May 2025

Last updated on: May 28, 2025, 15:56 IST

ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕਰਮ ਅਧੀਨ “ਮਾਹਵਾਰੀ ਸਫਾਈ ਦਿਵਸ“ ਤਹਿਤ ਲੜਕੀਆਂ ਤੇ ਔਰਤਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਸਿਹਤ ਸੰਸਥਾਵਾਂ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਹ ਜਾਣਕਾਰੀ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਵੱਲੋਂ ਜਾਗਰੂਕਤਾ ਪੋਸਟਰ ਜਾਰੀ ਕਰਨ ਸਮੇਂ ਦਿੱਤੀ ਗਈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ/ਨੋਡਲ ਅਫਸਰ ਅਤੇ ਡੀ ਐਮ ਸੀ ਡਾ. ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਲੜਕੀਆਂ ਅਤੇ ਔਰਤਾਂ ਨੂੰ ਮਾਹਵਾਰੀ ਤੋਂ ਘਬਰਾਉਣਾ ਨਹੀਂ ਚਾਹੀਦਾ। ਮਾਹਵਾਰੀ ਦੌਰਾਨ ਬੱਚੇਦਾਨੀ ਵਿੱਚ ਵਾਧੂ ਟਿਸ਼ੂ ਲਾਈਨਿੰਗ ਅਤੇ ਅਪੂਰਨ ਅੰਡੇ ਖੂਨ ਰਾਹੀ ਬਾਹਰ ਨਿਕਲਦੇ ਹਨ। ਮਾਹਵਾਰੀ ਦੇ ਪਹਿਲੇ ਦਿਨ ਤੋਂ ਅਗਲੀ ਮਾਹਵਾਰੀ ਦੇ ਖੂਨ ਵਹਿਣ ਦੇ ਪਹਿਲੇ ਦਿਨ ਦੇ ਵਿਚਕਾਰ ਦੇ ਸਮੇਂ ਨੂੰ ਮਾਹਵਾਰੀ ਚੱਕਰ ਕਿਹਾ ਜਾਂਦਾ ਹੈ। 

ਓਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸਾਫ-ਸਫਾਈ ਰੱਖਣਾ, ਤਾਜ਼ੇ ਫਲ ਅਤੇ ਹਰੀਆਂ ਸਬਜ਼ੀਆਂ ਖਾਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਆਰ ਬੀ ਐੱਸ ਕੇ ਟੀਮਾਂ ਵਲੋਂ ਬਰਨਾਲਾ ਤੋਂ ਇਲਾਵਾ ਤਪਾ, ਧਨੌਲਾ, ਮਹਿਲ ਕਲਾਂ ਆਦਿ ਸਿਹਤ ਕੇਂਦਰਾਂ ਅਤੇ ਸਕੂਲਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਾਏ ਗਏ, ਜਿਨ੍ਹਾਂ ਰਾਹੀਂ ਔਰਤਾਂ ਨੂੰ ਮਾਹਵਾਰੀ ਸਬੰਧੀ ਗਲਤ ਧਾਰਨਾਵਾਂ ਬਾਰੇ ਸਹੀ ਤੱਥ ਦੱਸ ਕੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਿੱਚ ਮੈਡਮ ਸੁਖਪਾਲ ਕੌਰ ਜ਼ਿਲ੍ਹਾ ਆਰ ਬੀ ਐਸ ਕੇ ਕੋਆਰਡੀਨੇਟਰ, ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਤੇ ਸਿਹਤ ਵਿਭਾਗ ਦਾ ਸਟਾਫ਼ ਹਾਜ਼ਰ ਸੀ।

 

Tags: Health , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD