Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

1 ਦੇਸੀ ਕੱਟਾ 315 ਬੋਰ, 4 ਜਿੰਦਾ ਰੋਂਦ, 1 ਚੋਰੀ ਕੀਤਾ ਮੋਟਰਸਾਇਕਲ ਅਤੇ 800 ਲੀਟਰ ਲਾਹਣ ਸਮੇਤ 4 ਗ੍ਰਿਫ਼ਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 28 May 2025

Last updated on: May 30, 2025, 11:05 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਤੇ 1 ਦੇਸੀ ਕੱਟਾ 315 ਬੋਰ ਅਤੇ 4 ਜਿੰਦਾ ਰੋਂਦ ਬ੍ਰਾਮਦ, 1 ਚੋਰੀ ਕੀਤਾ ਮੋਟਰਸਾਇਕਲ ਅਤੇ 800 ਲੀਟਰ ਲਾਹਣ, ਜੋ ਮੌਕੇ ਤੇ ਨਸ਼ਟ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਅਸਲਾ ਐਕਟ, ਬੀ.ਐਨ.ਐਸ. ਅਤੇ ਐਕਸਾਇਜ਼ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਥਾਣਾ ਸਿਟੀ ਰੂਪਨਗਰ ਵੱਲੋਂ ਪਰਮਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਚੰਦਪੁਰ ਡਕਾਲਾ ਅਤੇ ਅਮਰਜੀਤ ਸਿੰਘ ਉਰਫ ਲਾਡੀ ਵਾਸੀ ਪਿੰਡ ਦਬੁਰਜੀ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 1 ਦੇਸੀ ਕੱਟਾ 315 ਬੋਰ ਅਤੇ 4 ਜਿੰਦਾ ਰੋਂਦ ਬਰਾਮਦ ਕੀਤੇ ਗਏ ਅਤੇ ਉਨ੍ਹਾਂ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ, ਇਸੇ ਤਰ੍ਹਾਂ ਥਾਣਾ ਸਦਰ ਮੋਰਿੰਡਾ ਵੱਲੋਂ ਅਜੈ ਕੁਮਾਰ ਉਰਫ ਬਾਣੀਆ ਅਤੇ ਸੁਸ਼ੀਲ ਕੁਮਾਰ ਉਰਫ ਸਾਹਿਲ ਵਾਸੀ ਕੁਚੀਗਰ ਮਹੱਲਾ ਵਾਰਡ ਨੰਬਰ 11 ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋਂ ਇੱਕ ਚੋਰੀ ਕੀਤਾ ਮੋਟਰਸਾਇਕਲ ਬ੍ਰਾਮਦ ਕੀਤਾ ਗਿਆ, ਜਿਨ੍ਹਾਂ ਖਿਲਾਫ ਬੀ.ਐਨ.ਐਸ. ਤਹਿਤ ਮੁੱਕਦਮਾ ਦਰਜ ਕੀਤਾ ਗਿਆ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਲੋ 4 ਡਰੱਮਾ ਵਿੱਚ 800 ਲੀਟਰ ਲਾਹਣ ਬ੍ਰਾਮਦ ਕੀਤੀ ਗਈ ਜਿਸ ਨੂੰ ਐਕਸਾਇਜ਼ ਇੰਸਪੈਕਟਰ ਦੀ ਹਾਜ਼ਰੀ ਵਿੱਚ ਮੌਕੇ ਤੇ ਹੀ ਨਸ਼ਟ ਕੀਤਾ ਗਿਆ ਅਤੇ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।

ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆਂ ਕਿ ਪ੍ਰੋਜੇਕਟ 'ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD