Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ’ਚ 20 ਲੱਖ ਰੁਪਏ ਦੀ ਗ੍ਰਾਂਟ ਨਾਲ ਹੋਏ ਵਿਕਾਸ ਕਾਰਜ ਲੋਕ ਅਰਪਿਤ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਘਨੌਰ/ ਪਟਿਆਲਾ/ ਰਾਜਪੁਰਾ , 28 May 2025

Last updated on: May 30, 2025, 11:00 IST

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਫਰੀਦਪੁਰ ਜੱਟਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੰਡ ਮੰਗੌਲੀ ਵਿੱਚ ਲਗਭਗ 20 ਲੱਖ ਰੁਪਏ ਦੀ ਗ੍ਰਾਂਟ ਨਾਲ ਬਣੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਗਿਆ। ਇਸ ਉਦੇਸ਼ ਹੇਠ ਕਰਵਾਏ ਗਏ ਉਦਘਾਟਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਘਨੌਰ ਹਲਕੇ ਦੇ ਵਿਧਾਇਕ ਗੁਰਲਾਲ ਘਨੌਰ ਨੇ ਸ਼ਿਰਕਤ ਕੀਤੀ।

ਸਕੂਲ ਫਰੀਦਪੁਰ ਜੱਟਾਂ ਵਿੱਚ 9.47 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਫ਼ਰਨੀਚਰ ਅਤੇ ਚਾਰਦੀਵਾਰੀ ਬਣਾਈ ਗਈ, ਜਦਕਿ ਸਕੂਲ ਜੰਡ ਮੰਗੌਲੀ ਵਿੱਚ 10.70 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸਰੂਮ ਅਤੇ ਚਾਰਦੀਵਾਰੀ ਦੀ ਨਿਰਮਾਣ ਹੋਇਆ। ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭੰਗੜਾ, ਗਿੱਧਾ ਤੇ ਹੋਰ ਸਭਿਆਚਾਰਕ ਪ੍ਰਸਤੁਤੀਆਂ ਨਾਲ ਹੋਈ।

ਸਕੂਲ ਮੁਖੀ ਸੰਦੀਪ ਕੁਮਾਰ ਅਤੇ ਸਲੀਮ ਖਾਂ ਨੇ ਮੁੱਖ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ।  ਵਿਧਾਇਕ ਗੁਰਲਾਲ ਘਨੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਣਵੱਤਾਪੂਰਨ ਸਿੱਖਿਆ ਨੂੰ ਤਰਜੀਹ ਦੇ ਰਹੀ ਹੈ।

ਉਨ੍ਹਾਂ ਨੇ ਚੰਗੇ ਨਤੀਜੇ ਲਿਆਉਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ  ਦੌਲਤ ਰਾਮ, ਬੀ. ਐਨ. ਓ. ਹਰਪ੍ਰੀਤ ਸਿੰਘ, ਬੀ. ਪੀ. ਈ. ਓ.  ਸੁਰਜੀਤ ਸਿੰਘ, ਸਕੂਲ ਹੈੱਡ ਟੀਚਰ, ਸਰਪੰਚਾਂ, ਕੌਂਸਲਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD