Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਾ ਮੁਕਤੀ ਯਾਤਰਾ: ਲੋਕਾਂ ਦੇ ਸਹਿਯੋਗ ਨਾਲ ਮਿਲੇਗਾ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ: ਹਰਿੰਦਰ ਸਿੰਘ ਧਾਲੀਵਾਲ

Harinder Singh Dhaliwal, Barnala, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਰਨਾਲਾ , 28 May 2025

Last updated on: May 28, 2025, 16:17 IST

ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਬਰਨਾਲਾ ਦੀ ਗ੍ਰਾਮ ਪੰਚਾਇਤ ਪੱਤੀ ਬਾਜਵਾ, ਕੋਠੇ ਮਨੀਸਰ, ਬਾਬਾ ਅਜੀਤ ਸਿੰਘ ਨਗਰ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਸਮਾਗਮ ਕੀਤੇ ਗਏ ਜਿਸ ਵਿਚ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਪ੍ਰਣ ਦਿਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਵੇਖੇ ਗਏ ਸੁਪਨੇ ਦੀ ਪੂਰਤੀ ਲਈ ਉਲੀਕੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਅੰਦਰ ਸਫਲਤਾਪੂਰਕ ਲਾਗੂ ਕੀਤਾ ਜਾ ਰਿਹ ਹੈ। 

ਨਸ਼ਿਆਂ ਦਾ ਖਾਤਮਾ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ, ਜਨ ਭਾਗੀਦਾਰੀ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਛੁਟਕਾਰਾ ਮਿਲੇਗਾ ਤੇ ਸਾਡਾ ਸੂਬਾ ਮੁੜ ਤੋਂ ਰੰਗਲਾ ਪੰਜਾਬ ਬਣੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ। ਓਨ੍ਹਾਂ ਕਿਹਾ ਕਿ ਨਸ਼ਾ ਖਿਲਾਫ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਨਸ਼ੇ ਦੀ ਚੇਨ ਤੋੜੀ ਜਾ ਸਕੇ।

ਉਨ੍ਹਾਂ ਕਿਹਾ ਕਿ ਸਰਕਾਰ ਜਿਥੇ ਨਸ਼ਾ ਤਸਕਰਾਂ 'ਤੇ ਕਾਰਵਾਈ ਕਰ ਰਹੀ ਹੈ ਉਥੇ ਇਸ ਦਲਦਲ ਵਿਚ ਫਸ ਚੁੱਕੀ ਸਾਡੀ ਨੌਜਵਾਨ ਪੀੜ੍ਹੀ ਦੀ ਸੰਭਾਲ ਕਰ ਰਹੀ ਹੈ ਤੇ ਨਸ਼ਾ ਛੁਡਾਓ ਕੇਂਦਰਾਂ ਵਿਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਪਰਮਿੰਦਰ ਸਿੰਘ ਭੰਗੂ, ਬੀ ਡੀ ਪੀ ਓ ਸੁਖਵਿੰਦਰ ਸਿੰਘ ਸਿੱਧੂ, ਐੱਸ ਐਮ ਓ ਧਨੌਲਾ ਸਤਵੰਤ ਸਿੰਘ ਔਜਲਾ, ਮਾਸ ਮੀਡੀਆ ਅਫ਼ਸਰ ਕੁਲਦੀਪ ਸਿੰਘ, ਬੀ ਈ ਈ ਧਨੌਲਾ ਬਲਰਾਜ ਸਿੰਘ, ਸਰਪੰਚ ਸ਼ੇਰ ਸਿੰਘ, ਮਨਜੀਤ ਕੌਰ, ਅਨੀਤਾ ਰਾਣੀ ਅਤੇ ਹੋਰ ਮੋਹਤਬਰ ਤੇ ਪਤਵੰਤੇ ਹਾਜ਼ਰ ਸਨ।

 

Tags: Harinder Singh Dhaliwal , Barnala , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD