Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ੇ ਤੋ ਹਮੇਸ਼ਾ ਦੂਰ ਰਹਿਣ ਲਈ ਇਸਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਹੋਣਾ ਜਰੂਰੀ - ਡਾ. ਅਮਨਦੀਪ ਕੌਰ ਅਰੋੜਾ

ਯੁੱਧ ਨਸ਼ਿਆ ਵਿਰੁੱਧ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs,Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਗਾ , 28 May 2025

Last updated on: May 28, 2025, 16:32 IST

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਸੂਬੇ ਅੰਦਰ ਵਿਸ਼ੇਸ਼ ਜਾਗਰੂਕਤਾ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ ਜਿਸ ਦੌਰਾਨ ਜਿਲਾ ਮੋਗਾ ਦੇ ਅੰਦਰ ਵੀ ਵੱਖ ਵੱਖ ਥਾਵਾਂ ਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ ਦੌਰਾਨ ਹੀ ਸਿਹਤ ਵਿਭਾਗ ਮੋਗਾ ਵਲੋ ਸਿਵਲ ਹਸਪਤਾਲ ਮੋਗਾ ਤੋਂ ਯੁੱਧ ਨਸ਼ੇ ਵਿਰੁੱਧ ਜਾਗਰੂਕਤਾ ਰੈਲੀ ਦਾ ਅਯੋਜਨ ਕੀਤਾ, ਜਿਸ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ।

ਇਸ ਰੈਲੀ ਨੂੰ ਵਿਧਾਇਕ ਮੋਗਾ ਡਾ ਅਮਨਦੀਪ  ਕੌਰ ਅਰੋੜਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਿਹਤ ਵਿਭਾਗ ਦੇ ਸਟਾਫ਼ ਤੋ ਇਲਾਵਾ ਵੱਖ ਵੱਖ ਐਨ ਜੀ ਓ ਅਤੇ ਹੋਰ ਆਗੂਆਂ ਨੇ ਭਾਗ ਲਿਆ। ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨਫਰਤ ਨਸ਼ੇ ਨੂੰ ਕਰੋ - ਨਾ ਕਿ ਨਸ਼ਾ ਕਰਨ ਵਾਲੇ ਨੂੰ ਨਸ਼ਾ ਕਰਨ ਵਾਲੇ ਨਾਲ ਹਮਦਰਦੀ ਦਾ ਵਤੀਰਾ ਰੱਖੋ। 

ਨਸ਼ੇ ਵਿਰੁੱਧ ਇਹ ਜੰਗ ਜਾਰੀ ਰਹੇਗੀ ਅਤੇ ਰੰਗਲਾ ਪੰਜਾਬ ਬਣਾਉਣ ਦੇ ਲਈ ਲੋਕਾਂ ਦੇ ਵਿਸ਼ੇਸ਼ ਸਹਿਯੋਗ ਦੀ ਵੀ ਮੰਗ  ਉਹਨਾਂ ਵੱਲੋਂ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਇਹ ਜਾਗਰੂਕਤਾ ਰੈਲੀ ਸਿਹਤਮੰਦ ਪੰਜਾਬ ਲਈ ਲਾਹੇਵੰਦ ਹੋਵੇਗੀ ਇਸ ਨਾਲ ਨਸ਼ਿਆ ਵਿਰੁੱਧ ਜਾਗਰੂਕਤਾ ਆਵੇਗੀ। 

ਇਸ ਮੌਕੇ ਡਾਕਟਰ ਰਾਜੇਸ਼ ਮਿੱਤਲ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਨੇ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਪਹਿਲਾਂ ਸ਼ੌਕ ਨਾਲ ਨਸ਼ਾ ਕਰਦਾ ਹੈ ਅਤੇ ਫਿਰ ਇਹ ਮਜਬੂਰੀ ਬਣ ਜਾਂਦਾ ਹੈ ਜਿਸ ਨਾਲ ਮਨੁੱਖ ਨੂੰ ਨਸ਼ੇ ਦੀ ਲੱਤ ਲੱਗ ਜਾਂਦੀ ਹੈ। ਡਾ ਗਗਨਦੀਪ ਸਿੰਘ  ਨੇ ਕਿਹਾ ਕਿ ਨਸ਼ੇ ਮਨੁੱਖ ਨੂੰ ਬਰਬਾਦ ਕਰ ਦਿੰਦੇ ਹਨ ਇਸ ਲਈ ਹਰੇਕ ਮਨੁੱਖ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। 

ਇਸ ਮੌਕੇ ਕੌਂਸਲਰ ਪੂਜਾ ਰਿਸ਼ੀ ਨਸ਼ਾ ਮੁਕਤੀ ਦਵਾਈ ਕੇਂਦਰ ਸਿਵਿਲ ਹਸਪਤਾਲ਼ ਮੋਗਾ ਨੇ ਕਿਹਾ ਕਿ ਹਮੇਸ਼ਾ ਨਸ਼ੇ ਤੋਂ ਪਰਹੇਜ਼ ਕਰੋ ਤੇ ਜ਼ਿੰਦਗੀ ਨੂੰ ਹਾਂ ਕਰੋ ਨਸ਼ੇ ਨੂੰ ਨਾ ਕਰੋ। ਇਸ ਮੌਕੇ ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ ਅਤੇ ਸੀਨੀਅਰ ਡਿਪਟੀ ਮੇਅਰ ਪਰਵੀਨ ਸ਼ਰਮਾ ਅਤੇ ਸਿਹਤ ਵਿਭਾਗ ਦੇ ਸਟਾਫ ਵੱਲੋਂ ਡਾਕਟਰ ਚਰਨਜੀਤ ਸਿੰਘ ਮਾਨਸਿਕ ਰੋਗਾਂ ਦੇ ਮਾਹਿਰ ਸਿਵਿਲ ਹਸਪਤਾਲ ਮੋਗਾ, ਡਾ ਕਰਨ ਮਿੱਤਲ, ਡਾ ਸਾਹਿਲ ਮਿੱਤਲ, ਡਾ ਅਰਬਾਜ਼ ਸਿੰਘ, ਡਾ ਮਾਨਿਕ ਸਿੰਗਲਾ, ਡਾ ਭੁਪਿੰਦਰ ਸਿੰਘ ਆਯੁਰਵੈਦਿਕ ਮੈਡੀਕਲ ਅਫਸਰ ਮੌਜੂਦ ਸਨ। 

ਇਸ ਰੈਲੀ ਵਿੱਚ ਐਮ ਐਲ ਐਮ ਨਰਸਿੰਗ ਕਾਲਜ ਅਤੇ ਐਲ ਐਲ ਆਰ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਮਲਟੀ ਪਰਪਜ ਹੈਲਥ ਵਰਕਰ ਫੀਮੇਲ ਸਰਕਾਰੀ ਸਿਵਲ ਹਸਪਤਾਲ ਦੇ ਵਿਦਿਆਰਥੀ, ਅਧਿਆਪਕ ਕਮਲਪ੍ਰੀਤ ਅਤੇ ਰੁਪਿੰਦਰ ਕੌਰ ਐਲ ਐਲ ਆਰ ਕਾਲਜ ਵੀ ਹਾਜ਼ਰ ਸਨ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD