Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਭਾਸ਼ਾ ਵਿਭਾਗ ਪੰਜਾਬ ਨੇ ਪੰਜਾਬੀ ਗਾਇਕੀ ਤੇ ਗੀਤਕਾਰੀ ਦੀਆਂ ਭਾਸ਼ਾਈ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕਰਵਾਈ

ਲੋਕ ਗਾਇਕ ਬਣਨ ਲਈ ਆਪਣੇ ਖਿੱਤੇ ਦੇ ਸੱਭਿਆਚਾਰ ਤੇ ਜਨਜੀਵਨ ਨੂੰ ਸਮਝਣਾ ਬਹੁਤ ਜ਼ਰੂਰੀ- ਮੁਹੰਮਦ ਸਦੀਕ

Mohd Saddiq, Punjab Pradesh Congress Committee, Congress, Punjab Congress, Punjab, Language Department Punjab, Punjabi Bhasha Vibhag, Bhasha Vibhag, Punjabi Bhasha Vibhag Patila

Web Admin

Web Admin

5 Dariya News

ਪਟਿਆਲਾ , 28 May 2025

Last updated on: May 30, 2025, 11:01 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਮੁੱਖ ਦਫ਼ਤਰ ਦੇ ਸੈਮੀਨਾਰ ਹਾਲ ਵਿਖੇ ‘ਪੰਜਾਬੀ ਗਾਇਕੀ ਤੇ ਗੀਤਕਾਰੀ ਦੀਆਂ ਭਾਸ਼ਾਈ ਸਮੱਸਿਆਵਾਂ’ ਵਿਸ਼ੇ ’ਤੇ ਖੁੱਲੀ ਵਿਚਾਰ ਚਰਚਾ ਕਰਵਾਈ ਗਈ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਕਰਵਾਈ ਗਈ ਇਸ ਚਰਚਾ ਵਿੱਚ ਸ਼੍ਰੋਮਣੀ ਗਾਇਕ ਜਨਾਬ ਮੁਹੰਮਦ ਸਦੀਕ ਮੁੱਖ ਵਕਤਾ ਵਜੋਂ ਸ਼ਾਮਲ ਹੋਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋ. ਬਲਦੇਵ ਸਿੰਘ ਧਾਲੀਵਾਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਚਰਚਾ ਵਿੱਚ ਅੱਧੀ ਦਰਜਨ ਦੇ ਕਰੀਬ ਸਰੋਤਿਆਂ ’ਚ ਸ਼ਾਮਲ ਸਾਹਿਤਕ ਮੱਸ ਰੱਖਣ ਵਾਲੀਆਂ ਸ਼ਖ਼ਸੀਅਤਾਂ ਨੇ ਵੀ ਭਾਗ ਲਿਆ।

ਸ. ਜਸਵੰਤ ਸਿੰਘ ਜ਼ਫ਼ਰ ਨੇ ਚਰਚਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁਹੰਮਦ ਸਦੀਕ ਸਾਡੀ ਗਾਇਕੀ ਦਾ ਉਹ ਹਸਤਾਖਰ ਹਨ ਜਿਨ੍ਹਾਂ ਨੇ ਪੰਜਾਬੀ ਸੱਭਿਆਚਾਰ ਦੀ ਸੱਭਿਅਕ ਸ਼ਬਦਾਵਲੀ ਵਾਲੀ ਗਾਇਕੀ ਰਾਹੀਂ ਪੰਜਾਬ ਦੀਆਂ ਚਾਰ ਪੀੜ੍ਹੀਆਂ ਦਾ ਜੀਅ ਲਗਾ ਕੇ ਰੱਖਿਆ ਹੈ। ਹੁਣ ਅਜਿਹੀ ਗਾਇਕੀ ਦੀ ਕਮੀ ਕਾਰਨ ਹੀ ਸਾਡੀ ਮੌਜੂਦਾ ਪੀੜ੍ਹੀ ਦਾ ਪੰਜਾਬ ’ਚ ਜੀਅ ਨਹੀਂ ਲੱਗ ਰਿਹਾ ਅਤੇ ਉਹ ਪ੍ਰਵਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਖਿੱਤੇ ਦੀ ਵਧੀਆ ਤਰਜਮਾਨੀ ਕਰਨ ਵਾਲੀ ਸ਼ਾਇਰੀ ਤੇ ਗਾਇਕੀ ਵਧੀਆ ਸਮਾਜ ਦੀ ਸਿਰਜਣਾ ਕਰਨ ’ਚ ਵੱਡੀ ਭੂਮਿਕਾ ਨਿਭਾਉਂਦੀ ਹੈ।

ਜਨਾਬ ਮੁਹੰਮਦ ਸਦੀਕ ਨੇ ਕਿਹਾ ਕਿ ਗਾਇਕੀ ਦੇ ਖੇਤਰ ’ਚ ਲੰਬਾ ਸਮਾਂ ਸਥਾਪਤ ਹੋਣ ਲਈ ਆਪਣੇ ਖਿੱਤੇ ਦੇ ਸੱਭਿਆਚਾਰ, ਭਾਸ਼ਾ ਤੇ ਸਮੇਂ-ਸਮੇਂ ਆਉਣ ਵਾਲੀਆਂ ਤਬਦੀਲੀਆਂ ਬਾਰੇ ਜਾਣੂ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਜਨਜੀਵਨ ਦੇ ਵੱਖ-ਵੱਖ ਪੱਖਾਂ ਰਿਸ਼ਤੇ-ਨਾਤੇ, ਦੁੱਖਾਂ-ਸੁੱਖਾਂ ਤੇ ਹੋਰਨਾਂ ਰੰਗਾਂ ਨੂੰ ਸੱਭਿਅਕ ਸ਼ਾਇਰੀ ਤੇ ਸੰਗੀਤ ਰਾਹੀਂ ਪੇਸ਼ ਕਰਕੇ ਹੀ ਲੋਕ ਗਾਇਕ ਅਖਵਾਇਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਸਮੇਂ-ਸਮੇਂ ਸਿਰ ਇਸ ਤਰ੍ਹਾਂ ਦੀ ਸਿੱਖਿਆ ਦੇਣ ਵਾਲੀਆਂ ਸ਼ਖ਼ਸੀਅਤਾਂ ਨਾਲ ਹੋਏ ਮੇਲ ਮਿਲਾਪ ਅਤੇ ਭਾਸ਼ਾਈ ਪਕੜ ਤੇ ਸ਼ੁੱਧਤਾ ਲਈ ਚੰਗੀਆਂ ਕਿਤਾਬਾਂ ਪੜ੍ਹਨ ਨੇ ਉਨ੍ਹਾਂ ਦੀ ਗਾਇਕੀ ਦੇ ਸਫ਼ਰ ਨੂੰ ਸਫਲ ਬਣਾਉਣ ਵਿੱਚ ਵੱਡਾ ਯੋਗਦਾਨ ਪਾਇਆ। ਜਨਾਬ ਸਦੀਕ ਨੇ ਕਿਹਾ ਕਿ ਉਨ੍ਹਾਂ ਨੂੰ ਨਾਨਕ ਸਿੰਘ, ਜਸਵੰਤ ਸਿੰਘ ਕੰਵਲ ਆਦਿ ਦੀਆਂ ਲਿਖਤਾਂ ਪੜ੍ਹਕੇ ਪੰਜਾਬੀ ਜਨਜੀਵਨ ਦੀ ਚੰਗੇਰੀ ਸਮਝ ਪ੍ਰਾਪਤ ਹੋਈ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ’ਚ ਜਿਆਦਾਤਰ ਗਾਇਕੀ ਦੇਖਣ ਵਾਲੀ ਕਲਾ ਬਣਕੇ ਰਹਿ ਗਈ ਹੈ ਅਤੇ ਬਹੁਤ ਥੋੜ੍ਹੇ ਗਾਇਕ ਹਨ ਜੋ ਅੱਜ ਵੀ ਗੀਤਕਾਰੀ ਤੇ ਗਾਇਕੀ ਪੱਖੋਂ ਨੈਤਿਕ ਤੇ ਸਮਾਜਿਕ ਕਦਰਾਂ ਕੀਮਤਾਂ ਨੂੰ ਪ੍ਰਣਾਏ ਹੋਏ ਹਨ।

ਜਨਾਬ ਸਦੀਕ ਨੇ ਕਿਹਾ ਕਿ ਗਾਇਕੀ ਦੇ ਹਰ ਦੌਰ ’ਚ ਸਰੋਤਿਆਂ ਦੀ ਭੂਮਿਕਾ ਦਾ ਬਹੁਤ ਅਹਿਮ ਰਹੀ ਹੈ। ਇਸ ਕਰਕੇ ਸਰੋਤਿਆਂ ਦਾ ਫਰਜ਼ ਬਣਦਾ ਹੈ ਕਿ ਉਹ ਸੱਭਿਅਕ ਗਾਇਕੀ ਨੂੰ ਪ੍ਰਣਾਏ ਗਾਇਕਾਂ ਨੂੰ ਭਰਵਾਂ ਹੁੰਗਾਰਾ ਦੇਣ। ਉਨ੍ਹਾਂ ਕਿਹਾ ਕਿ ਉਚੇਰੀ ਸਿੱਖਿਆ ਦੀ ਆਪਣੇ ਵਿੱਚ ਕਮੀ ਮਹਿਸੂਸ ਕਰਦੇ ਹੋਏ ਆਪਣੀਆਂ ਛੇ ਧੀਆਂ ਨੂੰ ਤਾਲੀਮ ਦੇਣ ਦੀ ਪੂਰੀ ਵਾਹ ਲਗਾਈ ਅਤੇ ਕਾਮਯਾਬ ਵੀ ਹੋਇਆ। ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਦਿੱਤੇ ਗਏ ਸਤਿਕਾਰ ਲਈ ਧੰਨਵਾਦ ਵੀ ਕੀਤਾ।

ਡਾ. ਬਲਦੇਵ ਸਿੰਘ ਧਾਲੀਵਾਲ ਨੇ ਆਪਣੇ ਪ੍ਰਧਾਨਗੀ ਭਾਸ਼ਨ ’ਚ ਕਿਹਾ ਕਿ ਨਵੀਂ ਪੀੜ੍ਹੀ ਅਕਸਰ ਹੀ ਆਪਣੇ ਇਲਾਕੇ ’ਚ ਹੋਣ ਵਾਲੇ ਖੇਡ, ਗਾਇਕੀ ਤੇ ਹੋਰਨਾਂ ਸਮਾਗਮਾਂ ਤੋਂ ਪ੍ਰੇਰਿਤ ਹੋ ਕੇ ਹੀ ਕਿਸੇ ਨਾ ਕਿਸੇ ਖੇਤਰ ’ਚ ਅੱਗੇ ਵਧਣ ਲਈ ਯਤਨ ਕਰਦੇ ਹਨ। ਇਸ ਕਰਕੇ ਸਾਡੇ ਖਿਡਾਰੀ, ਗਾਇਕ ਤੇ ਹੋਰਨਾਂ ਖੇਤਰਾਂ ਦੀਆਂ ਸ਼ਖ਼ਸੀਅਤਾਂ ਜਿਸ ਤਰ੍ਹਾਂ ਦੀਆਂ ਵੀ ਪੇਸ਼ਕਾਰੀਆਂ ਕਰਦੀਆਂ ਹਨ ਉਸੇ ਤਰ੍ਹਾਂ ਦਾ ਅਸਰ ਸਬੰਧਤ ਖਿੱਤੇ ਦੀ ਨੌਜਵਾਨ ਪੀੜ੍ਹੀ ’ਤੇ ਪੈਂਦਾ ਹੈ। 

ਇਸ ਕਰਕੇ ਸਾਡੇ ਨਾਇਕਾਂ ਦਾ ਕਿਰਦਾਰ ਉੱਚਪਾਏ ਦਾ ਹੋਣਾ ਚਾਹੀਦਾ ਹੈ। ਵਿਚਾਰ ਚਰਚਾ ’ਚ ਪ੍ਰਿੰ. ਤੋਤਾ ਸਿੰਘ ਚਹਿਲ, ਸ਼ਾਇਰ ਅਵਤਾਰਜੀਤ, ਗੁਰਪ੍ਰੀਤ ਢਿੱਲੋਂ, ਸੁਰਿੰਦਰ ਕੌਰ ਬਾੜਾ ਤੇ ਹੋਰਨਾਂ ਨੇ ਹਿੱਸਾ ਲਿਆ।ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਹਰਪ੍ਰੀਤ ਕੌਰ ਨੇ ਬੂਟਾ ਭੇਟ ਕਰਕੇ ਜਨਾਬ ਮੁਹੰਮਦ ਸਦੀਕ ਸਵਾਗਤ ਕੀਤਾ ਅਤੇ ਸਮਾਗਮ ਦੇ ਅਖੀਰ ਵਿੱਚ ਵਿਭਾਗ ਵੱਲੋਂ ਸ਼ਾਲ ਤੇ ਪੁਸਤਕਾਂ ਦਾ ਸੈੱਟ ਭੇਟ ਕਰਕੇ ਉਨ੍ਹਾਂ ਸਨਮਾਨ ਵੀ ਕੀਤਾ ਗਿਆ। ਵਿਚਾਰ ਚਰਚਾ ਦਾ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ ਅਤੇ ਮੰਚ ਸੰਚਾਲਨ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਕੀਤਾ। 

ਇਸ ਮੌਕੇ ’ਤੇ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਭਜਨ ਕੌਰ ਤੇ ਸਤਨਾਮ ਸਿੰਘ, ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ, ਸੁਖਪ੍ਰੀਤ ਕੌਰ, ਆਲੋਕ ਚਾਵਲਾ, ਸੁਰਿੰਦਰ ਕੌਰ, ਜਸਪ੍ਰੀਤ ਕੌਰ, ਪ੍ਰਿੰ. ਹਰਦੀਪ ਕੁਮਾਰ ਟੌਹੜਾ, ਪ੍ਰਿੰ. ਮਨਮੋਹਨ ਸਿੰਘ ਤੇ ਵੱਡੀ ਗਿਣਤੀ ਵਿੱਚ ਸਰੋਤੇ ਹਾਜ਼ਰ ਸਨ।ਤਸਵੀਰ:- ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਤੇ ਪ੍ਰੋ. ਬਲਦੇਵ ਸਿੰਘ ਧਾਲੀਵਾਲ, ਜਨਾਬ ਮੁਹੰਮਦ ਸਦੀਕ ਦਾ ਸਨਮਾਨ ਕਰਦੇ ਹੋਏ।

 

Tags: Mohd Saddiq , Punjab Pradesh Congress Committee , Congress , Punjab Congress , Punjab , Language Department Punjab , Punjabi Bhasha Vibhag , Bhasha Vibhag , Punjabi Bhasha Vibhag Patila

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD