Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਫ਼ਲ ਹੋਣ ਲਈ ਮਿਹਨਤ ਜਾਰੀ ਰੱਖੋ ; ਅਧਿਆਪਕਾਂ ਤੇ ਮਾਪਿਆਂ ਵੱਲ ਧਿਆਨ ਦਿਓ, ਡੀ.ਸੀ. ਨੇ ਟੌਪਰ ਵਿਦਿਆਰਥੀਆਂ ਨੂੰ ਦੱਸੇ ਗੁਰ

ਜ਼ਿਲ੍ਹਾ ਬਰਨਾਲਾ ਦੇ ਟੌਪਰਾਂ ਨੇ ਡੀ.ਸੀ., ਐਸ.ਐਸ.ਪੀ. ਨਾਲ ਬਿਤਾਇਆ ਦਿਨ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 28 May 2025

Last updated on: May 28, 2025, 16:58 IST

ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਅੱਵਲ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਅਤੇ ਐਸ.ਐਸ.ਪੀ. ਮੁਹੰਮਦ ਸਰਫਰਾਜ਼ ਆਲਮ ਨਾਲ ਅੱਜ ਦਾ ਦਿਨ ਬਿਤਾਇਆ। ਵਿਦਿਆਰਥੀਆਂ ਨੇ ਆਪਣੇ ਦਿਨ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਨਾਸ਼ਤਾ ਕਰਕੇ ਕੀਤੀ। 

ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਕਿਵੇਂ ਜਨਤਕ ਛੁੱਟੀਆਂ ਅਤੇ ਐਮਰਜੈਂਸੀ ਵਾਲੇ ਦਿਨਾਂ ਵਿੱਚ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੂੰ ਕੰਟਰੋਲ ਰੂਮ ਦੇ ਨਾਲ-ਨਾਲ ਦਫ਼ਤਰ ਦੇ ਰੂਪ 'ਚ ਵਰਤਿਆ ਜਾਂਦਾ ਹੈ ਅਤੇ ਕੰਮ ਕੀਤਾ ਜਾਂਦਾ ਹੈ। ਨਾਸ਼ਤੇ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ ਕਿ ਕਿਵੇਂ ਉਨ੍ਹਾਂ ਨੇ ਆਈ.ਆਈ.ਟੀ. ਗ੍ਰੈਜੂਏਟ ਹੋਣ ਤੋਂ ਲੈ ਕੇ ਸਿਵਿਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਅਤੇ ਫੇਰ ਆਈ. ਏ. ਐੱਸ ਬਣਨ ਤੱਕ ਦਾ ਸਫ਼ਰ ਕੀਤਾ।

ਇਸ ਤੋਂ ਬਾਅਦ ਡੀ ਸੀ ਦਫਤਰ ਵਿਖੇ ਵਿਦਿਆਰਥੀ ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਦੀ ਪ੍ਰਧਾਨਗੀ ਹੇਠ ਹੋਈ ਜਨਤਕ ਸ਼ਿਕਾਇਤਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ, ਜਿਸ ਵਿੱਚ ਜਨਤਕ ਸ਼ਿਕਾਇਤਾਂ ਦੇ ਮੁੱਦੇ, ਜਨਤਕ ਸਮੱਸਿਆਵਾਂ ਨੂੰ ਪ੍ਰਕਾਸ਼ਿਤ ਕਰਨ ਵਾਲੀਆਂ ਅਖਬਾਰੀ ਰਿਪੋਰਟਾਂ 'ਤੇ ਕੀਤੀ ਗਈ ਕਾਰਵਾਈ ਅਤੇ ਵੱਖ-ਵੱਖ ਵਿਭਾਗਾਂ ਦੇ ਮੁਕੱਦਮਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਵਿਦਿਆਰਥੀਆਂ ਨਾਲ ਗੱਲ ਕਰਦੇ ਹੋਏ ਸ਼੍ਰੀ ਟੀ ਬੈਨਿਥ ਨੇ ਕਿਹਾ ਕਿ ਚੰਗੇ ਨੰਬਰ ਪ੍ਰਾਪਤ ਕਰਕੇ ਬੋਰਡ ਦੇ ਪੇਪਰਾਂ 'ਚ ਮਿਲੀ ਸਫਲਤਾ ਨੂੰ ਹੀ ਉਹ ਆਪਣਾ ਟੀਚਾ ਨਾ ਸਮਝਣ। ਉਨ੍ਹਾਂ ਬੱਚਿਆਂ ਨੂੰ ਪ੍ਰੇਰਤ ਕੀਤਾ ਕਿ ਉਹ ਆਪਣੇ ਆਪ 'ਤੇ ਮਾਣ ਜ਼ਰੂਰ ਮਹਿਸੂਸ ਕਰਨ ਪਰ ਨਾਲ ਹੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਚੰਗੇ ਅਤੇ ਸੁਰੱਖਿਅਤ ਭਵਿੱਖ ਲਈ ਆਪਣੇ ਅਧਿਆਪਕਾਂ ਅਤੇ ਮਾਪਿਆਂ ਦੀਆਂ ਗੱਲਾਂ ਵੱਲ ਪੂਰਾ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਡੀਸੀ ਦਫ਼ਤਰ ਦੇ ਬਾਹਰ ਲੱਗੇ ਡਿਸਪਲੇਅ ਬੋਰਡਾਂ ’ਤੇ ਵਿਦਿਆਰਥੀਆਂ ਦੇ ਨਾਂ ਲਗਾਏ ਜਾਣ ਤਾਂ ਜੋ ਹੋਰ ਵਿਦਿਆਰਥੀ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣ।

 ਇਸ ਮਗਰੋਂ ਵਿਦਿਆਰਥੀਆਂ ਨੇ ਮੁੱਖ ਮੰਤਰੀ ਸਹਾਇਤਾ ਕੇੰਦਰ, ਪ੍ਰਸ਼ਾਸਨਿਕ ਸੁਧਾਰਾਂ ਦੇ ਈ-ਗਵਰਨੈਂਸ ਕੇਂਦਰ, ਡੀ.ਸੀ. ਅਤੇ ਐਸ.ਐਸ.ਪੀ. ਦਫ਼ਤਰਾਂ ਦੀਆਂ ਵੱਖ-ਵੱਖ ਸ਼ਾਖਾਵਾਂ, ਰੁਜ਼ਗਾਰ ਬਿਊਰੋ, ਸੇਵਾ ਕੇਂਦਰ ਅਤੇ ਰੈੱਡ ਕਰਾਸ ਸੁਸਾਇਟੀ ਦਫ਼ਤਰ ਦਾ ਦੌਰਾ ਕੀਤਾ। ਬਾਅਦ ਵਿੱਚ ਉਨ੍ਹਾਂ ਨੇ ਏਡੀਸੀ (ਜਨਰਲ) ਅਨੁਪ੍ਰਿਤਾ ਜੌਹਲ ਨਾਲ ਵੀ ਗੱਲਬਾਤ ਕੀਤੀ ਅਤੇ ਡੀ.ਸੀ. ਅਤੇ ਐਸ.ਐਸ.ਪੀ. ਨਾਲ ਬਿਤਾਏ ਦਿਨ ਦੇ ਆਪਣੇ ਤਜਰਬੇ ਸਾਂਝੇ ਕੀਤੇ।

10ਵੀਂ ਜਮਾਤ ਵਿਦਿਆਰਥੀਆਂ ਵਿੱਚ ਸਰਵਹਿਤਕਾਰੀ ਸਕੂਲ ਦੇ ਅਮਰਿੰਦਰ ਸਿੰਘ (ਜ਼ਿਲ੍ਹੇ ਵਿੱਚੋਂ ਪਹਿਲਾ ਅਤੇ ਰਾਜ ਵਿੱਚੋਂ 18ਵਾਂ), ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀ ਜਸਮੀਨ ਕੌਰ ਅਤੇ ਸਤਹਿਤਕਾਰੀ ਵਿੱਦਿਆ ਮੰਦਰ ਤੋਂ ਇਸ਼ਾਨ ਸਿੰਗਲਾ (ਦੋਵਾਂ ਨੇ ਜ਼ਿਲ੍ਹੇ ਵਿੱਚੋਂ 21ਵਾਂ ਸਥਾਨ ਪ੍ਰਾਪਤ ਕੀਤਾ) ਸ਼ਾਮਲ ਸਨ। ਇਨ੍ਹਾਂ 'ਚ ਕਮਲਦੀਪ ਕੌਰ ਸ਼ਹੀਦ ਜਸ਼ਨਦੀਪ ਸਿੰਘ ਸਰਾ ਸਰਕਾਰੀ ਹਾਈ ਸਕੂਲ ਨੈਣੇਵਾਲ  ਦੀ ਵਿਦਿਆਰਥਣ ਜਿਸ ਨੇ ਜ਼ਿਲ੍ਹੇ 'ਚ ਤੀਜਾ ਅਤੇ ਸੂਬੇ 'ਚ 22ਵਾਂ ਸਥਾਨ ਪ੍ਰਾਪਤ ਕੀਤਾ, ਵੀ ਹਾਜ਼ਰ ਸੀ।

ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਮੈਡੀਕਲ ਵਿੱਚ ਸਟੇਟ ਟਾਪਰ ਸਰਵਹਿਤਕਾਰੀ ਵਿਦਿਆ ਮੰਦਰ ਦੀ ਹਰਸੀਰਤ ਕੌਰ ਜਿਸਨੇ ਮੈਡੀਕਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਦੀ ਸ਼ਹਿਨਾਜ਼ ਜਿਸਨੇ ਹਿਊਮੈਨਟੀਜ਼ ਗਰੁੱਪ ਵਿੱਚ ਰਾਜ ਭਰ ਵਿੱਚ ਪੰਜਵਾਂ ਸਥਾਨ ਪ੍ਰਾਪਤ ਕੀਤਾ, ਸਰਵਹਿਤਕਾਰੀ ਵਿਦਿਆ ਮੰਦਰ ਦੀ ਮੋਹਿਨੀ ਜਿਸਨੇ ਕਾਮਰਸ ਵਿੱਚ 10ਵਾਂ ਸਥਾਨ ਪ੍ਰਾਪਤ ਕੀਤਾ ਅਤੇ ਜਸਪ੍ਰੀਤ ਕੌਰ ਸੰਤ ਬਾਬਾ ਲੌਂਗਪੁਰੀ ਆਦਰਸ਼ ਸਕੂਲ ਪੱਖੋਂ ਕਲਾਂ ਦੀ ਵਿਦਿਆਰਥਣ ਜਿਸ ਨੇ ਸੂਬੇ 'ਚ ਵਿੱਚ 14ਵਾਂ ਸਥਾਨ ਵੀ ਹਾਜ਼ਰ ਸਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ ਜੁਗਰਾਜ ਸਿੰਘ ਕਾਹਲੋਂ, ਜ਼ਿਲ੍ਹਾ ਸਿਖਿਆ ਅਫਸਰ (ਸ) ਸੁਨੀਤਇੰਦਰ ਸਿੰਘ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD