Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ’ਚ ਉਦਘਾਟਨ ਸਮਾਗਮ ਕਰਵਾਇਆ

ਨਵੇਂ ਬਣੇ ਕਲਾਸ ਰੂਮ ’ਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਨੇ ਅਤਿ ਆਧੁਨਿਕ ਸਹੂਲਤਾਂ : ਚੇਤਨ ਸਿੰਘ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਪਟਿਆਲਾ , 28 May 2025

Last updated on: May 30, 2025, 10:58 IST

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਮਨਵਿੰਦਰ ਕੌਰ ਭੁੱਲਰ ਦੀ ਦੇਖ ਰੇਖ ਹੇਠ ਬਲਾਕ ਪਟਿਆਲਾ - 2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਿਥੀ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਖੁਸਰੋਪੁਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਖੇੜੀ ਗੁੱਜਰਾਂ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਉਦਘਾਟਨੀ ਸਮਾਗਮ ਕਰਵਾਇਆ ਗਿਆ। 

ਇਸ ਸਮਾਗਮ ਦੌਰਾਨ ਦੋਨੋਂ ਸਕੂਲਾਂ ਅੰਦਰ ਨਵੇਂ ਬਣਾਏ ਗਏ ਕਲਾਸ ਰੂਮ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕਰਨ ਲਈ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਿਨ੍ਹਾਂ ਦਾ ਬੀਪੀਈਓ ਪ੍ਰਿਥੀ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਖੁਸਰੋਪੁਰ ਦੇ ਹੈੱਡ ਟੀਚਰ ਕਿਰਨ ਕੌਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਖੇੜੀ ਗੁੱਜਰਾਂ ਦੇ ਸੈਂਟਰ ਹੈੱਡ ਟੀਚਰ ਰੇਖਾ ਵਰਮਾ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ।

ਉਦਘਾਟਨੀ ਸਮਾਗਮ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਸਕੂਲਾਂ ਅੰਦਰ ਬੁਨਿਆਦੀ ਢਾਂਚੇ ਸਮੇਤ ਪੂਰੀ ਗਿਣਤੀ ਵਿੱਚ ਅਧਿਆਪਕ ਤਾਇਨਾਤ ਕੀਤੇ ਹੋਏ ਹਨ ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਦਿੱਕਤ ਪਰੇਸ਼ਾਨੀ ਦੇ ਪੜ੍ਹਾਈ ਕਰ ਸਕਣ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਸਿੱਖਿਆ ਵਿੱਚ ਸੁਧਾਰ ਕਰਨ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। 

ਜਿਸ ਦੇ ਚਲਦਿਆਂ ਸੂਬੇ ਭਰ ਅੰਦਰ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਆਰੰਭੀ ਗਈ ਹੈ। ਜਿਸ ਤਹਿਤ ਹਰ ਇੱਕ ਸਕੂਲ ਅੰਦਰ ਜਾ ਕੇ ਉੱਥੋਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਨੇ ਅੱਗੇ ਕਿਹਾ ਕਿ ਸਾਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣੇ ਚਾਹੀਦੇ ਹਨ, ਜਿੱਥੇ ਮੁਫ਼ਤ ਵਿੱਚ ਬੱਚੇ ਚੰਗੀ ਸਿੱਖਿਆ ਹਾਸਲ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਨਵੇਂ ਬਣੇ ਕਲਾਸ ਰੂਮ ’ਚ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਇਸ ਸਮਾਗਮ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਖੁਸਰੋਪੁਰ ਵਿਖੇ ਚੌਥੀ ਜਮਾਤ ਵਿੱਚੋਂ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅਖੀਰ ਵਿੱਚ ਸੈਂਟਰ ਹੈੱਡ ਟੀਚਰ ਪੂਰਨ ਸਿੰਘ ਵੱਲੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਪੀਏ ਗੁਰਦੇਵ ਸਿੰਘ ਟਿਵਾਣਾ, ਸਰਪੰਚ ਜਰਨੈਲ ਸਿੰਘ ਖੁਸਰੋਪੁਰ, ਸਾਬਕਾ ਸਰਪੰਚ ਅਮਨ ਕੌਰ ਅਤੇ ਉਹਨਾਂ ਦੇ ਪਤੀ ਹਰਵਿੰਦਰ ਸਿੰਘ, ਸਰਪੰਚ ਸ਼ੀਸ਼ਪਾਲ ਖੇੜੀ ਗੁੱਜਰਾਂ, ਬੀਐਮਟੀ ਹਰਪ੍ਰੀਤ ਸਿੰਘ ਅਤੇ ਖੁਸਰੋਪੁਰ ਸਕੂਲ ਦੇ ਸਟਾਫ਼ ਮੈਂਬਰ ਸਾਹਿਬ ਸਿੰਘ, ਪਰਮਿੰਦਰ ਕੌਰ ਅਤੇ ਸੁਖਜੀਤ ਸਿੰਘ ਸਮੇਤ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਹਾਜ਼ਰ

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD